Terror Suspects Arrested: ਹਰਿਆਣਾ 'ਚ ਚਾਰ ਪੰਜਾਬੀ ਨੌਜਵਾਨ ਅਸਲੇ ਸਣੇ ਕਾਬੂ, ਪਾਕਿ ਤੋਂ ਰਚੀ ਗਈ ਸੀ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼
ਦਿੱਲੀ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ ਹੋ ਗਈ ਹੈ। ਹਰਿਆਣਾ ਦੇ ਕਰਨਾਲ ਤੋਂ ਜ਼ਿਲ੍ਹਾ ਪੁਲਿਸ ਨੇ ਚਾਰ ਸ਼ੱਕੀ ਨੌਜਵਾਨਾਂ ਨੂੰ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਹੈ।
ਕਰਨਾਲ: ਕਰਨਾਲ ਜ਼ਿਲ੍ਹਾ ਪੁਲਿਸ ਨੇ ਦਿੱਲੀ ਨੂੰ ਦਹਿਲਾਉਣ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਹਾਸਲ ਜਾਣਕਾਰੀ ਮੁਤਾਬਕ ਜ਼ਿਲ੍ਹਾ ਪੁਲਿਸ ਨੇ ਹਰਿਆਣਾ ਦੇ ਕਰਨਾਲ ਤੋਂ 4 ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਇੱਕ ਪਿਸਤੌਲ 31 ਕਾਰਤੂਸ ਤੇ 3 ਆਈਈਡੀਜ਼ ਬਰਾਮਦ ਹੋਏ ਹਨ।
Haryana | Karnal Police detains four terror suspects, recovers a large cache of explosives
— ANI (@ANI) May 5, 2022
Details awaited. pic.twitter.com/4p06SH67tf
ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਪੰਜਾਬ ਤੋਂ ਦਿੱਲੀ ਜਾ ਰਹੇ ਸੀ। ਖੁਫੀਆ ਸੂਚਨਾ ਮਿਲਣ 'ਤੇ ਪੁਲਿਸ ਨੇ ਉਨ੍ਹਾਂ ਨੂੰ ਸਵੇਰੇ 4 ਵਜੇ ਮਧੂਬਨ ਨੇੜਿਓਂ ਗ੍ਰਿਫਤਾਰ ਕਰ ਲਿਆ। ਜਾਣਕਾਰੀ ਮੁਤਾਬਕ ਇਨੋਵਾ ਗੱਡੀ 'ਚ ਸ਼ੱਕੀ ਪਦਾਰਥ ਮਿਲਿਆ ਹੈ, ਜਿਸ ਤੋਂ ਬਾਅਦ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਹੈ। ਫੜੇ ਗਏ ਮੁਲਜ਼ਮਾਂ ਦੇ ਨਾਂ ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਪਰਮਿੰਦਰ ਸਿੰਘ ਤੇ ਭੁਪਿੰਦਰ ਸਿੰਘ ਹਨ। ਪੁਲਿਸ ਸੂਤਰਾਂ ਅਨੁਸਾਰ ਇਹ ਸਾਰੀ ਸਾਜ਼ਿਸ਼ ਪਾਕਿਸਤਾਨ ਤੋਂ ਰਚੀ ਗਈ ਹੈ।
ਹਾਸਲ ਜਾਣਕਾਰੀ ਮੁਤਾਬਕ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੀ ਪੁਲਿਸ ਨੇ ਵੀਰਵਾਰ ਸਵੇਰੇ ਨੈਸ਼ਨਲ ਹਾਈਵੇਅ ਤੋਂ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਉਹ ਇੱਕ ਇਨੋਵਾ ਕਾਰ ਵਿੱਚ ਹਾਈਵੇਅ ਤੋਂ ਲੰਘ ਰਹੇ ਸਨ। ਇੰਟੈਲੀਜੈਂਸ ਬਿਊਰੋ (ਆਈਬੀ) ਨੂੰ ਇਸ ਬਾਰੇ ਗੁਪਤ ਸੂਚਨਾ ਮਿਲੀ ਸੀ।
ਇਸ ’ਤੇ ਕਾਰਵਾਈ ਕਰਦਿਆਂ ਪੁਲਿਸ ਤੇ ਸੁਰੱਖਿਆ ਏਜੰਸੀਆਂ ਨੇ ਮਿਲ ਕੇ ਬਸਤਾਰਾ ਟੋਲ ਪਲਾਜ਼ਾ ਨੇੜੇ ਨਾਕਾ ਲਾ ਕੇ ਇਨੋਵਾ ਗੱਡੀ ਨੂੰ ਚੈਕਿੰਗ ਲਈ ਰੋਕ ਲਿਆ। ਗੱਡੀ 'ਚੋਂ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਚਾਰ ਇਨੋਵਾ ਸਵਾਰਾਂ ਨੂੰ ਕਾਬੂ ਕਰ ਲਿਆ। ਇਸ ਗੱਲ ਦੀ ਪੁਸ਼ਟੀ ਕਰਨਾਲ ਦੇ ਐਸਪੀ ਗੰਗਾਰਾਮ ਪੂਨੀਆ ਨੇ ਕੀਤੀ। ਪੁਸ਼ਟੀ ਤੋਂ ਇਲਾਵਾ ਪੁਲਿਸ ਨੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ।
ਸੂਤਰਾਂ ਮੁਤਾਬਕ ਮੁਲਜ਼ਮਾਂ ਨੂੰ ਮਧੂਬਨ ਥਾਣੇ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਆਰਡੀਐਕਸ ਹੋਣ ਦਾ ਖ਼ਦਸ਼ਾ ਵੀ ਪ੍ਰਗਟਾਇਆ ਹੈ। ਜਾਂਚ ਲਈ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਹੈ।
ਪੁਲਿਸ ਨੇ ਇਨੋਵਾ ਗੱਡੀ ਥਾਣੇ ਵਿੱਚ ਖੜ੍ਹੀ ਕਰ ਦਿੱਤੀ ਹੈ। ਕਾਰ ਦੇ ਆਲੇ-ਦੁਆਲੇ ਦੂਰ-ਦੂਰ ਤੱਕ ਕੁਝ ਵੀ ਨਹੀਂ ਹੈ। ਟੀਮਾਂ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ। ਬੰਬ ਨਿਰੋਧਕ ਦਸਤਾ ਵੀ ਪੂਰੀ ਤਰ੍ਹਾਂ ਤਿਆਰ ਹੈ। ਜਵਾਨਾਂ ਵੱਲੋਂ ਇੱਟਾਂ ਨਾਲ ਘੇਰਾਬੰਦੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Love In IPL: ਮੈਚ ਦੌਰਾਨ ਲੜਕੀ ਨੇ ਕੀਤਾ ਆਪਣੇ ਪਿਆਰ ਦਾ ਇਜ਼ਹਾਰ, ਸੋਸ਼ਲ ਮੀਡੀਆ 'ਤੇ ਵਾਇਰਲ