ਚੰਡੀਗੜ੍ਹ:  ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਖਿਲਾਫ਼ ਐਕਸ਼ਨ ਲੈਂਦੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਬਾਹਰ ਕਰ ਦਿੱਤਾ ਹੈ।  ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਪਾਰਟੀ ਵੱਲੋਂ ਦਿੱਤੀ ਆਖ਼ਰੀ ਮੋਹਲਤ ਅੱਜ ਖ਼ਤਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਅੱਜ ਦੁਪਹਿਰ 12 ਤੱਕ ਦਾ ਸਮਾਂ ਦਿੱਤਾ ਸੀ ਪਰ ਉਹ ਨਹੀਂ ਪਹੁੰਚੇ। 


ਪਾਰਟੀ ਚੋਂ ਕੱਢੇ ਜਾਣ ਬਾਅਦ ਜਗੀਰ ਕੌਰ ਦੀ ਪ੍ਰਤੀਕਿਰਿਆ


 ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢਣ ਮਗਰੋਂ ਉਨ੍ਹਾਂ ਨੇ ਤਲਖ ਤੇਵਰ ਦਿਖਾਏ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਸਟੈਂਡ ਉੱਪਰ ਦ੍ਰਿੜ੍ਹ ਹਨ ਕਿਉਂਕਿ ਉਹ ਸਹੀ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਰਟੀ ਦੇ ਸੰਵਿਧਾਨ ਅਨੁਸਾਰ ਅਨੁਸ਼ਾਸਨੀ ਕਮੇਟੀ ਨਹੀਂ ਬਣਾਈ ਗਈ। ਇਸ ਇਹ ਕਾਰਵਾਈ ਜਾਇਜ਼ ਨਹੀਂ। 


ਉਨ੍ਹਾਂ ਕਿਹਾ ਕਿ ਇਹ ਪਾਰਟੀ ਕਿਸੇ ਇੱਕ ਸ਼ਖ਼ਸ ਦੀ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਕੁਰਬਾਨੀਆਂ ਨਾਲ ਬਣਿਆ ਹੈ। ਉਨ੍ਹਾਂ ਕਿਹਾ ਕਿ ਦੋ ਤਿੰਨ ਬੰਦੇ ਮੈਨੂੰ ਪਾਰਟੀ ’ਚੋਂ ਬਾਹਰ ਨਹੀਂ ਕੱਢ ਸਕਦੇ, ਜਿਨ੍ਹਾਂ ਨੂੰ ਜਨਤਾ ਨੇ ਕੱਢਿਆ ਹੈ, ਉਹ ਮੈਨੂੰ ਕੀ ਕੱਢਣਗੇ


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: