PRTC-PUNBUS Buses: ਜੇਕਰ ਤੁਸੀਂ ਵੀ ਸਰਕਾਰੀ ਬੱਸ ਦੇ ਵਿੱਚ ਸਫਰ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਪੰਜਾਬ ਰੋਡਵੇਜ਼, ਪਨਬਸ ਅਤੇ PRTC ਦੀਆਂ ਬੱਸਾਂ ਅੱਜ ਯਾਨੀਕਿ 24 ਅਪ੍ਰੈਲ ਦਿਨ ਵੀਰਵਾਰ ਨੂੰ ਨਿਯਮਤ ਤੌਰ 'ਤੇ ਚੱਲਣਗੀਆਂ। ਯੂਨੀਅਨ ਨੇ ਅੱਜ ਦੋ ਘੰਟੇ ਬੱਸ ਅੱਡਾ ਬੰਦ ਰੱਖਣ ਦਾ ਫੈਸਲਾ ਵਾਪਸ ਲੈ ਲਿਆ ਹੈ। ਇਹ ਜਾਣਕਾਰੀ ਪੰਜਾਬ ਰੋਡਵੇਜ਼ ਪਨਬਸ PRTC ਕਾਂਟ੍ਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਫ਼ੈਸਲਾ ਵਿਭਾਗ ਦੇ ਅਧਿਕਾਰੀਆਂ ਵੱਲੋਂ ਆਏ ਫ਼ੋਨ ਦੇ ਬਾਅਦ ਲਿਆ ਗਿਆ ਹੈ, ਜਿਸ 'ਚ ਉਨ੍ਹਾਂ ਨੇ ਤਨਖਾਹਾਂ ਸੰਬੰਧੀ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਹਾਲਾਂਕਿ ਭਵਿੱਖ ਵਿੱਚ ਹੋਣ ਵਾਲੇ ਰੋਸ ਪ੍ਰਦਰਸ਼ਨ ਪਹਿਲਾਂ ਵਾਂਗ ਹੀ ਹੋਣਗੇ।
ਇਸ ਭਰੋਸੇ ਤੋਂ ਬਾਅਦ ਲਿਆ ਗਿਆ ਫੈਸਲਾ ਵਾਪਸ
ਯੂਨੀਅਨ ਨੇਤਾਵਾਂ ਨੇ ਦੱਸਿਆ ਕਿ ਤਨਖਾਹ ਸੰਬੰਧੀ ਮਾਮਲੇ ਵਿੱਚ ਜਨਰਲ ਮੈਨੇਜਰ (ਪ੍ਰਸ਼ਾਸਨ) ਨੇ ਉਨ੍ਹਾਂ ਨੂੰ ਅਪ੍ਰੈਲ ਮਹੀਨੇ ਦੀ ਤਨਖਾਹ ਲਈ ਬਜਟ ਬਾਰੇ ਫ਼ੋਨ 'ਤੇ ਜਾਣਕਾਰੀ ਦਿੱਤੀ। ਰੈਗੁਲਰ, ਪੈਨਸ਼ਨਰ ਅਤੇ ਠੇਕੇਦਾਰ ਕਰਮਚਾਰੀਆਂ ਦੀ ਤਨਖਾਹ ਦੇਰ ਸ਼ਾਮ ਤੱਕ ਖਾਤਿਆਂ 'ਚ ਜਮ੍ਹਾਂ ਕਰਵਾਉਣ ਅਤੇ ਬਾਕੀ ਆਊਟਸੋਰਸ ਕਰਮਚਾਰੀਆਂ ਦੀ ਤਨਖਾਹ ਭਲਕੇ ਤੱਕ ਜਮ੍ਹਾਂ ਕਰਵਾਉਣ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ, ਯੂਨੀਅਨ ਨੇ ਭਲਕੇ 2 ਘੰਟਿਆਂ ਲਈ ਬੱਸ ਅੱਡਾ ਬੰਦ ਰੱਖਣ ਦਾ ਫੈਸਲਾ ਲਿਆ ਹੈ।
ਅਗਲੇ ਮਹੀਨੇ ਲਈ ਮੈਨੇਜਮੈਂਟ ਨੂੰ ਅਲਟੀਮੇਟਮ
ਯੂਨੀਅਨ ਨੇ ਇਹ ਵੀ ਸਾਫ ਕਰ ਦਿੱਤਾ ਕਿ ਜੇਕਰ ਅਗਲੇ ਮਹੀਨੇ ਪਨਬਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਤਨਖਾਹ ਸਮੇਂ 'ਤੇ ਨਾ ਦਿੱਤੀ ਗਈ, ਤਾਂ ਪਹਿਲਾਂ ਦਿੱਤੇ ਨੋਟਿਸ 'ਤੇ ਕਾਇਮ ਰਹਿੰਦਿਆਂ 7 ਤਾਰੀਖ ਨੂੰ ਸਾਰੇ ਡਿਪੂਆਂ ਦੇ ਸਾਹਮਣੇ ਗੇਟ ਰੈਲੀਆਂ ਕਰਕੇ ਮੈਨੇਜਮੈਂਟ ਅਤੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
10 ਤਾਰੀਖ ਨੂੰ ਪੰਜਾਬ ਦੇ ਸਾਰੇ ਬੱਸ ਅੱਡੇ ਬੰਦ ਰਹਿਣਗੇ। ਅਗਲੇ ਰੋਸ ਪ੍ਰਦਰਸ਼ਨ ਵਿੱਚ "ਤਨਖਾਹ ਨਹੀਂ ਤਾਂ ਕੰਮ ਨਹੀਂ" ਦੇ ਸਿਧਾਂਤ 'ਤੇ ਅਮਲ ਕਰਦਿਆਂ ਸਾਰੇ ਡਿਪੂ ਜਲਦੀ ਬੰਦ ਕਰ ਦਿੱਤੇ ਜਾਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਪਨਬਸ, ਪੀ.ਆਰ.ਟੀ.ਸੀ. ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।