Radha Soami Dera Beas: ਰਾਧਾ ਸੁਆਮੀ ਡੇਰਾ ਬਿਆਸ ਸੰਗਤਾਂ ਲਈ ਵੱਡੀ ਖ਼ਬਰ, ਜਾਣੋ ਕਦੋਂ ਤੱਕ ਰੱਦ ਹੋਏ ਸਤਿਸੰਗ ਪ੍ਰੋਗਰਾਮ? ਨੋਟੀਫਿਕੇਸ਼ਨ ਜਾਰੀ
Radha Soami Dera Beas: ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਡੇਰਾ ਬਿਆਸ ਵੱਲੋਂ 11 ਮਈ ਦਾ ਸਤਿਸੰਗ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਸੀ, ਪਰ ਹੁਣ ਭਾਰਤ ਅਤੇ ਪਾਕਿਸਤਾਨ...

Radha Soami Dera Beas: ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਡੇਰਾ ਬਿਆਸ ਵੱਲੋਂ 11 ਮਈ ਦਾ ਸਤਿਸੰਗ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਸੀ, ਪਰ ਹੁਣ ਭਾਰਤ ਅਤੇ ਪਾਕਿਸਤਾਨ ਵਿਚਕਾਰ ਨਾਜ਼ੁਕ ਸਥਿਤੀ ਨੂੰ ਦੇਖਦੇ ਹੋਏ ਡੇਰਾ ਬਿਆਸ ਨੇ 11 ਮਈ ਦੇ ਨਾਲ-ਨਾਲ 18 ਮਈ ਦਾ ਸਤਿਸੰਗ ਪ੍ਰੋਗਰਾਮ ਵੀ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ 16 ਅਤੇ 17 ਮਈ ਨੂੰ ਡੇਰਾ ਬਿਆਸ ਵਿੱਚ ਹੋਣ ਵਾਲਾ ਸਵਾਲ-ਜਵਾਬ ਸੈਸ਼ਨ ਅਤੇ 17 ਮਈ ਨੂੰ ਹੋਣ ਵਾਲੇ ਕਾਰ ਦਰਸ਼ਨ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।
ਇਹ ਫੈਸਲਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਹਜ਼ੂਰ ਜਸਦੀਪ ਸਿੰਘ ਗਿੱਲ ਨੇ ਕਮੇਟੀ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲਿਆ ਹੈ। ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਕਾਰਨ ਡੇਰੇ ਨੇ ਇਹ ਕਦਮ ਚੁੱਕਿਆ ਹੈ। ਪਹਿਲਾਂ 18 ਮਈ ਨੂੰ ਹੋਣ ਵਾਲੇ ਭੰਡਾਰੇ ਸਬੰਧੀ ਫੈਸਲਾ ਰਾਖਵਾਂ ਰੱਖਿਆ ਗਿਆ ਸੀ, ਪਰ ਹੁਣ ਡੇਰਾ ਕਮੇਟੀ ਨੇ ਇਸ ਸਬੰਧੀ ਰਸਮੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















