Punjab News: ਵਿਧਾਨ ਸਭਾ ਹਲਕਾ ਖਡੂਰ ਸਹਿਬ ਦੇ ਕਸਬਾ ਚੋਹਲਾ ਸਾਹਿਬ ਵਿਖੇ ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਵੱਲੋਂ ਟੈਲੀਕਾਮ ਦੀ ਦੁਕਾਨ 'ਤੇ ਗੋਲੀਆਂ ਚਲਾਈਆਂ। ਗੋਲੀਆਂ ਲੱਗਣ ਕਾਰਨ ਦੁਕਾਨਦਾਰ ਅਤੇ ਇਕ ਉਸਦਾ ਸਾਥੀ ਜ਼ਖ਼ਮੀ ਹੋਇਆ। ਗੋਲੀਆਂ ਚਲਾਉਣ ਤੋਂ ਬਾਅਦ ਹਮਲਾਵਰ ਹੋਏ ਮੌਕੇ ਤੋਂ ਫ਼ਰਾਰ ਹੋ ਗਏ।



ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਮਾਮਲਾ ਰੰਗਦਾਰੀ ਨਾਲ ਜੁੜਿਆ ਹੈ। ਭੜਕੇ ਦੁਕਾਨਦਾਰਾਂ ਨੇ ਬਜ਼ਾਰ ਬੰਦ ਕੀਤਾ। ਤਰਨ ਤਰਨ ਦੇ ਐਸਐਸਪੀ ਅਸ਼ਵਨੀ ਕਪੂਰ ਖੁਦ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ।