Punjab News: ਪੰਜਾਬ ਤੋਂ ਵੱਡੀ ਖਬਰ, ਨਾਭਾ ਜੇਲ੍ਹ 'ਚ ਬੰਦ ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਜਾਨ ਨੂੰ ਖ਼ਤਰਾ! ਜਾਣੋ ਕਿਸਦੇ ਨਿਸ਼ਾਨੇ 'ਤੇ ਸੀਨੀਅਰ ਆਗੂ?
Patiala News: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਜੇਲ੍ਹ ਪ੍ਰਸ਼ਾਸਨ ਵਿੱਚ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਨਾਭਾ ਜੇਲ੍ਹ 'ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ...

Patiala News: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਜੇਲ੍ਹ ਪ੍ਰਸ਼ਾਸਨ ਵਿੱਚ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਨਾਭਾ ਜੇਲ੍ਹ 'ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਖ਼ਤਰਾ ਹੋਣ ਦੀ ਖਬਰ ਨੇ ਹਾਹਾਕਾਰ ਮਚਾ ਦਿੱਤਾ ਹੈ। ਖੁਫੀਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਇੱਕ ਗੁਪਤ ਪੱਤਰ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।
ਜਾਣੋ ਕਿਸਦੇ ਨਿਸ਼ਾਨੇ 'ਤੇ ਮਜੀਠੀਆ?
ਸੂਤਰਾਂ ਅਨੁਸਾਰ, ਇੱਕ ਕੇਂਦਰੀ ਏਜੰਸੀ ਤੋਂ ਮਿਲੀ ਗੁਪਤ ਜਾਣਕਾਰੀ ਤੋਂ ਬਾਅਦ ਪੰਜਾਬ ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਇੰਟੈਲੀਜੈਂਸ) ਨੇ ਇੱਕ ਅਹਿਮ ਈ-ਮੇਲ ਜਾਰੀ ਕੀਤੀ ਹੈ। ਇਸ ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਬਿਕਰਮ ਸਿੰਘ ਮਜੀਠੀਆ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਹੈ। ਦੱਸ ਦੇਈਏ ਕਿ ਮਜੀਠੀਆ ਇਸ ਵੇਲੇ ਪੰਜਾਬ ਦੀ ਨਾਭਾ ਜੇਲ੍ਹ ਵਿੱਚ ਬੰਦ ਹਨ।
ਸੁਰੱਖਿਆ ਵਧਾਉਣ ਦੇ ਹੁਕਮ ਜਾਰੀ
ਜਾਣਕਾਰੀ ਲਈ ਦੱਸ ਦੇਈਏ ਕਿ 3 ਜਨਵਰੀ 2026 ਨੂੰ ਜਾਰੀ ਕੀਤੇ ਗਏ ਇਸ ਨੋਟਿਸ ਰਾਹੀਂ ਇੰਟੈਲੀਜੈਂਸ ਵਿਭਾਗ ਨੇ ਸਪੈਸ਼ਲ ਡੀ.ਜੀ.ਪੀ. (ਸੁਰੱਖਿਆ), ਏ.ਡੀ.ਜੀ.ਪੀ. (ਜੇਲ੍ਹ), ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਸਮੇਤ ਕਈ ਉੱਚ ਅਧਿਕਾਰੀਆਂ ਨੂੰ ਸੁਚੇਤ ਕੀਤਾ ਹੈ। ਪੱਤਰ ਵਿੱਚ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ:
1) ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਢੁਕਵੇਂ ਰੋਕਥਾਮ ਅਤੇ ਸਾਵਧਾਨੀ ਦੇ ਕਦਮ ਚੁੱਕੇ ਜਾਣ।
2) ਪਟਿਆਲਾ ਦੇ ਜ਼ੋਨਲ ਇੰਟੈਲੀਜੈਂਸ ਵਿਭਾਗ ਨੂੰ ਸਥਿਤੀ 'ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ।
3) ਸੁਰੱਖਿਆ ਏਜੰਸੀਆਂ ਨੂੰ ਕਿਹਾ ਗਿਆ ਹੈ ਕਿ ਉਹ ਕਿਸੇ ਵੀ ਅਹਿਮ ਜਾਣਕਾਰੀ ਨੂੰ ਤੁਰੰਤ ਹੈੱਡਕੁਆਰਟਰ ਨਾਲ ਸਾਂਝਾ ਕਰਨ।
ਜਾਣੋ ਕਿਉਂ ਗੁਪਤ ਰੱਖੀ ਗਈ ਇਹ ਜਾਣਕਾਰੀ?
ਇਸਦੇ ਨਾਲ ਹੀ ਦੱਸ ਦੇਈਏ ਕਿ ਇੰਟੈਲੀਜੈਂਸ ਵਿਭਾਗ ਨੇ ਇਸ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਸ ਜਾਣਕਾਰੀ ਨੂੰ ਜਨਤਕ ਨਾ ਕੀਤਾ ਜਾਵੇ ਅਤੇ ਗੁਪਤਤਾ ਬਣਾਈ ਰੱਖੀ ਜਾਵੇ। ਫਿਲਹਾਲ ਜੇਲ੍ਹ ਦੇ ਅੰਦਰ ਅਤੇ ਬਾਹਰ ਸੁਰੱਖਿਆ ਘੇਰਾ ਹੋਰ ਮਜ਼ਬੂਤ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















