Punjab News: ਪੰਜਾਬ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਸਾਥੀ ਦਵਿੰਦਰ ਸਿੰਘ ਵੇਰਕਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਵਿੰਦਰ ਸਿੰਘ, ਜੋ ਕਿ ਮਜੀਠੀਆ ਦੇ ਅੰਮ੍ਰਿਤਸਰ ਨਿਵਾਸ ਸਥਾਨ 'ਤੇ ਲੰਬੇ ਸਮੇਂ ਤੋਂ ਸੇਵਾਦਾਰ ਵਜੋਂ ਕੰਮ ਕਰ ਰਿਹਾ ਸੀ, ਨੂੰ ਹਿਰਾਸਤ ਵਿੱਚ ਲੈ ਕੇ ਅਦਾਲਤ ਵਿੱਚ ਪੇਸ਼ ਕੀਤ, ਜਿੱਥੇ ਉਸਨੂੰ ਦੋ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

Continues below advertisement

ਦਵਿੰਦਰ ਵੇਰਕਾ 'ਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦਾ ਦੋਸ਼ ਹੈ ਜਦੋਂ ਵਿਜੀਲੈਂਸ ਬਿਊਰੋ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਪਹੁੰਚੀ। ਇਸ ਸਬੰਧ ਵਿੱਚ ਦਰਜ ਐਫਆਈਆਰ ਵਿੱਚ ਵੇਰਕਾ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਪੁਲਿਸ ਅਨੁਸਾਰ ਇਸ ਮਾਮਲੇ ਵਿੱਚ ਹਰਦੀਪ ਸਿੰਘ ਉਰਫ਼ ਦਵਿੰਦਰ ਵੇਰਕਾ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਮਜੀਠੀਆ ਦੇ ਸੇਵਾਦਾਰ (ਨੌਕਰ) ਦਵਿੰਦਰ ਵੇਰਕਾ ਨੂੰ ਅੰਮ੍ਰਿਤਸਰ ਦੇ ਸਿਵਲ ਲਾਈਨ ਪੁਲਸ ਥਾਣੇ ਵਿਚ ਰੱਖਿਆ ਗਿਆ ਹੈ। ਉਸ ਨੂੰ ਮੋਹਾਲੀ ਦੇ ਵਿਜੀਲੈਂਸ ਬਿਊਰੋ ਦੇ ਦਫ਼ਤਰ ਲਿਜਾਇਆ ਜਾ ਸਕਦਾ ਹੈ। ਦਵਿੰਦਰ ਵੇਰਕਾ ਕਾਫ਼ੀ ਸਾਲਾਂ ਤੋਂ ਮਜੀਠੀਆ ਦੀ ਰਿਹਾਇਸ਼ ’ਤੇ ਕੰਮ ਕਰ ਰਿਹਾ ਸੀ। ਮਜੀਠੀਆ ਦੀ ਗ੍ਰਿਫ਼ਤਾਰੀ ਦੇ ਸਾਢੇ 6 ਮਹੀਨੇ ਬਾਅਦ ਉਨ੍ਹਾਂ ਦੇ ਸੇਵਾਦਾਰ ਦੀ ਗ੍ਰਿਫ਼ਤਾਰੀ ਹੋਈ ਹੈ। ਵਿਜੀਲੈਂਸ ਨੇ ਜਦੋਂ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ, ਤਾਂ ਉਸ ਸਮੇਂ ਦਰਜ ਕੀਤੀ ਗਈ ਐੱਫ. ਆਈ. ਆਰ. ’ਚ ਸੇਵਾਦਾਰ ਦਾ ਨਾਂ ਸ਼ਾਮਲ ਕੀਤਾ ਗਿਆ ਸੀ। ਇਸ ਐੱਫ. ਆਈ. ਆਰ. ’ਚ ਕਈ ਹੋਰ ਅਕਾਲੀ ਆਗੂਆਂ ਦੇ ਨਾਂ ਵੀ ਸ਼ਾਮਲ ਹਨ।

Continues below advertisement

ਮਜੀਠੀਆ ਸਣੇ 6 ਲੋਕਾਂ ਵਿਰੁੱਧ ਐਫਆਈਆਰ ਦਰਜ 

ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ, 2025 ਨੂੰ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਹ ਕੇਸ 2021 ਵਿੱਚ ਤਤਕਾਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਦਰਜ ਕੀਤਾ ਗਿਆ ਸੀ। ਐਫਆਈਆਰ ਵਿੱਚ ਮਜੀਠੀਆ ਦੇ ਸਾਬਕਾ ਨਿੱਜੀ ਸਹਾਇਕ (ਪੀਏ) ਸਮੇਤ ਕੁੱਲ ਛੇ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਸੰਭਵ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।