Punjab News: ਪੰਜਾਬ ਤੋਂ ਵੱਡੀ ਖਬਰ, ਕਾਂਗਰਸੀ ਵਿਧਾਇਕ ਨੂੰ ਪੁਲਿਸ ਨੇ ਕੀਤਾ ਡਿਟੇਨ; ਜਾਣੋ ਵਜ੍ਹਾ...
Jalandhar News: ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਇਸ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੂੰ ਜੰਮੂ-ਕਸ਼ਮੀਰ ਪੁਲਿਸ ਵੱਲੋਂ...

Jalandhar News: ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਇਸ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੂੰ ਜੰਮੂ-ਕਸ਼ਮੀਰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਹ ਕਾਂਗਰਸੀ ਲੀਡਰਾਂ ਤੇ ਵਰਕਰਾਂ ਦੇ ਨਾਲ ਮਗਨਰੇਗਾ ਬਚਾਓ ਸੰਗਰਾਮ ਤਹਿਤ ਪੁਲਿਸ ਲਾਈਨ ਜੰਮੂ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਸਨ, ਜਿਸ ਦੌਰਾਨ ਜੰਮੂ ਕਸ਼ਮੀਰ ਪੁਲਿਸ ਵੱਲੋਂ ਉਨ੍ਹਾਂ ਸਮੇਤ ਹੋਰ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਸੋਸ਼ਲ ਮੀਡੀਆ 'ਤੇ ਪਰਗਟ ਸਿੰਘ ਨੇ ਖ਼ੁਦ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜੰਮੂ ਵਿਖੇ 'ਮਨਰੇਗਾ ਬਚਾਓ ਸੰਗਰਾਮ' ਅਤੇ 'ਹਮਾਰੀ ਰਿਆਸਤ, ਹਮਾਰਾ ਹੱਕ' ਦੇ ਤਹਿਤ ਜਮਹੂਰੀ ਮੰਗਾਂ ਉਠਾ ਰਹੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪਰਗਟ ਸਿੰਘ ਨੇ ਦੱਸਿਆ ਕਿ ਪ੍ਰਦਰਸ਼ਨ ਦੇ ਗੈਰ-ਹਿੰਸਕ ਹੋਣ ਦੇ ਬਾਵਜੂਦ, ਉਨ੍ਹਾਂ ਸਮੇਤ ਕਈ ਸਾਥੀਆਂ ਨੂੰ ਜਿਊਲ ਚੌਕ ਤੋਂ ਹਿਰਾਸਤ ਵਿਚ ਲੈ ਲਿਆ ਗਿਆ।
Detained by Jammu and Kashmir Police at Police Lines, Jammu, during a peaceful and constitutional protest.
— Pargat Singh (@PargatSOfficial) February 14, 2026
Congress leaders and workers were detained today while raising democratic demands under MGNREGA Bachao Sangram and Hamari Riyasat, Hamara Haq.
Despite the non-violent… pic.twitter.com/ya7iwVdbmZ
ਪਰਗਟ ਸਿੰਘ ਨੇ ਕਿਹਾ ਕਿ ਹਿਰਾਸਤਾਂ ਜਮਹੂਰੀ ਆਵਾਜ਼ਾਂ ਨੂੰ ਚੁੱਪ ਨਹੀਂ ਕਰਵਾ ਸਕਦੀਆਂ। ਉਨ੍ਹਾਂ ਕਿਹਾ ਕਿ ਅਸੀਂ ਰਾਜ ਦੇ ਦਰਜੇ, ਮਨਰੇਗਾ ਦੀ ਸੁਰੱਖਿਆ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਦੇ ਅਧਿਕਾਰਾਂ ਅਤੇ ਸਨਮਾਨ ਲਈ ਦ੍ਰਿੜਤਾ ਨਾਲ ਖੜ੍ਹੇ ਰਹਾਂਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।























