Punjab News: ਸਿਆਸੀ ਜਗਤ ਤੋਂ ਵੱਡੀ ਖਬਰ, ਸਾਬਕਾ ਪ੍ਰਧਾਨ ਦੀ ਵਿਗੜੀ ਸਿਹਤ, ਬੋਲੀ- 'ਔਖੇ ਵੇਲੇ ਕੋਈ ਬਾਤ ਤੱਕ ਨਹੀਂ ਪੁੱਛਦਾ'
Kapurthala News: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਕ ਬਹੁਤ ਹੀ ਭਾਵੁਕ ਸਪੀਚ ਰਾਹੀਂ ਆਪਣੀ ਮੌਜੂਦਾ ਹਾਲਤ ਅਤੇ ਸਮਾਜਿਕ...

Kapurthala News: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਕ ਬਹੁਤ ਹੀ ਭਾਵੁਕ ਸਪੀਚ ਰਾਹੀਂ ਆਪਣੀ ਮੌਜੂਦਾ ਹਾਲਤ ਅਤੇ ਸਮਾਜਿਕ ਵਤੀਰੇ 'ਤੇ ਡੂੰਘੀ ਚੋਟ ਕੀਤੀ ਹੈ।
ਲੰਬੇ ਸਮੇਂ ਤੋਂ ਘਰੋਂ ਬਾਹਰ ਨਹੀਂ ਨਿਕਲੇ
ਪਿਛਲੇ 5 ਮਹੀਨਿਆਂ ਤੋਂ ਬੀਮਾਰੀ ਨਾਲ ਜੂਝ ਰਹੀ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਿਹਤ ਠੀਕ ਨਾ ਹੋਣ ਕਾਰਨ ਉਹ ਇੰਨੇ ਲੰਬੇ ਸਮੇਂ ਤੋਂ ਆਪਣੇ ਘਰੋਂ ਬਾਹਰ ਨਹੀਂ ਨਿਕਲ ਸਕੇ। ਬੀਬੀ ਜਗੀਰ ਕੌਰ ਨੇ ਸੱਤਾ ਅਤੇ ਮਾੜੇ ਸਮੇਂ ਦੇ ਅੰਤਰ ਨੂੰ ਬਿਆਨ ਕਰਦਿਆਂ ਕਿਹਾ ਕਿ ਜਦੋਂ ਇਨਸਾਨ ਕੋਲ ਪਾਵਰ ਹੁੰਦੀ ਹੈ ਤਾਂ ਸਾਰੀ ਦੁਨੀਆ ਉਸ ਦੇ ਪਿੱਛੇ ਹੁੰਦੀ ਹੈ ਪਰ ਦੁੱਖ ਦੇ ਸਮੇਂ ਬਹੁਤ ਹੀ ਵਿਰਲੇ ਲੋਕ ਬਾਤ ਪੁੱਛਦੇ ਹਨ।
ਉਨ੍ਹਾਂ ਨੇ ਮਹਿਸੂਸ ਕੀਤਾ ਕਿ ਅੱਜ ਦੇ ਦੌਰ ਵਿੱਚ ਲੋਕ ਜਾਂ ਤਾਂ ਆਪਣੇ ਕੰਮਾਂ-ਕਾਰਾਂ ਵਿੱਚ ਬਹੁਤ ਜ਼ਿਆਦਾ ਰੁੱਝੇ ਹੋਏ ਹਨ ਜਾਂ ਫਿਰ ਸਰਕਾਰੀ ਗ੍ਰਾਂਟਾਂ ਨਾਲ ਬੱਝੇ ਹੋਏ ਹਨ, ਜਿਸ ਕਾਰਨ ਉਹ ਦੂਜਿਆਂ ਦੇ ਦੁੱਖ-ਸੁੱਖ ਤੋਂ ਦੂਰ ਹੋ ਰਹੇ ਹਨ। ਬੀਬੀ ਜਗੀਰ ਕੌਰ ਨੇ ਭਾਵੁਕ ਹੁੰਦਿਆਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।























