Amritpal Singh News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਦੀ ਪਤਨੀ ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਡਿਟੇਨ ਕੀਤਾ ਗਿਆ ਹੈ। ਅੰਮ੍ਰਿਤਪਾਲ ਦੀ ਪਤਨੀ ਦੁਪਹਿਰ ਦੀ ਫਲਾਈਟ ਵਿੱਚ ਲੰਡਨ ਲਈ ਰਵਾਨਾ ਹੋਣ ਵਾਲੀ ਸੀ।
ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਦੀ ਪਤਨੀ ਅੰਮ੍ਰਿਤਸਰ ਤੋਂ ਬਰਮਿੰਘਮ ਜਾਣ ਵਾਲੀ ਫਲਾਈਟ ਵਿੱਚ ਸਵਾਰ ਹੋਣ ਲਈ ਏਅਰਪੋਰਟ ਪਹੁੰਚੀ ਸੀ ਜਿੱਥੇ ਉਸ ਨੂੰ ਰੋਕ ਲਿਆ ਗਿਆ। ਕੁਝ ਮਹੀਨੇ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਨੇ ਯੂਕੇ ਵਿੱਚ ਰਹਿੰਦੀ ਪੰਜਾਬੀ ਮੂਲ ਦੀ ਲੜਕੀ ਨਾਲ ਵਿਆਹ ਕਰਵਾਇਆ ਸੀ। ਉਦੋਂ ਤੋਂ ਹੀ ਦੋਵੇਂ ਅੰਮ੍ਰਿਤਪਾਲ ਸਿੰਘ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਰਹਿ ਰਹੇ ਸਨ। ਹੁਣ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਰੂਪੋਸ਼ ਹੈ।
ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ
ਦੱਸਣਯੋਗ ਹੈ ਕਿ ਬੀਤੇ ਕਈ ਤੋਂ ਫਰਾਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਈ ਸਾਰੇ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਅੰਮ੍ਰਿਤਪਾਲ ਸਿੰਘ ਦਾ ਅਜੇ ਤੱਕ ਕੋਈ ਵੀ ਅਤਾ ਪਤਾ ਨਹੀਂ ਹੈ। ਦੱਸ ਦੇਈਏ ਕਿ ਪੰਜਾਬ ਪੁਲਿਸ ਵੱਲੋਂ ਬਟਾਲਾ ਰੇਲਵੇ ਸਟੇਸ਼ਨ ਅਤੇ ਪਟਿਆਲਾ ਦੇ ਦੁਖ ਨਿਵਾਰਨ ਗੁਰਦੁਆਰੇ ਦੇ ਬਾਹਰ ਅੰਮ੍ਰਿਤਪਾਲ ਨੂੰ ਲੱਭਣ ਲਈ ਪੋਸਟਰ ਲਗਾਏ ਗਏ ਸਨ। ਇਨ੍ਹਾਂ ਪੋਸਟਰਾਂ 'ਤੇ ਲੋਕਾਂ ਨੂੰ ਅਪੀਲ ਕੀਤੀ ਗਈ ਸੀ ਕਿ ਜਿਸ ਨੂੰ ਵੀ ਅੰਮ੍ਰਿਤਪਾਲ ਬਾਰੇ ਜਾਣਕਾਰੀ ਮਿਲੇ, ਉਹ ਪੁਲਸ ਨੂੰ ਜ਼ਰੂਰ ਦੱਸੇ, ਉਸ ਨੂੰ ਯੋਗ ਇਨਾਮ ਦਿੱਤਾ ਜਾਵੇਗਾ ਅਤੇ ਉਸ ਦਾ ਨਾਂ ਵੀ ਗੁਪਤ ਰੱਖਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ