ਐਂਟੀ ਗੈਂਗਸਟਰ ਟਾਸਕ ਫੋਰਸ ਦੀ ਵੱਡੀ ਕਾਰਵਾਈ, ਬੰਬੀਹਾ ਗੈਂਗ ਦਾ ਖਤਰਨਾਕ ਸ਼ਾਰਪ ਸ਼ੂਟਰ ਗ੍ਰਿਫਤਾਰ
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਅੱਜ ਵੱਡੀ ਸਫਲਤਾ ਹਾਸਲ ਕੀਤੀ ਹੈ। ਏਜੀਟੀਐਫ ਨੇ ਸ਼ਾਰਪ ਸ਼ੂਟਰ ਨੀਰਜ ਚਸਕਾ ਨੂੰ ਦਬੋਚ ਲਿਆ ਹੈ।
ਚੰਡੀਗੜ੍ਹ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਅੱਜ ਵੱਡੀ ਸਫਲਤਾ ਹਾਸਲ ਕੀਤੀ ਹੈ। ਏਜੀਟੀਐਫ ਨੇ ਸ਼ਾਰਪ ਸ਼ੂਟਰ ਨੀਰਜ ਚਸਕਾ ਨੂੰ ਦਬੋਚ ਲਿਆ ਹੈ। ਨੀਰਜ ਬੰਬੀਹਾ ਗੈਂਗ ਦਾ ਸ਼ਾਰਪ ਸ਼ੂਟਰ ਹੈ। ਗੈਂਗਸਟਰ ਨੀਰਜ ਕਈ ਕੇਸਾਂ ਵਿੱਚ ਲੋੜੀਂਦਾ ਹੈ।
ਪੁਲਿਸ ਸੂਤਰਾਂ ਮੁਤਾਬਕ ਨੀਰਜ ਚਸਕਾ ਕਤਲ ਦੀਆਂ ਕਰੀਬ 7 ਵਾਰਦਾਤਾਂ ਵਿੱਚ ਲੋੜੀਂਦਾ ਸੀ। ਏਜੀਟੀਐਫ ਦੀ ਟੀਮ ਹੁਣ ਗੈਂਗਸਟਰ ਨੀਰਜ ਤੋਂ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਉਸ ਦੇ ਨੈੱਟਵਰਕ ਨਾਲ ਜੁੜੇ ਹੋਰ ਸ਼ਾਰਪ ਸ਼ੂਟਰਾਂ ਦਾ ਪਤਾ ਲਗਾਇਆ ਜਾ ਸਕੇ। ਨੀਰਜ ਚਸਕਾ 'ਤੇ ਪੰਜਾਬ ਸਮੇਤ ਹਰਿਆਣਾ, ਦਿੱਲੀ ਤੇ ਉੱਤਰ ਪ੍ਰਦੇਸ਼ 'ਚ ਕਈ ਅਪਰਾਧਿਕ ਮਾਮਲੇ ਦਰਜ ਹਨ। ਉਧਰ, ਬੰਬੀਹਾ ਗਰੁੱਪ ਨੇ ਨੀਰਜ ਚਸਕਾ ਦੀ ਗ੍ਰਿਫਤਾਰੀ 'ਤੇ ਸੋਸ਼ਲ ਮੀਡੀਆ 'ਤੇ ਪੋਸਟ ਅਪਲੋਡ ਕਰਕੇ ਪੰਜਾਬ ਪੁਲਿਸ ਨੂੰ ਚਿਤਾਵਨੀ ਦਿੱਤੀ ਹੈ। ਬੰਬੀਹਾ ਗਰੁੱਪ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਨੂੰ ਨੀਰਜ ਦੀ ਗ੍ਰਿਫਤਾਰ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਲਾਰੈਂਸ ਬਿਸ਼ਨੋਈ ਦੀ ਲੁਧਿਆਣਾ ਅਦਾਲਤ 'ਚ ਪੇਸ਼ੀ
ਸਿੱਧੂ ਮੂਸੇਵਾਲਾ ਕਤਲਕਾਂਡ ਦੇ ਸਾਜ਼ਿਸ਼ਕਰਤਾ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਬਠਿੰਡਾ ਜੇਲ੍ਹ ਤੋਂ ਪੇਸ਼ੀ ਲਈ ਲੁਧਿਆਣਾ ਅਦਾਲਤ ਲਿਆਂਦਾ ਜਾ ਰਿਹਾ ਹੈ। ਜਿਸ ਦੇ ਮੱਦੇਨਜ਼ਰ ਲੁਧਿਆਣਾ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਹਏ ਹਨ ਇੱਕ ਹਿਸਾਬ ਨਾਲ ਅਦਾਲਤ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ। ਯਾਦ ਕਰਵਾ ਦਈਏ ਕਿ ਬੰਬੀਹਾ ਗਰੁੱਪ ਵੱਲੋਂ ਬਿਸ਼ਨੋਈ ਨੂੰ ਮਾਰਨ ਦੀ ਧਮਕੀ ਦਿੱਤੀ ਹੋਈ ਹੈ ਇਸ ਤੋਂ ਇਲਾਵਾ ਵਕੀਲ ਵੱਲੋਂ ਬਿਸ਼ਨੋਈ ਦਾ ਜਾਅਲੀ ਮੁਕਾਬਲਾ ਬਣਾਉਣ ਦਾ ਖ਼ਦਸ਼ਾ ਵੀ ਜ਼ਾਹਰ ਕੀਤਾ ਗਿਆ ਹੈ।
ਜ਼ਿਕਰ ਕਰ ਦਈਏ ਕਿ ਲਾਰੈਂਸ ਬਿਸ਼ਨੋਈ ਲੁਧਿਆਣਾ ਦੇ ਥਾਣਾ ਮਿਹਰਬਾਨ ਵਿੱਚ ਕਤਲ ਮਾਮਲੇ ਵਿੱਚ ਨਾਮਜ਼ਦ ਹੈ ਜਿਸ ਵਿੱਚ ਪੁੱਛਗਿੱਛ ਲਈ ਲੁਧਿਆਣਾ ਪੁਲਿਸ ਉਸ ਨੂੰ ਰਿਮਾਂਡ ਤੇ ਲੈ ਸਕਦੀ ਹੈ। ਜੇ ਸੁਰੱਖਿਆ ਦੇ ਪੱਖ ਤੋਂ ਵੇਖਿਆ ਜਾਵੇ ਤਾਂ ਕੋਰਟ ਦੇ ਚੱਪੇ-ਚੱਪੇ ਤੇ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਗੈਂਗਵਾਰ ਨਾ ਹੋ ਸਕੇ। ਹਾਲਾਂਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਾਰ ਵਾਰ ਸੁਰੱਖਆ ਨੂੰ ਲੈ ਕੇ ਮੁੱਦਾ ਚੁੱਕਦੇ ਰਹੇ ਹਨ।
ਹਾਲਾਂਕਿ ਇਸ ਦੌਰਾਨ ਇਹ ਖ਼ਬਰਾਂ ਵੀ ਸਾਹਮਣੇ ਆਈਆਂ ਸੀ ਕਿ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੁੜ ਦਿੱਲੀ ਦੀ ਤਿਹਾੜ ਜੇਲ੍ਹ ਭੇਜਿਆ ਜਾਵੇਗਾ। ਗੈਂਗਸਟਰ ਲਾਰੈਂਸ ਬਿਸ਼ਨੋਈ ਪੰਜਾਬ ਪੁਲਿਸ ਲਗਾਤਾਰ ਪੁੱਛਗਿੱਛ ਕਰ ਰਹੇ ਹਨ। ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨਾਲ ਜੁੜੇ ਕਈ ਖੁਲਾਸੇ ਕੀਤੇ ਹਨ। ਇਸ ਦੇ ਨਾਲ ਹੀ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜਾਨ ਨੂੰ ਖਤਰਾ ਹੈ।