CIA ਸਟਾਫ਼ ਦੀ ਵੱਡੀ ਕਾਰਵਾਈ, ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਕਾਬੂ
ਗੈਂਗਸਟਰ ਗੁਰਚਰਨ ਸਿੰਘ ਉਰਫ ਰਿੰਕਾ ਵਾਸੀ ਫ਼ਰੀਦਕੋਟ ਜਿਸ’ਤੇ ਪਹਿਲਾਂ ਵੀ ਕਾਫ਼ੀ ਮੁਕੱਦਮੇ ਦਰਜ ਹਨ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਨਾਲ ਫੋਨ ’ਤੇ ਸੰਪਰਕ ਵਿੱਚ ਰਹਿੰਦਾ ਸੀ
ਫ਼ਰੀਦਕੋਟ ਸੀ.ਆਈ.ਏ ਸਟਾਫ਼ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਸਟਾਫ਼ ਵੱਲੋਂ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਬਾਬਤ ਜਾਣਕਾਰੀ ਦਿੰਦਿਆਂ ਸੀਆਈਏ ਸਟਾਫ਼ ਮੁਖੀ ਅੰਮ੍ਰਿਤਪਾਲ ਸਿੰਘ ਭਾਟੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਗੁਰਚਰਨ ਸਿੰਘ ਉਰਫ ਰਿੰਕਾ ਵਾਸੀ ਫ਼ਰੀਦਕੋਟ ਜਿਸ’ਤੇ ਪਹਿਲਾਂ ਵੀ ਕਾਫ਼ੀ ਮੁਕੱਦਮੇ ਦਰਜ ਹਨ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਨਾਲ ਫੋਨ ’ਤੇ ਸੰਪਰਕ ਵਿੱਚ ਰਹਿੰਦਾ ਸੀ ਅਤੇ ਇਹ ਉਨ੍ਹਾਂ ਨੂੰ ਟਾਰਗੇਟ ਚੁਣ ਕੇ ਜਾਣਕਾਰੀ ਦਿੰਦਾ ਸੀ ਜਿਸ ਤੋਂ ਬਾਅਦ ਉਹ ਲੋਕਾਂ ਨੂੰ ਫੋਨ ’ਤੇ ਧਮਕੀਆਂ ਦਿੰਦੇ ਸਨ।
ਉਨ੍ਹਾਂ ਦੱਸਿਆ ਕਿ ਸਿਟੀ ਫ਼ਰੀਦਕੋਟ ਵਿਖੇ ਅਧੀਨ ਧਾਰਾ 307 ਤਹਿਤ ਦਰਜ ਮੁਕੱਦਮੇ ਅਤੇ ਇਸ ਤੋਂ ਇਲਾਵਾ ਯੂਥ ਕਾਂਗਰਸ ਦੇ ਜ਼ਿਲਾ ਪ੍ਰਧਾਨ ਗੁਰਲਾਲ ਪਹਿਲਵਾਨ ਦੇ ਕਤਲ ਮਾਮਲੇ ਦੇ ਗਵਾਹਾਂ ਨੂੰ ਧਮਕੀਆਂ ਦੇਣ ਸਬੰਧੀ ਸਾਦਿਕ ਵਿਖੇ ਦਰਜ ਕੀਤੇ ਗਏ ਕੇਸ ਵਿੱਚ ਇਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਰਿੰਦਾ ਦੀ ਮੌਤ 'ਤੇ ਫਸਿਆ ਪੇਚ, ਡੀਜੀਪੀ ਗੌਰਵ ਯਾਦਵ ਨੇ ਕਿਹਾ, ਸਾਡੇ ਕੋਲ ਨਹੀਂ ਕੋਈ ਜਾਣਕਾਰੀ
ਪੰਜਾਬ ਪੁਲਿਸ ਦੀ ਮੁਖੀ ਗੌਰਵ ਯਾਦਵ ਨੇ ਮੀਡੀਆ ਨਾਲ ਰਾਬਤ ਕਰਦਿਆਂ ਕਈ ਅਹਿਮ ਸਵਾਲਾਂ ਦੀ ਜਵਾਬ ਦਿੱਤੇ। ਪਾਕਿਸਤਾਨ ਵਿੱਚ ਹਰਵਿੰਦਰ ਰਿੰਦਾ ਦੀ ਮੌਤ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਇਸ ਦੀ ਕੋਈ ਜਾਣਕਾਰੀ ਨਹੀਂ ਹੈ।
ਇਸ ਤੋਂ ਬਾਅਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਬਾਬਤ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਸੋਸ਼ਲ ਮੀਡੀਆ ਉੱਤੇ ਹਰ ਕਿਸੇ ਨੂੰ ਆਪਣਾ ਪੱਖ ਰੱਖਣ ਦਾ ਅਧਿਕਾਰ ਹੈ ਪਰ ਸੋਸ਼ਲ ਮੀਡੀਆ ਦੀ ਵਰਤੋਂ ਕਰਕੇ ਕਾਨੂੰਨ ਦੀ ਉੰਲਘਣਾ ਕਰਨ ਵਾਲਿਆਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡੀਜੀਪੀ ਯਾਦਵ ਨੇ ਕਿਹਾ ਕਿ ਦੂਜੇ ਰਾਜਾਂ ਵਿੱਚੋਂ ਆਉਣ ਵਾਲੇ ਨਜਾਇਜ਼ ਹਥਿਆਰਾਂ ਦੀ ਸਮੱਸਿਆ ਨੂੰ ਸਖਤੀ ਨਾਲ ਨਜਿੱਠਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗੰਨ ਹਾਊਸਜ਼ ਦੀ ਚੈਕਿੰਗ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਾਰੀ ਕੀਤੇ ਗਏ ਅਸਲਾ ਲਾਇਸੈਂਸਾਂ ਦੀ ਤਿੰਨ ਮਹੀਨੇ ਦੇ ਅੰਦਰ ਮੁੜ ਵੈਰੀਫਿਕੇਸ਼ਨ ਕਰਵਾਈ ਜਾਵੇਗੀ। ਜੇ ਕੁਝ ਗ਼ਲਤ ਪਾਇਆ ਜਾਂਦਾ ਹੈ ਤਾਂ ਉਸ ਦਾ ਲਾਇਸੈਂਸ ਕੈਂਸਲ ਕੀਤਾ ਜਾਵੇਗਾ।
ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਰਾਜ ਵਿੱਚੋਂ ਨਸ਼ਿਆ ਅਤੇ ਗੈਂਗਸਟਰਾਂ ਦੇ ਮੁਕੰਮਲ ਖ਼ਾਤਮੇ ਲਈ ਦ੍ਰਿੜ ਸੰਕਲਪ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੈ ਗੈਂਗਸਟਰਾਂ ਨੂੰ ਲਿਆਉਣ ਲਈ ਰੈੱਡ ਕਾਰਨਰ ਨੋਟਿਸ ਓਪਨ ਕੀਤੇ ਗਏ ਹਨ ਅਤੇ ਕੇਂਦਰ ਸਰਕਾਰ ਅਤੇ ਇੰਟਰਪੋਲ ਨਾਲ ਤਾਲਮੇਲ ਕਰਕੇ ਉਹਨਾਂ ਨੂੰ ਛੇਤੀ ਤੋਂ ਛੇਤੀ ਲਿਆਂਦਾ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜੋ ਨੌਜਵਾਨ ਗੁੰਮਰਾਹ ਹੋ ਕੇ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਿਲ ਹੋ ਗਏ ਹਨ, ਪਰ ਸਿੱਧੇ ਤੌਰ ‘ਤੇ ਉਨ੍ਹਾਂ ਨੇ ਕੋਈ ਜੁਰਮ ਨਹੀਂ ਕੀਤਾ ਹੈ, ਉਨ੍ਹਾਂ ਨੂੰ ਪ੍ਰੇਰਿਤ ਕਰਕੇ ਮੁੱਖ ਧਾਰਾ ਨਾਲ ਜੋੜਿਆ ਜਾਵੇਗਾ।