Punab News: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਕੇਂਦਰੀ ਸੁਰੱਖਿਆ ਏਜੰਸੀਆਂ ਦੀ ਮਦਦ ਨਾਲ ਅਮਰੀਕਾ ਸਥਿਤ ਹਰਪ੍ਰੀਤ ਸਿੰਘ ਦੇ ਇਸ਼ਾਰੇ 'ਤੇ ਹਥਿਆਰ ਸਪਲਾਈ ਕਰਨ ਵਾਲੇ ਪਾਕਿਸਤਾਨੀ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਸਾਥੀ ਗੈਂਗਸਟਰ ਕੈਲਾਸ਼ ਖਿਚਨ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਗੈਂਗਸਟਰ ਕੈਲਾਸ਼ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਸਾਂਝੀ ਕੀਤੀ ਹੈ।


 






ਡੀਜੀਪੀ ਪੰਜਾਬ ਨੇ ਦੱਸਿਆ ਕਿ ਕੈਲਾਸ਼ ਖਿਚਨ ਨੂੰ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਫੜਿਆ ਗਿਆ ਹੈ। ਇਹ ਗੈਂਗਸਟਰ ਪੰਜਾਬ ਦੇ ਨਾਲ-ਨਾਲ ਰਾਜਸਥਾਨ ਵਿੱਚ ਵੀ ਸਰਗਰਮ ਸੀ। ਦੋਵਾਂ ਰਾਜਾਂ ਦੀ ਪੁਲਿਸ ਉਸ ਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਸੀ। ਉਸ ਦੇ ਖਿਲਾਫ ਜਬਰੀ ਵਸੂਲੀ, ਐਨਡੀਪੀਐਸ ਅਤੇ ਆਰਮਜ਼ ਐਕਟ ਦੇ ਵੀ ਕਈ ਮਾਮਲੇ ਦਰਜ ਹਨ। ਫਿਲਹਾਲ AGTF ਗੈਂਗਸਟਰ ਨੂੰ ਹਿਰਾਸਤ 'ਚ ਲੈ ਕੇ ਉਸ ਤੋਂ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਉਸ ਦੇ ਅਹਿਮ ਲਿੰਕਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।


ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗੈਂਗਸਟਰ ਕੈਲਾਸ਼ ਦੇ ਖਾਲਿਸਤਾਨੀ ਅੱਤਵਾਦੀਆਂ ਨਾਲ ਸਬੰਧ ਵੀ ਸਾਹਮਣੇ ਆ ਰਹੇ ਹਨ। ਰਿੰਦਾ ਅਤੇ ਹੈਪੀ ਪਾਸੀਆ ਦੇ ਨਿਰਦੇਸ਼ਾਂ 'ਤੇ ਕੈਲਾਸ਼ ਖਿਚਨ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀਆਂ ਨੂੰ ਹਥਿਆਰ ਸਪਲਾਈ ਕਰਦਾ ਸੀ ਜਿਸ ਨੂੰ ਅੱਤਵਾਦੀ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਵਰਤ ਸਕਦੇ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।