Punjab Police: ਨਸ਼ੇ ਦੇ ਖ਼ਿਲਾਫ਼ ਪੰਜਾਬ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ  ਹੈ ਜਿਸ ਤੋਂ ਬਾਅਦ ਹੁਣ ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਦੀ ਇਨਪੁਟ ਤੋਂ ਬਾਅਦ ਰਾਜਸਥਾਨ ਤੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੋਵਾਂ ਤਸਕਰਾਂ ਕੋਲੋਂ ਪੁਲਿਸ ਨੇ 91 ਕਰੋੜ ਦੀ ਹੈਰੋਇਨ ਜਬਤ ਕੀਤੀ ਹੈ।


ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ 13 ਕਿੱਲੋ ਹੈਰੋਇਨ ਜਬਤ ਕੀਤੀ ਹੈ, ਉਨ੍ਹਾਂ ਦੱਸਿਆ ਕਿ ਦੋਸ਼ੀ ਜੰਮੂ ਕਸ਼ਮੀਰ ਤੋਂ ਇਸ ਖੇਪ ਨੂੰ ਲੈ ਕੇ ਆਏ ਸੀ ਤੇ ਪੰਜਾਬ ਤੋਂ ਹੁੰਦੇ ਹੋਏ ਰਾਜਸਥਾਨ ਗਏ ਸੀ। ਹਾਲਾਂਕਿ ਸਮਾਂ ਰਹਿੰਦੇ ਪੰਜਾਬ ਪੁਲਿਸ ਨੂੰ ਇਸ ਦੀ ਜਾਣਕਾਰੀ ਮਿਲ ਗਈ ਸੀ ਜਿਸ ਤੋਂ ਬਾਅਦ ਪੁਲਿਸ ਦੀ ਟੀਮ ਤੁਰੰਤ ਰਾਜਸਥਾਨ ਗਈ ਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 13 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।






ਪੁਲਿਸ ਮੁਤਾਬਕ, ਗ੍ਰਿਫ਼ਤਾਰ ਕੀਤੇ ਗਏ ਦੋਵਾਂ ਦੋਸ਼ੀਆਂ ਦੀ ਪਛਾਣ ਸੁਖਵੀਰ ਸਿੰਘ ਕਾਲਾ ਤੇ ਬਿੰਦਰ ਵਜੋਂ ਹੋਈ ਹੈ ਅਤੇ ਇਹ ਦੋਵੇਂ ਪੀ ਰਾਜਸਥਾਨ ਦੇ ਰਹਿਣ ਵਾਲੇ ਹਨ।


 


8 ਕਿੱਲੋ ਹੈਰੋਇਨ, 7 ਕਿੱਲੋ ਤੋਂ ਜ਼ਿਆਦਾ ਅਫ਼ੀਮ, 17 ਕਿੱਲੋ ਗਾਂਜਾ ਸਮੇਤ 366 ਤਸਕਰ ਗ੍ਰਿਫ਼ਤਾਰ


ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਤਹਿਤ ਪਿਛਲੇ ਹਫ਼ਤੇ ’ਚ 258 ਐੱਫ.ਆਈ.ਆਰ. ਜਿਨ੍ਹਾਂ ਵਿੱਚ 28 ਵਪਾਰਕ  ਹਨ, ਅਧੀਨ 366 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ  ਹੈ।


ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਸੋਮਵਾਰ ਨੂੰ ਇੱਥੇ ਆਪਣੀ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ 8.44 ਕਿਲੋ ਹੈਰੋਇਨ, 7.75 ਕਿਲੋ ਅਫੀਮ, 17.64 ਕਿਲੋ ਗਾਂਜਾ, 19 ਕੁਇੰਟਲ ਭੁੱਕੀ ਅਤੇ 59 ਕਿਲੋ ਨਸ਼ੇ ਦੀਆਂ ਗੋਲੀਆਂ/ਕੈਪਸੂਲ/ਇੰਜੈਕਸ਼ਨ/ਸ਼ੀਸ਼ੀਆਂ  ਵੀ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਕੋਲੋਂ 1.22 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।