Punjab News: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜੇ ‘ਚੋਂ .30 ਬੋਰ ਚਾਈਨਾ-ਮੇਡ ਪਿਸਤੌਲ ਸਮੇਤ ਛੇ ਜਿੰਦਾ ਕਾਰਤੂਸ ਬਰਾਮਦ ਕੀਤੇ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।


ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਰਾਜਵੀਰ ਸਿੰਘ ਉਰਫ਼ ਰਵੀ ਰਾਜਗੜ੍ਹ ਵਾਸੀ ਪਿੰਡ ਰਾਜਗੜ੍ਹ ਜ਼ਿਲ੍ਹਾ ਖੰਨਾ ਵਜੋਂ ਹੋਈ ਹੈ। ਇਹ ਦੋਸ਼ੀ ਪਿਛਲੇ 13-14 ਸਾਲਾਂ ਤੋਂ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਅਧਾਰਿਤ ਅੱਤਵਾਦੀ ਗੋਲਡੀ ਬਰਾੜ ਦੇ ਸੰਪਰਕ ‘ਚ ਸੀ ਅਤੇ ਉਨ੍ਹਾਂ ਦੇ ਇਸ਼ਾਰੇ ‘ਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦਿੰਦਾ ਦੇ ਰਿਹਾ ਸੀ। ਉਸ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਕਤਲ, ਇਰਾਦਾ ਕਤਲ ਅਤੇ ਅਸਲਾ ਐਕਟ ਆਦਿ ਨਾਲ ਸਬੰਧਤ ਕੇਸ ਦਰਜ ਹਨ।






ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਨੇ ਭਰੋਸੇਯੋਗ ਜਾਣਕਾਰੀ ਮਿਲਣ ਉਪਰੰਤ ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਵਿੱਚ ਡੀਐਸਪੀ ਰਾਜਨ ਪਰਮਿੰਦਰ ਅਤੇ ਡੀਐਸਪੀ ਦੀਪਿਕਾ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਭੇਜੀ ਅਤੇ ਟੀਮ ਨੇ ਰਵੀ ਰਾਜਗੜ੍ਹ ਨੂੰ ਐਸਏਐਸ ਨਗਰ ਦੇ ਸੈਕਟਰ 79 ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਜਦੋਂ ਉਹ ਇਕ ਮਹਿੰਗੀ ਕਾਰ ਚਲਾ ਰਿਹਾ ਸੀ।


ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਰਵੀ ਰਾਜਗੜ੍ਹ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਨੂੰ ਛੁਪਣਗਾਹਾਂ, ਲੌਜਿਸਟਿਕ ਸਹਾਇਤਾ, ਹਥਿਆਰ ਅਤੇ ਵਾਹਨ ਮੁਹੱਈਆ ਕਰਵਾ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮਾਂ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਸਾਥੀਆਂ ਨੂੰ ਵਿਦੇਸ਼ ਭੱਜਣ ਲਈ ਜਾਅਲੀ ਵੇਰਵਿਆਂ ਨਾਲ ਪਾਸਪੋਰਟ ਹਾਸਲ ਕਰਨ ਵਿੱਚ ਵੀ ਮਦਦ ਕੀਤੀ ਸੀ।


ਡੀਜੀਪੀ ਨੇ ਕਿਹਾ ਕਿ ਮੁਲਜ਼ਮ ਰਵੀ ਰਾਜਗੜ੍ਹ ਤੋਂ ਪੁੱਛਗਿੱਛ ਅਤੇ ਇਸ ਮਾਮਲੇ ਦੀ ਵਿਸਥਾਰਤ ਜਾਂਚ ਨਾਲ ਪੰਜਾਬ ਅਤੇ ਆਸ-ਪਾਸ ਦੇ ਸੂਬਿਆਂ ਵਿੱਚ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਵੱਲੋਂ ਯੋਜਨਾਬੱਧ ਅਪਰਾਧਿਕ ਗਤੀਵਿਧੀਆਂ ਦਾ ਪਰਦਾਫਾਸ਼ ਕਰਨ ਵਿੱਚ ਹੋਰ ਮਦਦ ਮਿਲੇਗੀ।


ਜ਼ਿਕਰਯੋਗ ਹੈ ਕਿ ਮੁਲਜ਼ਮ ਰਵੀ ਰਾਜਗੜ੍ਹ ਨੂੰ 20 ਜੂਨ 2022 ਨੂੰ ਭਾਰਤੀ ਦੰਡਾਵਲੀ ਦੀ ਧਾਰਾ 384, 392, 465, 466, 467, 468, 471 ਅਤੇ 120-ਬੀ ਅਤੇ ਪਾਸਪੋਰਟ ਐਕਟ ਦੀ ਧਾਰਾ 12 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਟੇਟ ਕ੍ਰਾਈਮ, ਮੋਹਾਲੀ ਵਿਖੇ ਦਰਜ ਮਾਮਲੇ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਅਪਰੈਲ 2022 ਵਿੱਚ ਦੋਰਾਹਾ ਪੁਲਿਸ ਸਟੇਸ਼ਨ ਵਿਖੇ ਦਰਜ ਅਸਲਾ ਐਕਟ ਮਾਮਲੇ ਵਿੱਚ ਵੀ ਲੋੜੀਂਦਾ