Punjab Police: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਗੋਲਡੀ ਬਰਾੜ ਤੇ ਲਾਰੈਂਸ ਦੇ 3 ਸਾਥੀ ਗ੍ਰਿਫਤਾਰ, ਹਥਿਆਰ ਬਰਾਮਦ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ x 'ਤੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਰਾਜਪੁਰਾ ਪੁਲਿਸ ਨੇ ਮਾਮਲਾ ਸੁਲਝਾ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਫਿਲਹਾਲ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਬਾਰੇ ਜਲਦ ਹੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
Punjab News: ਪੰਜਾਬ ਪੁਲਿਸ ਨੇ ਫਿਰੌਤੀ ਨਾਲ ਜੁੜੇ ਇੱਕ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਅਮਰੀਕਾ ਵਿੱਚ ਲੁਕੇ ਹੋਏ ਅੱਤਵਾਦੀ ਗੋਲਡੀ ਬਰਾੜ ਅਤੇ ਲਾਰੈਂਸ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ, ਪੰਜ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ x 'ਤੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਰਾਜਪੁਰਾ ਪੁਲਿਸ ਨੇ ਮਾਮਲਾ ਸੁਲਝਾ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਫਿਲਹਾਲ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਬਾਰੇ ਜਲਦ ਹੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
Patiala Police team of Rajpura solves sensational extortion case, arrests 3 operatives of Goldy Dhillon's gang, linked to #USA-based Goldy Brar & Lawrance Bishnoi Gang!
— DGP Punjab Police (@DGPPunjabPolice) July 19, 2024
Recovery: A pistol, 5 live cartridges, and bike planned for attack. Insider finance firm employee arrested.… pic.twitter.com/ottUncVnzW
NIA ਦੀ ਮੋਸਟ ਵਾਂਟੇਡ ਸੂਚੀ ਵਿੱਚ ਗੋਲਡੀ ਬਰਾੜ ਸ਼ਾਮਲ
ਪੁਲਿਸ ਅਨੁਸਾਰ ਜਨਵਰੀ 2024 ਵਿੱਚ ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਦੇ ਘਰ ਹੋਈ ਗੋਲੀਬਾਰੀ ਪਿੱਛੇ ਵੀ ਗੋਲਡੀ ਬਰਾੜ ਦਾ ਹੱਥ ਸੀ। ਗੋਲਡੀ ਬਰਾੜ ਐਨਆਈਏ ਦੀ ਮੋਸਟ ਵਾਂਟੇਡ ਸੂਚੀ ਵਿੱਚ ਸ਼ਾਮਲ ਹੈ। ਪੁਲਿਸ ਨੇ ਉਸ 'ਤੇ 10 ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਇਸ ਦੇ ਨਾਲ ਹੀ ਉਹ ਚੰਡੀਗੜ੍ਹ ਪੁਲੀਸ ਦੇ ਕੇਸ ਵਿੱਚ ਵੀ ਭਗੌੜਾ ਹੈ।
ਜ਼ਿਕਰ ਕਰ ਦਈਏ ਕਿ ਲਾਰੈਂਸ ਬਿਸ਼ਨੋਈ ਇਸ ਸਮੇਂ ਗੁਜਰਾਤ ਦੀ ਜੇਲ੍ਹ ਵਿੱਚ ਬੰਦ ਹੈ। ਅਜਿਹੇ 'ਚ ਵਿਦੇਸ਼ 'ਚ ਬੈਠਾ ਗੋਲਡੀ ਬਰਾੜ ਸਾਰਾ ਗੈਂਗ ਚਲਾ ਰਿਹਾ ਹੈ। ਉਹ ਨੈਟਵਰਕ ਵਿੱਚ ਸ਼ਾਮਲ ਲੋਕਾਂ ਨੂੰ ਦਿਸ਼ਾ ਦਿੰਦਾ ਹੈ। ਇਸ ਤੋਂ ਇਲਾਵਾ ਇਹ ਫਿਰੌਤੀ ਤੇ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦਿੰਦਾ ਹੈ। ਪੰਜਾਬ ਪੁਲਿਸ ਇਨ੍ਹਾਂ ਗਰੋਹਾਂ ਦੇ ਨੈੱਟਵਰਕ ਨੂੰ ਤੋੜਨ ਲਈ ਕੰਮ ਕਰ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।