Punjab News: ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਉਣ ਮਗਰੋਂ ਪੁਲਿਸ ਐਕਸ਼ਨ ਮੋਡ ਵਿੱਚ ਆ ਗਈ ਹੈ। ਮੰਗਲਵਾਰ ਨੂੰ ਪੰਜਾਬ ਦੇ 28 ਪੁਲਿਸ ਜ਼ਿਲ੍ਹਿਆਂ ਵਿੱਚ ਪੁਲਿਸ ਨੇ ਵੱਡਾ ਐਕਸ਼ਨ ਕੀਤਾ ਹੈ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਵਿਸ਼ੇਸ਼ ਚੈਕਿੰਗ ਕੀਤੀ ਗਈ।


ਹਾਸਲ ਜਾਣਕਾਰੀ ਮੁਤਾਬਕ ਇਸ ਦੌਰਾਨ ਪੰਜਾਬ ਪੁਲਿਸ ਨੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਮੰਗਲਵਾਰ ਨੂੰ ਗੁਰਦੁਆਰਿਆਂ, ਮੰਦਰਾਂ ਤੇ ਚਰਚਾਂ ਦੀ ਵਿਸ਼ੇਸ਼ ਜਾਂਚ ਕੀਤੀ। ਇਸ ਦੌਰਾਨ ਧਾਰਮਿਕ ਸਥਾਨਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਜਾਂਚ ਕੀਤੀ ਗਈ।


ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੀਪੀਜ਼ ਤੇ ਐਸਐਸਪੀਜ਼ ਨੂੰ ਹਦਾਇਤ ਕੀਤੀ ਕਿ ਉਹ ਹਰੇਕ ਥਾਣੇ ਦੇ ਵਧੀਕ ਐਸਐਚਓ ਦੀ ਅਗਵਾਈ ਹੇਠ ਇਕ ਟੀਮ ਆਪਣੇ ਅਧਿਕਾਰ ਖੇਤਰ ਵਿਚਲੇ ਸਾਰੇ ਧਾਰਮਿਕ ਸਥਾਨਾਂ ਦਾ ਦੌਰਾ ਕਰਨ ਲਈ ਤਾਇਨਾਤ ਕਰਨ ਤੇ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗਾਂ ਕਰਨ।


ਇਸੇ ਦੇ ਚਲਦਿਆਂ 2800 ਪੁਲਿਸ ਮੁਲਾਜ਼ਮ ਦੀਆਂ 549 ਪੁਲਿਸ ਟੀਮਾਂ ਨੇ ਸੂਬੇ ਭਰ ਦੇ 7612 ਗੁਰਦੁਆਰਿਆਂ, 2236 ਮੰਦਰਾਂ ਤੇ 795 ਚਰਚਾਂ ਦੀ ਚੈਕਿੰਗ ਕੀਤੀ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸੀਸੀਟੀਵੀ ਕੈਮਰਿਆਂ ਦੀ ਹਫਤਾਵਾਰੀ ਚੈਕਿੰਗ ਕਰਕੇ ਇਹ ਯਕੀਨੀ ਬਣਾਉਣ ਕਿ ਕੈਮਰੇ ਸਹੀ ਢੰਗ ਨਾਲ ਕੰਮ ਕਰ ਰਹੇ ਹਨ।


ਉਨ੍ਹਾਂ ਪ੍ਰਬੰਧਕ ਕਮੇਟੀਆਂ ਨੂੰ ਆਪੋ-ਆਪਣੇ ਧਾਰਮਿਕ ਸਥਾਨਾਂ ਦੇ ਪ੍ਰਵੇਸ਼ ਦੁਆਰ ’ਤੇ ਸੁਰੱਖਿਆ ਗਾਰਡ ਤਾਇਨਾਤ ਕਰਨ ਦੀ ਸਲਾਹ ਵੀ ਦਿੱਤੀ। ਐਸਐਸਪੀਜ਼ ਨੂੰ ਸਮਾਜ ਵਿਰੋਧੀ ਅਨਸਰਾਂ ’ਤੇ ਨਿਗਰਾਨੀ ਰੱਖਣ ਲਈ ਸਾਰੇ ਧਾਰਮਿਕ ਸਥਾਨਾਂ ਦੇ ਆਲੇ ਦੁਆਲੇ ਪੁਲੀਸ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।


ਇਹ ਵੀ ਪੜ੍ਹੋ: Punjab News: ਵਕੀਲਾਂ ਵੱਲੋਂ ਬੇਅਦਬੀ ਕਰਨ ਵਾਲੇ ਦੀ ਕਾਨੂੰਨੀ ਪੈਰਵਾਈ ਕਰਨ ਤੋਂ ਇਨਕਾਰ, ਸਿੱਖ ਜਥੇਬੰਦੀਆਂ ਵੱਲੋਂ ਜਨਤਕ ਤੌਰ ’ਤੇ ਫਾਂਸੀ ਦੀ ਮੰਗ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Amritpal Singh News: ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਖਿਲਾਫ ਕਿਉਂ ਲਾਇਆ ਐਨਐਸਏ? ਐਡਵਾਈਜ਼ਰੀ ਬੋਰਡ ਦੇ ਸਵਾਲ 'ਤੇ ਮਿਲਿਆ ਇਹ ਜਵਾਬ