ਪੁਲਿਸ ਦੀ ਵੱਡੀ ਕਾਰਵਾਈ ! ਮੋਹਾਲੀ 'ਚ 19.64 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ, ਗੋਰਖਧੰਦੇ ਲਈ ਵਰਤਿਆ ਜਾਂਦਾ ਸੀ ਕਿਰਾਏ ਦਾ ਫਲੈਟ
ਜ਼ਿਕਰ ਕਰ ਦਈਏ ਕਿ ਚਾਰ ਦਿਨ ਪਹਿਲਾਂ ਪੁਲਿਸ ਨੇ ਲੁਧਿਆਣਾ ਦੇ ਏ-ਸ਼੍ਰੇਣੀ ਦੇ ਗੈਂਗਸਟਰ ਲਵਿਸ਼ ਗਰੋਵਰ ਨੂੰ ਜ਼ੀਰਕਪੁਰ ਦੇ ਸ਼ਿਵਾ ਐਨਕਲੇਵ ਵਿਖੇ ਇੱਕ ਮੁਕਾਬਲੇ ਦੌਰਾਨ ਜ਼ਖ਼ਮੀ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ।

Punjab Police: ਮੋਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਪੁਲਿਸ ਮੁਕਾਬਲੇ ਵਿੱਚ ਜ਼ਖਮੀ ਹੋਏ ਲੁਧਿਆਣਾ ਦੇ ਗੈਂਗਸਟਰ ਲਵਿਸ਼ ਗਰੋਵਰ ਦੇ ਕਿਰਾਏ ਦੇ ਫਲੈਟ ਤੋਂ ਪੁਲਿਸ ਨੇ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਉਹ ਜ਼ੀਰਕਪੁਰ ਸਥਿਤ ਸ਼ਿਵਾ ਹੋਮਜ਼ ਵਿੱਚ ਫਲੈਟ ਨੰਬਰ 9ਏ ਵਿੱਚ ਕਿਰਾਏ 'ਤੇ ਰਹਿ ਰਿਹਾ ਸੀ।
ਪੁਲਿਸ ਨੇ ਇਸ ਫਲੈਟ ਤੋਂ 19 ਕਰੋੜ 64 ਲੱਖ 19 ਹਜ਼ਾਰ 952 ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਇਹ ਕਾਰਵਾਈ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi)ਦੇ ਕਰੀਬੀ ਗੈਂਗਸਟਰ ਲਵਿਸ਼ ਗਰੋਵਰ ਉਰਫ਼ ਲਵੀ ਵੱਲੋਂ ਦਿੱਤੀ ਗਈ ਜਾਣਕਾਰੀ 'ਤੇ ਕੀਤੀ ਗਈ। ਬਰਾਮਦ ਕੀਤੀਆਂ ਗਈਆਂ ਚੀਜ਼ਾਂ ਵਿੱਚ ਵੱਡੀ ਮਾਤਰਾ ਵਿੱਚ ਟੀਕੇ, ਗੋਲੀਆਂ ਤੇ ਹੋਰ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਸਮੱਗਰੀ ਸ਼ਾਮਲ ਸੀ।
ਪੁਲਿਸ ਨੇ ਇਸ ਫਲੈਟ ਤੋਂ ਐਨਾਬੋਲਿਕ ਸਟੀਰੌਇਡ ਦੀਆਂ 1 ਲੱਖ 53 ਹਜ਼ਾਰ 316 ਸ਼ੀਸ਼ੀਆਂ ਤੇ 1 ਲੱਖ 24 ਹਜ਼ਾਰ 600 ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ, ਛਪਾਈ ਸਮੱਗਰੀ, ਡਰੱਗ ਭਰਨ ਵਾਲੀ ਮਸ਼ੀਨਰੀ ਤੇ ਕਥਿਤ ਐਲੋਪੈਥਿਕ ਦਵਾਈਆਂ ਵੀ ਜ਼ਬਤ ਕੀਤੀਆਂ ਗਈਆਂ ਹਨ। ਪੁਲਿਸ ਨੇ ਜਾਂਚ ਅਤੇ ਵਿਸ਼ਲੇਸ਼ਣ ਲਈ ਅੱਠ ਨਮੂਨੇ ਵੀ ਲਏ ਹਨ।
ਜ਼ਿਕਰ ਕਰ ਦਈਏ ਕਿ ਚਾਰ ਦਿਨ ਪਹਿਲਾਂ ਪੁਲਿਸ ਨੇ ਲੁਧਿਆਣਾ ਦੇ ਏ-ਸ਼੍ਰੇਣੀ ਦੇ ਗੈਂਗਸਟਰ ਲਵਿਸ਼ ਗਰੋਵਰ ਨੂੰ ਜ਼ੀਰਕਪੁਰ ਦੇ ਸ਼ਿਵਾ ਐਨਕਲੇਵ ਵਿਖੇ ਇੱਕ ਮੁਕਾਬਲੇ ਦੌਰਾਨ ਜ਼ਖ਼ਮੀ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਕਾਰਵਾਈ ਦੌਰਾਨ ਗਰੋਵਰ ਨੇ ਤਿੰਨ ਗੋਲੀਆਂ ਚਲਾਈਆਂ, ਜਿਸ ਦੇ ਜਵਾਬ ਵਿੱਚ ਉਹ ਪੁਲਿਸ ਦੀ ਗੋਲੀਬਾਰੀ ਨਾਲ ਜ਼ਖਮੀ ਹੋ ਗਿਆ ਅਤੇ ਮੌਕੇ 'ਤੇ ਹੀ ਫੜ ਲਿਆ ਗਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :






















