ਪੜਚੋਲ ਕਰੋ

Bikram Majithia: ਸੁਪਰੀਮ ਕੋਰਟ ਤੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ...ਜੇਲ੍ਹ 'ਚੋਂ ਆਉਣਗੇ ਬਾਹਰ, ਅਕਾਲੀ ਦਲ 'ਚ ਦੌੜੀ ਖੁਸ਼ੀ ਦੀ ਲਹਿਰ!

ਬਿਕਰਮ ਮਜੀਠੀਆ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਬਿਕਰਮ ਸਿੰਘ ਮਜੀਠੀਆ ਲਗਭਗ 9 ਮਹੀਨਿਆਂ ਤੋਂ ਆਮਦਨ ਤੋਂ ਵੱਧ ਸੰਪਤੀ ਦੇ ਮਾਮਲੇ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਸਨ..

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅੱਜ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ਇਸ ਦੀ ਜਾਣਕਾਰੀ ਪਾਰਟੀ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਵੱਲੋਂ ਦਿੱਤੀ ਗਈ।

ਬਿਕਰਮ ਸਿੰਘ ਮਜੀਠੀਆ ਲਗਭਗ 9 ਮਹੀਨਿਆਂ ਤੋਂ ਆਮਦਨ ਤੋਂ ਵੱਧ ਸੰਪਤੀ ਦੇ ਮਾਮਲੇ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਸਨ। ਇਸ ਦਰਮਿਆਨ ਅੱਜ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਨਾਭਾ ਜੇਲ੍ਹ ਪਹੁੰਚੇ। ਇਸ ਮੌਕੇ ਡੇਰਾ ਬਿਆਸ ਮੁਖੀ ਨੇ ਪਹਿਲੀ ਵਾਰ ਉਥੇ ਮੌਜੂਦ ਪੱਤਰਕਾਰਾਂ ਨਾਲ ਵੀ ਗੱਲਬਾਤ ਕੀਤੀ।

ਪਿਛਲੇ ਸਾਲ ਨਾਭਾ ਜੇਲ੍ਹ ਵਿੱਚ ਕੀਤਾ ਗਿਆ ਸੀ ਬੰਦ

ਬਿਕਰਮ ਸਿੰਘ ਮਜੀਠੀਆ 25 ਜੂਨ ਤੋਂ ਜੇਲ੍ਹ ਵਿੱਚ ਬੰਦ ਹਨ। ਤਿੰਨ ਵਾਰ ਵਿਧਾਇਕ ਰਹਿ ਚੁੱਕੇ ਮਜੀਠੀਆ ਨੂੰ 25 ਜੂਨ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਰਿਹਾਇਸ਼ੀ ਘਰ ਅਤੇ 25 ਹੋਰ ਥਾਵਾਂ ’ਤੇ ਤੜਕੇ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੌਰਾਨ ਵਿਜੀਲੈਂਸ ਟੀਮ ਵੱਲੋਂ ਡਿਜ਼ੀਟਲ ਉਪਕਰਨ, ਜਾਇਦਾਦ ਨਾਲ ਸੰਬੰਧਤ ਦਸਤਾਵੇਜ਼ ਅਤੇ ਵਿੱਤੀ ਰਿਕਾਰਡ ਜ਼ਬਤ ਕੀਤੇ ਗਏ ਸਨ।

26 ਜੂਨ ਨੂੰ ਮੋਹਾਲੀ ਦੀ ਅਦਾਲਤ ਨੇ ਉਨ੍ਹਾਂ ਨੂੰ ਸੱਤ ਦਿਨਾਂ ਦੀ ਪੁਲਿਸ ਰਿਮਾਂਡ ’ਤੇ ਭੇਜਿਆ ਸੀ, ਜਿਸਨੂੰ ਬਾਅਦ ਵਿੱਚ ਹੋਰ ਚਾਰ ਦਿਨਾਂ ਲਈ ਵਧਾਇਆ ਗਿਆ। ਇਸ ਤੋਂ ਬਾਅਦ 6 ਜੁਲਾਈ ਨੂੰ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਇਸ ਸਮੇਂ ਉਹ ਨਾਭਾ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਨੇ ਰੱਖੜੀ, ਦੁਸਹਿਰਾ ਅਤੇ ਦਿਵਾਲੀ ਦੇ ਤਿਉਹਾਰ ਵੀ ਜੇਲ੍ਹ ਵਿੱਚ ਹੀ ਗੁਜ਼ਾਰੇ ਹਨ।

40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਤੇ 200 ਗਵਾਹ

ਵਿਜੀਲੈਂਸ ਬਿਊਰੋ ਵੱਲੋਂ 22 ਅਗਸਤ ਨੂੰ ਵਿਸਥਾਰਪੂਰਕ ਚਾਰਜਸ਼ੀਟ ਦਾਖਲ ਕੀਤੀ ਗਈ, ਜਿਸ ਵਿੱਚ 40,000 ਤੋਂ ਵੱਧ ਪੰਨਿਆਂ ਦੇ ਦਸਤਾਵੇਜ਼ੀ ਸਬੂਤ ਅਤੇ 200 ਤੋਂ ਜ਼ਿਆਦਾ ਗਵਾਹਾਂ ਦੇ ਬਿਆਨ ਸ਼ਾਮਲ ਹਨ। ਇਹ ਮਾਮਲਾ 2013 ਵਿੱਚ ਈਡੀ ਵੱਲੋਂ ਕੀਤੀ ਗਈ ਉਸ ਜਾਂਚ ਨਾਲ ਜੁੜਿਆ ਹੈ, ਜਿਸ ਵਿੱਚ 6,000 ਕਰੋੜ ਰੁਪਏ ਦੇ ਸਿੰਥੇਟਿਕ ਡਰੱਗ ਰੈਕਟ ਦਾ ਖੁਲਾਸਾ ਹੋਇਆ ਸੀ।

ਸਾਬਕਾ ਡੀਐਸਪੀ ਜਗਦੀਸ਼ ਸਿੰਘ ਨੇ ਲਿਆ ਸੀ ਨਾਮ

ਰੈਕਟ ਦਾ ਸਰਗਨਾ ਸਾਬਕਾ ਡੀਐਸਪੀ ਜਗਦੀਸ਼ ਸਿੰਘ ਭੋਲਾ ਦੱਸਿਆ ਗਿਆ ਸੀ, ਜਿਸ ਨੇ ਪੁੱਛਗਿੱਛ ਦੌਰਾਨ ਮਜੀਠੀਆ ਦਾ ਨਾਮ ਲਿਆ ਸੀ। ਹਾਲਾਂਕਿ ਬਾਅਦ ਵਿੱਚ ਅਦਾਲਤਾਂ ਵੱਲੋਂ ਨਸ਼ਿਆਂ ਨਾਲ ਸੰਬੰਧਿਤ ਦੋਸ਼ ਰੱਦ ਕਰ ਦਿੱਤੇ ਗਏ, ਪਰ ਮੌਜੂਦਾ ਕੇਸ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ’ਤੇ ਕੇਂਦਰਿਤ ਹੈ।

ਚਾਲਾਨ ਵਿੱਚ 700 ਕਰੋੜ ਦੀ ਜਾਇਦਾਦ ਦਾ ਜ਼ਿਕਰ

ਵਿਜੀਲੈਂਸ ਵੱਲੋਂ ਚਾਰਜਸ਼ੀਟ ਵਿੱਚ 700 ਕਰੋੜ ਰੁਪਏ ਦੀ ਗੈਰਕਾਨੂੰਨੀ ਅਤੇ ਬੇਨਾਮੀ ਜਾਇਦਾਦ ਦਾ ਖੁਲਾਸਾ ਕੀਤਾ ਗਿਆ ਹੈ। ਪੰਜਾਬ, ਹਰਿਆਣਾ, ਹਿਮਾਚਲ, ਯੂਪੀ ਅਤੇ ਦਿੱਲੀ ਵਿੱਚ 15 ਥਾਵਾਂ ਦੀ ਜਾਂਚ ਤੋਂ ਬਾਅਦ ਇਹ ਚਾਰਜਸ਼ੀਟ ਤਿਆਰ ਕੀਤੀ ਗਈ। ਚਾਰਜਸ਼ੀਟ ਵਿੱਚ ਕਈ ਅਕਾਲੀ ਅਤੇ ਭਾਜਪਾ ਨੇਤਾਵਾਂ ਦੇ ਬਿਆਨ ਵੀ ਦਰਜ ਹਨ। ਨਾਲ ਹੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਿਜੀਲੈਂਸ ਨੇ ਨਿਰਧਾਰਤ ਸਮੇਂ ਅੰਦਰ ਹੀ ਚਾਰਜਸ਼ੀਟ ਦਾਖਲ ਕੀਤੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget