Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬਾ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ...

Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬਾ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਕੱਚੇ ਮੁਲਾਜ਼ਮਾਂ ਸਮੇਤ ਮੁਲਾਜ਼ਮਾਂ ਦੇ ਕਈ ਅਹਿਮ ਮੁੱਦੇ ਪਹਿਲਾਂ ਹੀ ਹੱਲ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀਆਂ ਜਾਇਜ਼ ਮੰਗਾਂ 'ਤੇ ਵੀ ਸਰਕਾਰ ਸਰਗਰਮੀ ਨਾਲ ਵਿਚਾਰ ਕਰ ਰਹੀ ਹੈ।
ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨਾਲ ਸਬੰਧਤ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ। ਮੀਟਿੰਗ ਦੌਰਾਨ ਵਿੱਤ ਮੰਤਰੀ ਚੀਮਾ ਨੇ ਐਕਸ ਇੰਪਲਾਈਜ਼ ਵਿੰਗ ਆਮ ਆਦਮੀ ਪਾਰਟੀ, ਪੰਜਾਬ ਅਤੇ ਈ.ਟੀ.ਟੀ. ਟੈਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਅਧਿਆਪਕ ਜਥੇਬੰਦੀ ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਜਥੇਬੰਦੀ ਨੂੰ ਸਲਾਹ ਦਿੱਤੀ ਕਿ ਭਵਿੱਖ ਵਿਚ ਇਕਲੌਤੇ ਨੁਮਾਇੰਦੇ ਦੀ ਜਗ੍ਹਾ ਉੱਚ ਪੱਧਰੀ ਵਿਚਾਰ-ਵਟਾਂਦਰੇ ਲਈ ਚਾਰ-ਪੰਜ ਆਗੂਆਂ ਦਾ ਵਫ਼ਦ ਮੀਟਿੰਗ ਵਿਚ ਸ਼ਾਮਲ ਹੋਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਮੁੱਦੇ 'ਤੇ ਵਧੇਰੇ ਸਾਰਥਕ ਚਰਚਾ ਕੀਤੀ ਜਾ ਸਕੇ ਅਤੇ ਸਹਿਮਤੀ ਬਣ ਸਕੇ।
ਇਸ ਤੋਂ ਇਲਾਵਾ ਸਾਬਕਾ ਮੁਲਾਜ਼ਮ ਵਿੰਗ ਦੇ ਆਗੂਆਂ ਨਾਲ ਮੀਟਿੰਗ ਕਰਦਿਆਂ ਵਿੱਤ ਮੰਤਰੀ ਨੇ ਵਿੱਤ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਜਾਇਜ਼ ਮੰਗਾਂ 'ਤੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਮੁੜ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮ ਪੱਖੀ ਸਰਕਾਰ ਹੈ ਅਤੇ ਸਾਰੇ ਜਨਤਕ ਸੇਵਕਾਂ ਲਈ ਸਹਾਇਕ ਮਾਹੌਲ ਸਿਰਜਣ ਲਈ ਵਚਨਬੱਧ ਹੈ। ਇਨ੍ਹਾਂ ਮੀਟਿੰਗਾਂ ਵਿਚ ਐਕਸ ਇੰਪਲਾਈਜ਼ ਵਿੰਗ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਜ਼ਿਲ੍ਹਾ ਸਕੱਤਰ ਖੁਸ਼ਵਿੰਦਰ ਕਪਿਲਾ, ਸਲਾਹਕਾਰ ਦਰਸ਼ਨ ਸਿੰਘ, ਮੱਖਣ ਸਿੰਘ, ਗੁਰਦੇਵ ਸਿੰਘ ਪਟਿਆਲਾ ਅਤੇ ਈ.ਟੀ.ਟੀ. ਟੈਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਦੇ ਪ੍ਰਧਾਨ ਕਮਲ ਠਾਕੁਰ ਨੇ ਆਪਣੀਆਂ ਮੰਗਾਂ ਅਤੇ ਮੁੱਦੇ ਸਾਂਝੇ ਕੀਤੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















