Milk Company Price: ਗਾਹਕਾਂ ਨੂੰ ਵੱਡੀ ਰਾਹਤ, ਅਮੂਲ ਤੋਂ ਬਾਅਦ ਹੁਣ ਇਸ ਕੰਪਨੀ ਨੇ ਘਟਾਈ ਦੁੱਧ ਦੀ ਕੀਮਤ; ਜਾਣੋ ਕਿੰਨਾ ਹੋਇਆ ਸਸਤਾ ?
Milk Company Price: ਦੁਨੀਆ ਦੀ ਸਭ ਤੋਂ ਵੱਡੀ ਡੇਅਰੀ ਕੰਪਨੀਆਂ ਵਿੱਚੋਂ ਇੱਕ, ਅਮੂਲ ਨੇ ਆਪਣੇ ਦੁੱਧ ਦੀ ਕੀਮਤ ਇੱਕ ਰੁਪਏ ਪ੍ਰਤੀ ਲੀਟਰ ਘਟਾ ਦਿੱਤੀ ਹੈ। ਹੁਣ ਇਸ ਤੋਂ ਬਾਅਦ, ਪੰਜਾਬ ਦੀ 'ਵੇਰਕਾ' ਨੇ ਵੀ ਦੁੱਧ ਦੀਆਂ ਕੀਮਤਾਂ ਘਟਾ ਦਿੱਤੀਆਂ

Milk Company Price: ਦੁਨੀਆ ਦੀ ਸਭ ਤੋਂ ਵੱਡੀ ਡੇਅਰੀ ਕੰਪਨੀਆਂ ਵਿੱਚੋਂ ਇੱਕ, ਅਮੂਲ ਨੇ ਆਪਣੇ ਦੁੱਧ ਦੀ ਕੀਮਤ ਇੱਕ ਰੁਪਏ ਪ੍ਰਤੀ ਲੀਟਰ ਘਟਾ ਦਿੱਤੀ ਹੈ। ਹੁਣ ਇਸ ਤੋਂ ਬਾਅਦ, ਪੰਜਾਬ ਦੀ 'ਵੇਰਕਾ' ਨੇ ਵੀ ਦੁੱਧ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਜਿਸ ਕਾਰਨ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੀ ਜੇਬ ਅਤੇ ਬੋਝ ਘੱਟ ਹੋਵੇਗਾ। ਇਸ ਕੀਮਤ ਵਿੱਚ ਕਟੌਤੀ ਨਾਲ ਖਪਤਕਾਰਾਂ ਨੂੰ ਉਨ੍ਹਾਂ ਦੇ ਰੋਜ਼ਾਨਾ ਖਰਚਿਆਂ ਵਿੱਚ ਕੁਝ ਰਾਹਤ ਮਿਲੇਗੀ, ਖਾਸ ਕਰਕੇ ਉਨ੍ਹਾਂ ਪਰਿਵਾਰਾਂ ਨੂੰ ਜਿਨ੍ਹਾਂ ਲਈ ਵੇਰਕਾ ਦੁੱਧ ਉਨ੍ਹਾਂ ਦੀ ਰੋਜ਼ਾਨਾ ਦੀ ਰੁਟੀਨ ਦਾ ਇੱਕ ਮਹੱਤਵਪੂਰਨ ਹਿੱਸਾ ਹੈ।
ਵੇਰਕਾ ਅੰਮ੍ਰਿਤਸਰ ਡੇਅਰੀ ਦੇ ਜਨਰਲ ਮੈਨੇਜਰ ਹਰਮਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਗਾਹਕ ਲੰਬੇ ਸਮੇਂ ਤੋਂ ਮੰਗ ਕਰ ਰਹੇ ਸਨ ਕਿ ਵੇਰਕਾ ਦੁੱਧ ਦੀ ਕੀਮਤ ਘਟਾਓ। ਇਸ ਦੌਰਾਨ, ਉਨ੍ਹਾਂ ਦੱਸਿਆ ਕਿ ਵੇਰਕਾ ਨੇ ਸਟੈਂਡਰਡ ਮਿਲਕ 1 ਲੀਟਰ ਪੈਕਿੰਗ ਅਤੇ ਵੇਰਕਾ ਫੁੱਲ ਕਰੀਮ ਮਿਲਕ 1 ਲੀਟਰ ਪੈਕਿੰਗ ਦੀ ਕੀਮਤ 1 ਰੁਪਏ ਘਟਾ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਸਟੈਂਡਰਡ ਦੁੱਧ 1 ਲੀਟਰ ਪੈਕਿੰਗ 62 ਰੁਪਏ ਦੀ ਬਜਾਏ 61 ਰੁਪਏ ਵਿੱਚ ਉਪਲਬਧ ਹੋਵੇਗੀ, ਜਦੋਂ ਕਿ ਫੁੱਲ ਕਰੀਮ ਦੁੱਧ ਦੀ 1 ਲੀਟਰ ਪੈਕਿੰਗ ਦੀ ਕੀਮਤ 68 ਰੁਪਏ ਤੋਂ ਘਟਾ ਕੇ 67 ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵੇਰਕਾ ਰਾਬੜੀ ਦਾ 85 ਗ੍ਰਾਮ ਪੈਕ 25 ਰੁਪਏ ਵਿੱਚ ਉਪਲਬਧ ਹੋਵੇਗਾ, ਜਦੋਂ ਕਿ ਟੋਨਡ ਦੁੱਧ ਦੀ ਨਵੀਂ ਪੈਕਿੰਗ ਗਾਹਕਾਂ ਨੂੰ 20 ਰੁਪਏ ਵਿੱਚ ਉਪਲਬਧ ਕਰਵਾਈ ਜਾਵੇਗੀ। ਇਸ ਤੋਂ ਇਲਾਵਾ, ਕੰਪਨੀ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਨਵੇਂ ਉਤਪਾਦ ਲੈ ਕੇ ਆਏਗੀ।
Read MOre: Punjab News: ਪੰਜਾਬ 'ਚ ਵੱਡੀ ਵਾਰਦਾਤ, ਤਾੜ-ਤਾੜ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲ ਗਈ ਦਹਿਸ਼ਤ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
