Punjab News: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ ਇਸ ਸਾਲ ਮਈ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਸੀ। 'ਆਪ' ਨੇਤਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ 24 ਮਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ।


ਪਹਿਲੀ ਵਾਰ ਵਿਧਾਇਕ ਬਣੇ 52 ਸਾਲਾ ਸਿੰਗਲਾ (ਪੇਸ਼ੇ ਨਾਲ ਦੰਦਾਂ ਦੇ ਡਾਕਟਰ) ਮਾਨਸਾ ਤੋਂ ਜਿੱਤੇ ਹਨ। ਉਨ੍ਹਾਂ ਨੇ ਪ੍ਰਸਿੱਧ ਪੰਜਾਬੀ ਗਾਇਕ ਅਤੇ ਕਾਂਗਰਸੀ ਉਮੀਦਵਾਰ ਸ਼ੁਭਦੀਪ ਸਿੰਘ, ਸਿੱਧੂ ਮੂਸੇਵਾਲਾ ਨੂੰ 63,323 ਵੋਟਾਂ ਦੇ ਫਰਕ ਨਾਲ ਹਰਾਇਆ। ਸਿੰਗਲਾ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਬੈਚਲਰ ਆਫ਼ ਡੈਂਟਲ ਸਰਜਰੀ ਕੀਤੀ। ਨਾਮਜ਼ਦਗੀ ਦਾਖ਼ਲ ਕਰਨ ਸਮੇਂ ਉਨ੍ਹਾਂ ਵੱਲੋਂ ਦਿੱਤੇ ਹਲਫ਼ਨਾਮੇ ਅਨੁਸਾਰ ਸਿੰਗਲਾ ਕੋਲ 6.48 ਕਰੋੜ ਰੁਪਏ ਦੀ ਜਾਇਦਾਦ ਅਤੇ 27 ਲੱਖ ਰੁਪਏ ਦੀਆਂ ਦੇਣਦਾਰੀਆਂ ਹਨ। ਉਸ ਦੀ ਪਤਨੀ ਆਯੁਰਵੇਦ ਡਾਕਟਰ ਹੈ।


ਵੱਡਾ ਹਾਦਸਾ: ਚੰਡੀਗੜ੍ਹ ਦੇ ਸਕੂਲ 'ਚ ਦਰੱਖਤ ਡਿੱਗਣ ਨਾਲ ਵਿਦਿਆਰਥੀ ਦੀ ਮੌਤ, ਕਈ ਹੋਰ ਜ਼ਖਮੀ


ਪਿਛਲੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸਿੰਗਲਾ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਨਾ ਤਾਂ ਉਸ ਕੋਲੋਂ ਪੈਸੇ ਬਰਾਮਦ ਹੋਏ ਹਨ ਅਤੇ ਨਾ ਹੀ ਰਿਕਾਰਡਿੰਗ ਵਿਚ ਉਸ ਦੀ ਆਵਾਜ਼ ਦਾ ਕੋਈ ਸਪੱਸ਼ਟ ਸਬੂਤ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਤਾਂ ਸਰਕਾਰ ਨੇ ਇਸ ਮਾਮਲੇ ‘ਚ ਸਮਾਂ ਦੇਣ ਦੀ ਮੰਗ ਕੀਤੀ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਵੀ ਪਾਈ। ਹਾਈਕੋਰਟ ‘ਚ ਸਿੰਗਲਾ ‘ਤੇ ਲੱਗੇ ਦੋਸ਼ਾਂ ਬਾਰੇ ਸਰਕਾਰ ਕੋਈ ਠੋਸ ਜਾਣਕਾਰੀ ਨਹੀਂ ਦੇ ਸਕੀ।


ਪਟਿਆਲਾ ਦਾ ਡੀਜੇ ਗਰੁੱਪ ਹਾਦਸੇ ਦਾ ਸ਼ਿਕਾਰ, ਤਿੰਨ ਔਰਤਾਂ ਸਣੇ ਨੌਂ ਲੋਕਾਂ ਦੀ ਮੌਤ, ਸਿਰਫ ਇੱਕ ਕੁੜੀ ਬਚੀ