(Source: ECI/ABP News)
HighCourt: ਘਰ 'ਚ ਸੋਨੇ ਚਾਂਦੀ ਦੀਆਂ ਇੱਟਾਂ ਤੇ ਬਿਸਕੁਟ ਰੱਖਣ ਵਾਲੇ IAS ਅਫ਼ਸਰ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
Punjab And Haryana High Court - ਛਾਪੇਮਾਰੀ ਦੌਰਾਨ ਘਰ ਵਿੱਚੋਂ 9 ਸੋਨੇ ਦੀਆਂ ਇੱਟਾਂ, 49 ਬਿਸਕੁਟ, 13 ਸਿੱਕੇ, ਚਾਂਦੀ ਦੀਆਂ ਇੱਟਾਂ, 18 ਸਿੱਕੇ, 2 ਸਮਾਰਟ ਘੜੀਆਂ, ਸਮਾਰਟ ਫੋਨ, ਤਿੰਨ ਹਾਰ ਅਤੇ 3.50 ਲੱਖ ਰੁਪਏ ਬਰਾਮਦ ਕੀਤੇ ਗਏ ਹਨ।
![HighCourt: ਘਰ 'ਚ ਸੋਨੇ ਚਾਂਦੀ ਦੀਆਂ ਇੱਟਾਂ ਤੇ ਬਿਸਕੁਟ ਰੱਖਣ ਵਾਲੇ IAS ਅਫ਼ਸਰ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ Big Relief To IAS Sanjay Popli From High Court HighCourt: ਘਰ 'ਚ ਸੋਨੇ ਚਾਂਦੀ ਦੀਆਂ ਇੱਟਾਂ ਤੇ ਬਿਸਕੁਟ ਰੱਖਣ ਵਾਲੇ IAS ਅਫ਼ਸਰ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ](https://feeds.abplive.com/onecms/images/uploaded-images/2023/10/21/cf5020dfb9ba59232585f9201d4f0d631697859242131785_original.avif?impolicy=abp_cdn&imwidth=1200&height=675)
IAS Sanjay Popli - ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਗ੍ਰਿਫ਼ਤਾਰ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਸੰਜੇ ਪੋਪਲੀ ਨੂੰ ਰੈਗੂਲਰ ਬੇਲ ਮਨਜ਼ੂਰ ਕਰ ਲਈ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਸੀ।
ਭ੍ਰਿਸ਼ਟਾਚਾਰ ਦੇ ਮਾਮਲੇ ਜ਼ਮਾਨਤ ਮਿਲਣ ਤੋਂ ਬਾਅਦ ਸੰਜੇ ਪੋਪਲੀ ਜੇਲ੍ਹ ਤੋਂ ਬਾਹਰ ਨਹੀਂ ਆ ਸਕੇ ਸੀ ਕਿਉਂਕਿ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਵੀ ਉਹਨਾਂ ਖਿਲਾਫ਼ ਚੱਲ ਰਿਹਾ ਹੈ। ਜਿਸ ਕਾਰਨ ਪੋਪਲੀ ਉਸ ਸਮੇਂ ਜ਼ਮਾਨਤ ਮਿਲਣ ਤੋਂ ਬਾਅਦ ਵੀ ਜੇਲ ਤੋਂ ਬਾਹਰ ਨਹੀਂ ਆ ਸਕੇ ਸਨ।
ਅਜਿਹੇ 'ਚ ਸੰਜੇ ਪੋਪਲੀ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ 25 ਸਤੰਬਰ ਨੂੰ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ ਅਤੇ ਉਸ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਸਨ। ਸ਼ੁੱਕਰਵਾਰ ਨੂੰ ਉਸ ਦੀ ਜ਼ਮਾਨਤ 'ਤੇ ਫੈਸਲਾ ਦਿੰਦੇ ਹੋਏ ਹਾਈਕੋਰਟ ਨੇ ਇਸ ਨੂੰ ਸਵੀਕਾਰ ਕਰ ਲਿਆ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ ਸਾਲ ਜੂਨ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਗ੍ਰਿਫ਼ਤਾਰ ਕਰਨ ਤੋਂ ਬਾਅਦ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਚੰਡੀਗੜ੍ਹ ਸਥਿਤ ਘਰ ਦੀ ਤਲਾਸ਼ੀ ਲਈ ਸੀ। ਇਸ ਦੌਰਾਨ ਘਰ ਵਿੱਚੋਂ 9 ਸੋਨੇ ਦੀਆਂ ਇੱਟਾਂ, 49 ਬਿਸਕੁਟ, 13 ਸਿੱਕੇ, ਚਾਂਦੀ ਦੀਆਂ ਇੱਟਾਂ, 18 ਸਿੱਕੇ, 2 ਸਮਾਰਟ ਘੜੀਆਂ, ਸਮਾਰਟ ਫੋਨ ਅਤੇ 3.50 ਲੱਖ ਰੁਪਏ ਬਰਾਮਦ ਕੀਤੇ ਗਏ ਹਨ।
ਛਾਪੇਮਾਰੀ ਦੌਰਾਨ ਤਿੰਨ ਹਾਰ, ਤਿੰਨ ਜੋੜੇ ਟੌਪਸ, ਇੱਕ ਸੋਨੇ ਦਾ ਕੰਗਣ, ਇੱਕ 24 ਕੈਰੇਟ ਸੋਨੇ ਦਾ ਸਿੱਕਾ, ਇੱਕ ਹੀਰਾ ਚਿੱਟੇ ਸੋਨੇ ਦੀ ਮੁੰਦਰੀ, ਸੋਨੇ ਦੇ ਦੋ ਛੋਟੇ ਕੰਗਣ, ਸੋਨੇ ਦੀਆਂ ਚੂੜੀਆਂ, ਇੱਕ ਚਾਂਦੀ ਦੀ ਪਲੇਟ ਅਤੇ ਹੋਰ ਬਹੁਤ ਸਾਰਾ ਸਾਮਾਨ ਮਿਲਿਆ ਹੈ। ਬੈਂਕ ਖਾਤਿਆਂ 'ਚ ਵੱਡੀ ਰਕਮ ਹੋਣ ਦੀ ਵੀ ਸੂਚਨਾ ਮਿਲੀ ਸੀ। ਇਸ ਦੌਲਤ ਦੇ ਸਰੋਤ ਦਾ ਪਤਾ ਨਾ ਲੱਗਣ ਕਾਰਨ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦਾ ਨਵਾਂ ਕੇਸ ਦਰਜ ਕੀਤਾ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)