Punjab haryana High Court: ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਉਸ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ। ਫਿਲਹਾਲ ਕੁਮਾਰ ਨੂੰ ਇਹ ਅੰਤਰਿਮ ਰਾਹਤ ਦਿੱਤੀ ਗਈ ਹੈ। ਹੁਣ ਉਸ ਦੇ ਕੇਸ ਨੂੰ ਖਾਰਜ ਕਰਨ ਦੀ ਪਟੀਸ਼ਨ 'ਤੇ ਸੁਣਵਾਈ ਜਾਰੀ ਰਹੇਗੀ। ਇਸ ਮਾਮਲੇ ਵਿੱਚ ਪੂਰਾ ਹੁਕਮ ਆਉਣਾ ਬਾਕੀ ਹੈ। ਕੁਮਾਰ ਖਿਲਾਫ ਰੋਪੜ 'ਚ ਮਾਮਲਾ ਦਰਜ ਹੈ।
ਕੁਮਾਰ 'ਤੇ ਕੇਜਰੀਵਾਲ ਦੇ ਖਾਲਿਸਤਾਨ ਨਾਲ ਸਬੰਧਾਂ ਦੇ ਝੂਠੇ ਦੋਸ਼ ਲਗਾਉਣ ਦਾ ਦੋਸ਼ ਹੈ। ਕੁਮਾਰ ਨੇ ਇਸ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਹਾਈਕੋਰਟ ਵਿੱਚ ਇਸ ਮਾਮਲੇ ਨੂੰ ਲੈ ਕੇ 5 ਦਿਨ ਪਹਿਲਾਂ ਕੁਮਾਰ ਅਤੇ ਪੰਜਾਬ ਸਰਕਾਰ ਦੇ ਵਕੀਲਾਂ ਨੇ ਇੱਕ ਘੰਟਾ ਬਹਿਸ ਕੀਤੀ। ਜਿਸ ਤੋਂ ਬਾਅਦ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਕੇਸ ਦਰਜ ਹੋਣ ਤੋਂ ਬਾਅਦ ਕੁਮਾਰ ਵਿਸ਼ਵਾਸ ਨੇ ਰੂਪਨਗਰ ਪੁਲਿਸ ਦੀ ਕਾਰਵਾਈ ਖ਼ਿਲਾਫ਼ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਕਿਹਾ ਗਿਆ ਸੀ ਕਿ ਉਸ ਖਿਲਾਫ ਦਰਜ ਕੀਤਾ ਗਿਆ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ।
ਦੱਸ ਦੇਈਏ ਕਿ ਕੁਮਾਰ ਵਿਸ਼ਵਾਸ ਦੇ ਖਿਲਾਫ ਧਾਰਾ 153, 153ਏ, 505, 505 (2), 116 ਦੇ ਨਾਲ ਧਾਰਾ 143, 147, 323 (ਹਮਲਾ), 341, 120-ਬੀ (ਅਪਰਾਧਿਕ ਸਾਜ਼ਿਸ਼) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਕੁਮਾਰ ਵਿਸ਼ਵਾਸ ਤੋਂ ਇਲਾਵਾ ਕਾਂਗਰਸੀ ਆਗੂ ਅਲਕਾ ਲਾਂਬਾ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਸੀ। ਲਾਂਬਾ 'ਤੇ ਵਿਸ਼ਵਾਸ ਦੀ ਟਿੱਪਣੀ ਦਾ ਸਮਰਥਨ ਕਰਨ ਦਾ ਦੋਸ਼ ਹੈ।
ਜਾਣੋ ਕੀ ਕਿਹਾ ਸੀ ਕੁਮਾਰ ਵਿਸ਼ਵਾਸ ਨੇ?
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੁਮਾਰ ਵਿਸ਼ਵਾਸ ਨੇ ਅਰਵਿੰਦ ਕੇਜਰੀਵਾਲ ਬਾਰੇ ਬਿਆਨ ਦਿੱਤਾ ਸੀ। ਕੁਮਾਰ ਵਿਸ਼ਵਾਸ ਨੇ ਦਾਅਵਾ ਕੀਤਾ ਸੀ ਕਿ ਕੇਜਰੀਵਾਲ ਨੇ ਉਨ੍ਹਾਂ ਨੂੰ ਗੱਲਬਾਤ ਦੌਰਾਨ ਕਿਹਾ ਸੀ ਕਿ ਇਕ ਦਿਨ ਉਹ ਜਾਂ ਤਾਂ ਪੰਜਾਬ ਦਾ ਮੁੱਖ ਮੰਤਰੀ ਬਣੇਗਾ ਜਾਂ ਆਜ਼ਾਦ ਦੇਸ਼ (ਖਾਲਿਸਤਾਨ) ਦਾ ਪਹਿਲਾ ਪ੍ਰਧਾਨ ਮੰਤਰੀ।
ਇਹ ਵੀ ਪੜ੍ਹੋ: Punjab Weekly Weather Forecast: ਪੰਜਾਬ 'ਚ ਮੁੜ ਬਦਲਿਆ ਮੌਸਮ, ਕਈ ਦਿਨ ਛਾਏ ਰਹਿਣਗੇ ਬੱਦਲ, ਜਾਣੋ ਹਫ਼ਤੇ 'ਚ ਕਦੋਂ ਹੋ ਸਕਦੀ ਬਾਰਸ਼