ਚੰਡੀਗੜ੍ਹ: ਰਾਜ ਦੇ ਮੂੰਗੀ ਉਤਪਾਦਕਾਂ ਨੂੰ ਵੱਡੀ ਰਾਹਤ ਦਿੰਦਿਆਂ ਕੈਬਨਿਟ ਨੇ ਮੂੰਗੀ ਦੀ ਖਰੀਦ ਲਈ ਭਾਰਤ ਸਰਕਾਰ ਵੱਲੋਂ ਤੈਅ ਮਿਆਰ ਮਾਪਦੰਡਾਂ ਵਿੱਚ ਛੋਟ ਨੂੰ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਛੋਟਾਂ ਮੁਤਾਬਕ ਸੂਬੇ ਦੀ ਨੋਡਲ ਏਜੰਸੀ ਮਾਰਕਫੈੱਡ 7225 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਉਤੇ ਮੌਜੂਦਾ ਖਰੀਦ ਸੀਜ਼ਨ 2022-23 ਦੌਰਾਨ ਸੂਬੇ ਦੇ ਪੂਲ ਵਾਸਤੇ ਵੱਧ ਤੋਂ ਵੱਧ ਮੂੰਗੀ ਦੀ ਖਰੀਦ ਦੇ ਯੋਗ ਬਣਾਇਆ ਜਾ ਸਕੇ। 


ਇਸ ਨਾਲ ਉਨ੍ਹਾਂ ਕਿਸਾਨਾਂ ਨੂੰ ਮਾਲੀ ਮਦਦ ਵੀ ਮਿਲੇਗੀ, ਜਿਨ੍ਹਾਂ ਨੂੰ ਆਪਣੀ ਫ਼ਸਲ ਐਮ.ਐਸ.ਪੀ. ਤੋਂ ਘੱਟ ਭਾਅ ਉਤੇ ਵੇਚਣੀ ਪਈ ਜਾਂ ਵੇਚਣੀ ਪਵੇਗੀ ਕਿਉਂਕਿ ਉਨ੍ਹਾਂ ਦੀ ਫ਼ਸਲ ਮਾਪਦੰਡਾਂ ਵਿੱਚ ਛੋਟ ਦੇ ਦਾਇਰੇ ਵਿੱਚ ਨਹੀਂ ਆਉਂਦੀ। ਜਿਨ੍ਹਾਂ ਕਿਸਾਨਾਂ ਦੀ ਉਪਜ ਮਾਪਦੰਡਾਂ ਵਿੱਚ ਛੋਟ ਦੇ ਦਾਇਰੇ ਵਿੱਚ ਵੀ ਨਹੀਂ ਆਵੇਗੀ ਅਤੇ ਜਿਨ੍ਹਾਂ ਨੂੰ ਆਪਣੀ ਫ਼ਸਲ 31 ਜੁਲਾਈ 2022 ਤੱਕ ਖੁੱਲ੍ਹੀ ਮੰਡੀ ਵਿੱਚ ਵੇਚਣੀ ਪਵੇਗੀ, ਉਨ੍ਹਾਂ ਨੂੰ ਪ੍ਰਤੀ ਕੁਇੰਟਲ ਵੱਧ ਤੋਂ ਵੱਧ ਇਕ ਹਜ਼ਾਰ ਰੁਪਏ ਦਿੱਤੇ ਜਾਣਗੇ। ਇਹ ਪਹਿਲਕਦਮੀ ਉਨ੍ਹਾਂ ਕਿਸਾਨਾਂ ਉਤੇ ਵੀ ਲਾਗੂ ਹੋਵੇਗੀ, ਜਿਨ੍ਹਾਂ ਪਹਿਲਾਂ ਹੀ ਆਪਣੀ ਫ਼ਸਲ ਖੁੱਲ੍ਹੀ ਮੰਡੀ ਵਿੱਚ ਐਮ.ਐਸ.ਪੀ. ਤੋਂ ਘੱਟ ਭਾਅ ਉਤੇ ਵੇਚ ਦਿੱਤੀ ਹੈ।


ਸੂਬਾ ਸੰਕਟ ਰਾਹਤ ਫੰਡ ਲਈ ਮਨਜ਼ੂਰੀ
ਕੁਦਰਤੀ ਆਫ਼ਤਾਂ ਦੇ ਜ਼ੋਖਮ ਨੂੰ ਘਟਾਉਣ ਲਈ ਵਿਸ਼ੇਸ਼ ਉਪਾਵਾਂ ਦੀ ਸ਼ੁਰੂਆਤ ਦੇ ਮੰਤਵ ਨਾਲ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਸੂਬਾ ਸੰਕਟ ਰਾਹਤ ਫੰਡ (ਐਸ.ਡੀ.ਐਮ.ਐਫ) ਹੋਂਦ ਵਿਚ ਲਿਆਉਣ ਲਈ ਮੰਨਜ਼ੂਰੀ ਦੇ ਦਿੱਤੀ ਗਈ ਹੈ। ਇਸ ਫੰਡ ਦੇ ਹੋਂਦ ਵਿਚ ਆਉਣ ਨਾਲ ਕੁਦਰਤੀ ਸੰਕਟਾਂ ਨਾਲ ਨਿਪਟਣ ਅਤੇ ਉਨ੍ਹਾਂ ਦੇ ਜ਼ੋਖਮਾਂ ਨੂੰ ਘਟਾਉਣ ਲਈ ਪੰਜਾਬ ਸਰਕਾਰ ਦੁਆਰਾ ਕੀਤੇ ਜਾਂਦੇ ਯਤਨਾਂ ਨੂੰ ਹੋਰ ਬਲ ਮਿਲੇਗਾ।


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ