Bhagwant Mann: ਪੰਜਾਬ ਰਾਜ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨੀ ਜਾਇਦਾਦ ਦੀ ਰਜਿਸਟਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (NOC) ਦੀ ਲੋੜ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ।


ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਵਡੇਰੇ ਲੋਕ ਹਿੱਤ ਵਿੱਚ ਲਿਆ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਫੈਸਲੇ ਲਈ ਕਾਨੂੰਨੀ ਪ੍ਰਕਿਰਿਆ ਦੀ ਜਾਂਚ ਕੀਤੀ ਜਾ ਚੁੱਕੀ ਹੈ






ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਇੱਕ ਵੱਡੀ ਖੁਸ਼ਖਬਰੀ ਸਾਂਝੀ ਕਰ ਰਹੇ ਹਾਂ,ਅੱਜ ਤੋਂ ਜਿੰਨੀਆਂ ਵੀ ਰਜਿਸਟਰੀਆਂ ਹੋਣਗੀਆਂ ਸਾਰੀਆਂ ਤੋਂ NOC ਖ਼ਤਮ ਕਰ ਦਿੱਤੀ ਗਈ ਹੈ... ਪਰ ਹੁਣ ਨਜ਼ਾਇਜ਼ ਕਲੋਨੀਆਂ ਦੀ ਉਸਾਰੀ ਨਹੀਂ ਹੋਣ ਦਿੱਤੀ ਜਾਵੇਗੀ...


ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਐਨ.ਓ.ਸੀ ਨਾ ਮਿਲਣ ਕਾਰਨ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਜ਼ਮੀਨਾਂ ਅਤੇ ਜਾਇਦਾਦਾਂ ਦੀ ਰਜਿਸਟਰੀ ਦੀ ਪ੍ਰਕਿਰਿਆ ਵਿੱਚ ਰੁਕਾਵਟ ਆ ਰਹੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।