Punjab News: ਮਾਨ ਸਰਕਾਰ ਨੇ ਦੀਵਾਲੀ ਦੇ ਤਿਉਹਾਰ 'ਤੇ ਸਹਿਕਾਰੀ ਬੈਂਕਾਂ ਦੇ ਸਾਰੇ ਵੱਡੇ ਕਰਜ਼ਦਾਰਾਂ ਨੂੰ ਇੱਕ ਵਿਸ਼ੇਸ਼ ਤੋਹਫਾ ਦਿੱਤਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ​​ਕਰਨਾ ਹੈ। ਪੰਜਾਬ ਸਰਕਾਰ ਦੇ ਐਲਾਨ ਅਨੁਸਾਰ ਸਹਿਕਾਰੀ ਬੈਂਕ (co-operative banks) ਵੱਲੋਂ ਸਾਰੇ ਵੱਡੇ ਕਰਜ਼ਿਆਂ 'ਤੇ ਇੱਕ ਮਹੀਨੇ ਦੀ ਪ੍ਰੋਸੈਸਿੰਗ ਫੀਸ ਨਹੀਂ ਲਈ ਜਾਵੇਗੀ। ਸੂਬਾ ਸਰਕਾਰ ਨੇ ਸਾਰਿਆਂ ਨੂੰ ਇਸ ਐਲਾਨ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਹੈ। ਭਗਵੰਤ ਮਾਨ ਨੇ ਦੱਸਿਆ ਕਿ ਇਹ ਪੇਸ਼ਕਸ਼ ਗਾਹਕਾਂ ਨੂੰ ਨਿੱਜੀ, ਖਪਤਕਾਰ ਅਤੇ ਵਾਹਨ ਲੋਨ ਦੀ ਸਹੂਲਤ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਹੈ।


ਹੋਰ ਪੜ੍ਹੋ : ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ, ਅਦਾਲਤ 'ਚ ਭਾਵੁਕ ਹੋਈ ਪਤਨੀ, ਭਾਰਤ ਤੋਂ ਬਾਹਰ ਯਾਤਰਾ ਕਰਨ 'ਤੇ ਲੱਗੀ ਪਾਬੰਦੀ



ਦੀਵਾਲੀ ਖਾਸ ਮੌਕਾ ਹੁੰਦਾ ਹੈ ਖਰੀਦਦਾਰੀ ਕਰਨ ਦੇ ਲਈ 


ਇਸ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੀਵਾਲੀ ਉਹ ਸਮਾਂ ਹੁੰਦਾ ਹੈ, ਜਦੋਂ ਲੋਕ ਖਰੀਦਦਾਰੀ ਕਰਦੇ ਹਨ ਅਤੇ ਇਹ ਪੇਸ਼ਕਸ਼ ਬੈਂਕ ਦੇ ਗਾਹਕਾਂ ਨੂੰ ਆਉਣ ਵਾਲੇ ਤਿਉਹਾਰਾਂ ਨੂੰ ਵੱਡੇ ਪੱਧਰ ਉੱਤੇ ਮਨਾਉਣ ਦੀ ਸਹੂਲਤ ਦੇਣ ਲਈ ਹੈ। ਇਸ ਕਦਮ ਦਾ ਉਦੇਸ਼ ਸਹਿਕਾਰੀ ਬੈਂਕਾਂ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਵੀ ਹੈ। ਉਨ੍ਹਾਂ ਕਿਹਾ ਕਿ ਜ਼ੀਰੋ ਪ੍ਰੋਸੈਸਿੰਗ ਫੀਸ ਸੀਮਤ ਸਮੇਂ ਲਈ ਹੈ ਅਤੇ ਇਹ 15 ਅਕਤੂਬਰ ਤੋਂ 15 ਨਵੰਬਰ 2024 ਤੱਕ ਜਾਰੀ ਰਹੇਗੀ। 


ਜ਼ੀਰੋ ਪ੍ਰੋਸੈਸਿੰਗ ਫੀਸ ਸੀਮਤ ਸਮੇਂ ਲਈ ਹੈ


CM ਮਾਨ ਨੇ ਦੱਸਿਆ ਹੈ ਕਿ ਜ਼ੀਰੋ ਪ੍ਰੋਸੈਸਿੰਗ ਫੀਸ ਸੀਮਤ ਸਮੇਂ ਲਈ ਹੈ ਅਤੇ ਇਹ 15 ਅਕਤੂਬਰ ਤੋਂ 15 ਨਵੰਬਰ 2024 ਤੱਕ ਜਾਰੀ ਰਹੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਪੇਸ਼ਕਸ਼ ਬੈਂਕ ਵੱਲੋਂ ਚੰਡੀਗੜ੍ਹ ਵਿੱਚ ਆਪਣੀਆਂ 18 ਸ਼ਾਖਾਵਾਂ ਰਾਹੀਂ ਆਪਣੇ ਗਾਹਕਾਂ ਨੂੰ ਪਰਸਨਲ, ਕੰਜਿਊਮਰ ਅਤੇ ਵਾਹਨ ਲੋਨ ਦੀ ਸਹੂਲਤ ਦੇਣ ਲਈ ਸ਼ੁਰੂ ਕੀਤੀ ਗਈ ਹੈ।



ਮਿਲ ਸਕਦੇ ਆਹ ਵਾਲੇ ਲੋਨ


ਮੁੱਖ ਮੰਤਰੀ ਨੇ ਕਿਹਾ ਕਿ ਇਸ ਪੇਸ਼ਕਸ਼ ਤਹਿਤ ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਤਿਉਹਾਰਾਂ ਦੌਰਾਨ ਗਾਹਕਾਂ ਨੂੰ ਇਨ੍ਹਾਂ ਕਰਜ਼ਿਆਂ ‘ਤੇ ਪ੍ਰੋਸੈਸਿੰਗ ਫੀਸ/ਚਾਰਜ ਵਿੱਚ ਛੋਟ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੈਂਕ ਸਰਕਾਰੀ ਸੰਸਥਾਵਾਂ ਦੇ ਤਨਖ਼ਾਹਦਾਰ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸਮਾਜਿਕ-ਆਰਥਿਕ ਲੋੜਾਂ ਪੂਰੀਆਂ ਕਰਨ ਅਤੇ ਘਰਾਂ ਲਈ ਖਪਤਕਾਰ ਟਿਕਾਊ ਵਸਤੂਆਂ ਦੀ ਖਰੀਦ ਲਈ ਪਰਸਨਲ ਅਤੇ ਕੰਜਿਊਮਰ ਲੋਨ ਮੁਹੱਈਆ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਮਿਸਾਲ ਦਿੰਦਿਆਂ ਕਿਹਾ ਕਿ ਇਸ ਬੈਂਕ ਤੋਂ ਸਸਤੇ ਦਰਾਂ ‘ਤੇ ਵਾਹਨ ਲੋਨ ਪ੍ਰਾਪਤ ਕਰ ਕੇ ਕੋਈ ਵੀ ਪਰਿਵਾਰ ਆਪਣੀ ਸੁਫ਼ਨਿਆਂ ਦੀ ਕਾਰ ਦੀ ਸਵਾਰੀ ਦਾ ਅਨੰਦ ਲੈ ਸਕਦੇ ਹੋ।