Punjab News: ਪੰਜਾਬ ਸਰਕਾਰ ਵੱਲੋਂ ਪੁਲਿਸ ਅਫ਼ਸਰਾਂ ਦੇ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਹੁਣ ਫਿਰ 1 ਡਿਪਟੀ ਕਮਿਸ਼ਨਰ ਸਮੇਤ 5 ਆਈਏਐੱਸ (IAS) ਅਤੇ 1 ਪੀਸੀਐੱਸ (PCS) ਦਾ ਤਬਾਦਲਾ ਕੀਤਾ ਹੈ। ਤਬਾਦਲੇ ਦੀ ਕਾਪੀ ਵੀ ਬਕਾਇਦਾ ਜਾਰੀ ਕਰ ਦਿੱਤੀ ਹੈ।
ਹੁਕਮਾਂ ਅਨੁਸਾਰ ਵਿਸ਼ੇਸ਼ ਸਾਰੰਗਲ ਨੂੰ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਗ੍ਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਿਟੀ ਦਾ ਵਾਧੂ ਚਾਰਜ, ਸੰਦੀਪ ਕੁਮਾਰ ਨੂੰ ਗ੍ਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਟੀ ਦਾ ਵਾਧੂ ਚਾਰਜ ਅਤੇ ਅਭਿਜੀਤ ਕਪਲਿਸ਼ ਨੂੰ ਡਾਇਰੈਕਟਰ, ਖਾਣਾ ਅਤੇ ਭੂ-ਵਿਗਿਆਨ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
