ਪੰਜਾਬ ਪੁਲਿਸ ਵਿਭਾਗ ਵਿੱਚ ਇੱਕ ਵਾਰ ਫਿਰਤ ਤੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਰਾਜ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀ ਘੋਸ਼ਣਾ ਤੋਂ ਪਹਿਲਾਂ ਹੀ ਸਰਕਾਰ ਨੇ DSP ਰੈਂਕ ਦੇ 61 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਸ ਸਬੰਧ ਵਿੱਚ ਪੰਜਾਬ ਦੇ ਪੁਲਿਸ ਮਹਾਂਨਿਰਦੇਸ਼ਕ ਗੌਰਵ ਯਾਦਵ ਨੇ ਅਧਿਕਾਰਿਕ ਹੁਕਮ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 6 ACP ਨੂੰ ਵੀ ਵੱਖ-ਵੱਖ ਥਾਵਾਂ ‘ਤੇ DSP ਵਜੋਂ ਤਾਇਨਾਤ ਕੀਤਾ ਗਿਆ ਹੈ। ਇੱਥੇ ਤੱਕ ਕਿ ਕਾਫ਼ੀ ਸਮੇਂ ਤੋਂ ਤਰੱਕੀ ਦੀ ਉਡੀਕ ਕਰ ਰਹੇ 15 ਅਧਿਕਾਰੀਆਂ ਨੂੰ ਵੀ DSP ਦੇ ਅਹੁਦੇ ‘ਤੇ ਨਿਯੁਕਤੀ ਦੇ ਦਿੱਤੀ ਗਈ ਹੈ। ਸਰਕਾਰ ਵੱਲੋਂ ਕੀਤੇ ਗਏ ਇਸ ਫੈਸਲੇ ਨਾਲ ਪੁਲਿਸ ਵਿਭਾਗ ਵਿੱਚ ਨਵੀਂ ਤੈਨਾਤੀਆਂ, ਤਬਾਦਲਿਆਂ ਅਤੇ ਤਰੱਕੀਆਂ ਦੀ ਵੱਡੀ ਲਹਿਰ ਦੇਖਣ ਨੂੰ ਮਿਲੀ ਹੈ, ਜਿਸ ਨਾਲ ਪ੍ਰਸ਼ਾਸਨਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।
ਦੱਸ ਦਈਏ ਇਸ ਸਾਲ ਦੇ ਵਿੱਚ ਲਗਭਗ ਹਰ ਮਹੀਨੇ ਪ੍ਰਸ਼ਾਸ਼ਾਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਵਿੱਚ ਵੱਡੇ ਫੇਰ ਬਦਲ ਕੀਤੇ ਗਏ ਹਨ। ਸਭ ਤੋਂ ਵੱਧ ਪੁਲਿਸ ਮਹਿਕਮੇ ਦੇ ਵਿੱਚ ਦੇਖਣ ਨੂੰ ਮਿਲਿਆ। ਇਸ ਲੜੀ ਦੇ ਤਹਿਤ ਇਸ ਹਫਤੇ ਦੀ ਸ਼ੁਰੂਆਤ 'ਚ ਹੀ ਕਮਿਸ਼ਨਰੇਟ ਪੁਲਿਸ ਪ੍ਰਸ਼ਾਸਨ ਨੇ ਸੋਮਵਾਰ ਨੂੰ ਵੱਡੀ ਤਬਾਦਲਾ ਸੂਚੀ ਜਾਰੀ ਕੀਤੀ ਸੀ, ਜਿਸ 'ਚ ਕਈ ਥਾਣਿਆਂ ਦੇ ਇੰਸਪੈਕਟਰਾਂ ਨੂੰ ਬਦਲ ਦਿੱਤਾ ਹੈ, ਜਦਕਿ ਕੁਝ ਨੂੰ ਪੁਲਿਸ ਲਾਈਨ ਭੇਜਿਆ ਗਿਆ ਹੈ। ਕਾਰਵਾਈ ਦੇ ਤਹਿਤ ਥਾਣਾ-6 ਦੇ ਇੰਚਾਰਜ ਇੰਸਪੈਕਟਰ ਅਜੈਬ ਸਿੰਘ ਅਤੇ ਜਲੰਧਰ ਕੈਂਟ ਦੇ ਇੰਸਪੈਕਟਰ ਰਵਿੰਦਰ ਕੁਮਾਰ ਨੂੰ ਪੁਲਿਸ ਲਾਈਨ ਤਬਾਦਲਾ ਕਰ ਦਿੱਤਾ ਗਿਆ ਹੈ। ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਤਬਾਦਲੇ ਚੱਲ ਰਹੀਆਂ ਜਾਂਚਾਂ ਅਤੇ ਪ੍ਰਸ਼ਾਸਨਿਕ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਗਏ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਫੇਰਬਦਲ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।