ਚੰਡੀਗੜ੍ਹ: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਲਈ ਵਰਤੇ ਗਏ ਹਥਿਆਰਾਂ ਬਾਰੇ ਵੱਡਾ ਖੁਲਾਸਾ ਹੋਇਆ ਹੈ। ਸੂਤਰਾਂ ਮੁਤਾਬਕ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਹੋਰ ਗ੍ਰਿਫਤਾਰ ਕੀਤੇ ਗਏ ਬਦਮਾਸ਼ਾਂ ਨੇ ਪੁੱਛਗਿੱਛ ਦੌਰਾਨ ਪੁਲਿਸ ਨੂੰ ਦੱਸਿਆ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਹਥਿਆਰਾਂ ਨੂੰ ਪੰਜਾਬ-ਹਰਿਆਣਾ ਦੇ ਬਾਰਡਰ 'ਤੇ ਕਿਸੇ ਥਾਂ ਟੋਆ ਪੁੱਟ ਦੱਬ ਦਿੱਤਾ ਸੀ। 

Continues below advertisement


ਸੂਤਰਾਂ ਮੁਤਾਬਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰਨ ਤੋਂ ਬਾਅਦ ਹਮਲਾਵਰਾਂ ਨੇ ਪੰਜਾਬ-ਹਰਿਆਣਾ ਦੇ ਬਾਰਡਰ 'ਤੇ ਕਿਸੇ ਥਾਂ ਟੋਆ ਪੁੱਟ ਕੇ ਆਧੁਨਿਕ ਹਥਿਆਰ ਮਿੱਟੀ ਵਿੱਚ ਦੱਬ ਦਿੱਤੇ ਸਨ, ਕਿਉਂਕਿ ਜੇਕਰ ਉਹ ਹਥਿਆਰਾਂ ਸਮੇਤ ਫ਼ਰਾਰ ਹੁੰਦੇ ਤਾਂ ਉਨ੍ਹਾਂ ਦੇ ਫੜੇ ਜਾਣ ਦਾ ਡਰ ਸੀ। ਪੁਲਿਸ ਹੁਣ ਇਹ ਹਥਿਆਰ ਬਰਾਮਦ ਕਰਨ ਲਈ ਜੁੱਟ ਗਈ ਹੈ।





 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ