ਸਿੰਘੂ ਸਰਹੱਦ 'ਤੇ ਨਿਹੰਗ ਸਿੰਘਾਂ ਵੱਲੋਂ ਕਤਲ ਕੀਤੇ ਗਏ ਨੌਜਵਾਨਾਂ ਬਾਰੇ ਵੱਡਾ ਖੁਲਾਸਾ
ਸਿੰਘੂ ਸਰਹੱਦ 'ਤੇ ਨਿਹੰਗ ਸਿੰਘਾਂ ਵੱਲੋਂ ਕਤਲ ਗਏ ਨੌਜਵਾਨਾਂ ਦੀ ਪਛਾਣ ਸਾਹਮਣੇ ਆਈ ਹੈ। ਉਹ ਤਰਨ ਤਾਰਨ ਦੇ ਪਿੰਡ ਚੀਮਾ ਖੁਰਦ ਦਾ ਵਸਨੀਕ ਸੀ ਤੇ ਉਸ ਦਾ ਨਾਂ ਲਖਬੀਰ ਸਿੰਘ ਸੀ।
ਤਰਨ ਤਾਰਨ: ਸਿੰਘੂ ਸਰਹੱਦ 'ਤੇ ਨਿਹੰਗ ਸਿੰਘਾਂ ਵੱਲੋਂ ਕਤਲ ਗਏ ਨੌਜਵਾਨਾਂ ਦੀ ਪਛਾਣ ਸਾਹਮਣੇ ਆਈ ਹੈ। ਉਹ ਤਰਨ ਤਾਰਨ ਦੇ ਪਿੰਡ ਚੀਮਾ ਖੁਰਦ ਦਾ ਵਸਨੀਕ ਸੀ ਤੇ ਉਸ ਦਾ ਨਾਂ ਲਖਬੀਰ ਸਿੰਘ ਸੀ। ਪਰਿਵਾਰ ਤੇ ਪਿੰਡ ਦੇ ਲੋਕਾਂ ਅਨੁਸਾਰ ਲਖਬੀਰ ਸਿੰਘ ਨਸ਼ਿਆਂ ਦਾ ਆਦੀ ਸੀ। ਇਸ ਦੇ ਨਾਲ ਹੀ ਪਰਿਵਾਰ ਨੇ ਕਿਹਾ ਹੈ ਕਿ ਲਖਬੀਰ ਸਿੰਘ ਸ਼੍ਰੀ ਗੁਰੂ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਅੰਜਾਮ ਨਹੀਂ ਦੇ ਸਕਦਾ ਸੀ। ਉਨ੍ਹਾਂ ਮੁਤਾਬਕ ਕੋਈ ਉਸ ਨੂੰ ਤਰਨ ਤਾਰਨ ਤੋਂ ਸਿੰਘੂ ਸਰਹੱਦ 'ਤੇ ਵਰਗਲਾ ਕੇ ਲੈ ਗਿਆ ਹੋਏਗਾ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਲਖਬੀਰ ਸਿੰਘ ਪੁੱਤਰ ਹਰਨਾਮ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ 35-36 ਸਾਲ ਦੇ ਕਰੀਬ ਹੈ। ਮ੍ਰਿਤਕ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਚੀਮਾ ਖੁਰਦ ਦਾ ਰਹਿਣ ਵਾਲਾ ਹੈ। ਇਹ ਪਿੰਡ ਸਰਾਏ ਅਮਾਨਤ ਖਾਂ ਦੇ ਅਧੀਨ ਆਉਂਦਾ ਹੈ। ਡੀਐਸਪੀ ਸ਼ਹਿਰੀ ਤਰਨ ਤਾਰਨ ਸੁੱਚਾ ਸਿੰਘ ਬਲ ਨੇ ਦੱਸਿਆ ਕਿ ਮ੍ਰਿਤਕ ਦਾ ਵਿਆਹ ਹੋ ਚੁੱਕਾ ਹੈ। ਉਸ ਦੀਆਂ 3 ਧੀਆਂ ਹਨ, ਜਿਨ੍ਹਾਂ ਦੀ ਉਮਰ 5 ਸਾਲ, 7 ਸਾਲ ਤੇ 10 ਸਾਲ ਹੈ। ਮ੍ਰਿਤਕ ਨੌਜਵਾਨ ਲਖਬੀਰ ਸਿੰਘ ਨਸ਼ੇ ਤੇ ਸ਼ਰਾਬ ਪੀਣ ਦਾ ਆਦੀ ਹੈ ਤੇ ਉਸ ਦੀ ਪਤਨੀ ਉਸ ਨੂੰ ਛੱਡ ਕੇ ਚਲੀ ਗਈ ਹੈ।
ਦੱਸ ਦਈਏ ਕਿ ਹਰਿਆਣਾ-ਦਿੱਲੀ ਸਿੰਘੂ ਬਾਰਡਰ ਤੇ ਅੱਜ ਸਵੇਰੇ ਵੱਢੇ ਹੋਏ ਹੱਥ ਨਾਲ ਲਾਸ਼ ਮਿਲਣ ਮਗਰੋਂ ਸਨਸਨੀ ਫੈਲ ਗਈ। ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਤਸਵੀਰਾਂ ਅਨੁਸਾਰ, ਅੱਧੇ ਨੰਗੇ ਸਰੀਰ ਨਾਲ ਲਾਸ਼ ਨੂੰ ਬੈਰੀਕੇਡਸ ਨਾਲ ਲਟਕਿਆ ਵੇਖਿਆ ਗਿਆ। ਕਥਿਤ ਤੌਰ 'ਤੇ ਇਹ ਲਾਸ਼ ਉਸੇ ਥਾਂ 'ਤੇ ਮਿਲੀ, ਜਿੱਥੇ ਕਿਸਾਨ ਪਿਛਲੇ ਇੱਕ ਸਾਲ ਤੋਂ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸ ਕਤਲ ਤੋਂ ਬਾਅਦ ਹੁਣ ਸੰਯੁਕਤ ਕਿਸਾਨ ਮੋਰਚਾ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਇਸ ਘਟਨਾ ਦਾ ਉਨ੍ਹਾਂ ਨਾਲ ਕੋਈ ਲੈਣਾ-ਦੇਣਾ ਨਹੀਂ।
ਕਿਸਾਨ ਮੋਰਚਾ ਨੇ ਦਾਅਵਾ ਕੀਤਾ ਹੈ ਕਿ ਨਿਹੰਗ ਸਿੰਘਾਂ ਦੇ ਸਮੂਹ ਨੇ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ, “ਲਖਬੀਰ ਸਿੰਘ, ਪੰਜਾਬ ਦੇ ਇੱਕ ਵਿਅਕਤੀ ਦਾ ਅੱਜ ਸਵੇਰੇ ਸਿੰਘੂ ਸਰਹੱਦ ‘ਤੇ ਕਤਲ ਕਰ ਦਿੱਤਾ ਗਿਆ। ਮੌਕੇ 'ਤੇ ਮੌਜੂਦ ਇੱਕ ਨਿਹੰਗ ਸਮੂਹ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ ਤੇ ਕਿਹਾ ਹੈ ਕਿ ਇਹ ਘਟਨਾ ਮ੍ਰਿਤਕ ਵੱਲੋਂ ਸਰਬਲੋਹ ਗ੍ਰਾਂਟ ਦੇ ਸਬੰਧ ਵਿੱਚ ਤੋੜਫੋੜ ਕਰਨ ਦੀ ਕੋਸ਼ਿਸ਼ ਕਾਰਨ ਵਾਪਰੀ ਹੈ। ਦੱਸਿਆ ਗਿਆ ਹੈ ਕਿ ਇਹ ਮ੍ਰਿਤਕ ਕੁਝ ਸਮੇਂ ਤੋਂ ਨਿਹੰਗਾਂ ਦੇ ਉਸੇ ਸਮੂਹ ਨਾਲ ਰਹਿ ਰਿਹਾ ਸੀ।"