Punjab News: ਫਰੀਦਕੋਟ ਵਿੱਚ ਨੌਜਵਾਨ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਨੂੰ ਲੈ ਕੇ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਦਾ ਵੱਡਾ ਬਿਆਨ ਦਿੱਤਾ ਗਿਆ ਹੈ । ਪੰਜਾਬ ਪੁਲਿਸ ਨੇ ਜਾਂਚ ਕੀਤੀ ਤਾਂ ਇਸ ਕਤਲ ਪਿੱਛੇ ਅੰਮ੍ਰਿਤਪਾਲ ਸਿੰਘ ਦਾ ਲਿੰਕ ਵਿੱਚ ਪਾਇਆ ਗਿਆ ਹੈ। ਪੁਲਿਸ ਇਸ ਨੂੰ ਲੈ ਕੇ ਹੋਰ ਜਾਂਚ ਕਰ ਰਹੀ ਹੈ। ਇਸ ਲਈ ਆਉਣ ਵਾਲੇ ਸਮੇਂ ਦੇ ਵਿੱਚ ਅਜੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਅਰਸ਼ ਡੱਲਾ ਇਸ ਕਤਲਕਾਂਡ ਦਾ ਮਾਸਟਰਮਾਈਂਡ
ਡੀਜੀਪੀ ਗੌਰਵ ਯਾਦਵ ਨੇ ਅੱਗੇ ਕਿਹਾ - ਜੋ ਵੀ ਲੋਕ ਇਸ ਕਤਲ ਕੇਸ ਵਿਚ ਸ਼ਾਮਿਲ ਹੋਣਗੇ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਾਰੇ ਐਂਕਲਾਂ ਨੂੰ ਖੰਗਾਲਿਆ ਜਾ ਰਿਹਾ ਹੈ। ਇਹ ਕਤਲ ਵਿਦੇਸ਼ 'ਚ ਬੈਠੇ ਲੋਕਾਂ ਵੱਲੋਂ ਪਲਾਨ ਕੀਤਾ ਗਿਆ ਹੈ। ਗੈਂਗਸਟਰ ਅਰਸ਼ ਡੱਲਾ ਜੋ ਕਿ ਇਸ ਕਤਲਕਾਂਡ ਦਾ ਮਾਸਟਰਮਾਈਂਡ ਨਿਕਲਿਆ।
ਪੁਲਿਸ ਡੀਜੀਪੀ ਨੇ ਅੱਗੇ ਕਿਹਾ ਕਿ ਇਸ ਕੇਸ 'ਚ ਤਿੰਨ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਸ਼ੂਟਰ ਦੀ ਸ਼ਨਾਖਤ ਹੋ ਚੁਕੀ ਹੈ ਜਲਦ ਉਨ੍ਹਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ, 159 ਨੰਬਰ ਐਫ ਆਈ ਆਰ ਦਰਜ ਕੀਤੀ ਗਈ ਹੈ ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।