ਪੜਚੋਲ ਕਰੋ
(Source: ECI/ABP News)
ਬੇਅਦਬੀ ਮਾਮਲੇ 'ਚ ਵੱਡਾ ਖੁਲਾਸਾ, ਬਾਦਲਾਂ ਦੇ ਨਾਂ ਦੀਆਂ ਖੜਕੀਆਂ ਤਾਰਾਂ
ਆਈਜੀਪੀ ਕੁੰਵਰ ਵਿਜੇ ਪ੍ਰਤਾਪ ਸਿੰਘ, ਜੋ ਐਸਆਈਟੀ ਦਾ ਮੈਂਬਰ ਹੈ ਉਨ੍ਹਾਂ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੂੰ ਇੱਕ ਬਿਨੈ ਪੱਤਰ ਸੌਂਪਿਆ। ਜਿਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਹੋਏ ਕਤਲੇਆਮ ਅਤੇ ਪੁਲਿਸ ਫਾਇਰਿੰਗ ਦੇ ਮਾਮਲਿਆਂ ਦੀ ਜਾਂਚ ਲਈ ਟੀਮਾਂ ਦਾ ਗਠਨ ਕੀਤਾ ਹੈ।
![ਬੇਅਦਬੀ ਮਾਮਲੇ 'ਚ ਵੱਡਾ ਖੁਲਾਸਾ, ਬਾਦਲਾਂ ਦੇ ਨਾਂ ਦੀਆਂ ਖੜਕੀਆਂ ਤਾਰਾਂ Big revelation in indecency case, CJM Harvinder close family relationship with the Badals ਬੇਅਦਬੀ ਮਾਮਲੇ 'ਚ ਵੱਡਾ ਖੁਲਾਸਾ, ਬਾਦਲਾਂ ਦੇ ਨਾਂ ਦੀਆਂ ਖੜਕੀਆਂ ਤਾਰਾਂ](https://static.abplive.com/wp-content/uploads/sites/5/2019/05/29180231/sukhbir-badal-parkash-singh-badal.jpg?impolicy=abp_cdn&imwidth=1200&height=675)
ਮਨਵੀਰ ਕੌਰ ਦੀ ਖਾਸ ਰਿਪੋਰਟ
ਚੰਡੀਗੜ੍ਹ: ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਬਾਰੀ ਦੇ ਮਾਮਲਿਆਂ ਦੀ ਪੜਤਾਲ ਕਰ ਰਹੀ ਐਸਆਈਟੀ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਅਟਾਰਨੀ ਰਾਹੀਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਇੱਕ ਲਿਖਤੀ ਦਰਖਾਸਤ ਭੇਜੀ ਹੈ। ਜਿਸ ‘ਚ ਇਨ੍ਹਾਂ ਘਟਨਾਵਾਂ ਨਾਲ ਜੁੜੇ ਸਾਰੇ ਮਾਮਲਿਆਂ ਦੀ ਸੁਣਵਾਈ ਸੀਜੇਐਮ ਕੋਰਟ ਤੋਂ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ।
ਐਸਆਈਟੀ ਦੇ ਪ੍ਰਮੁੱਖ ਮੈਂਬਰ ਅਤੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਅਰਜ਼ੀ ਵਿਚ ਸੀਜੇਐਮ ਹਰਵਿੰਦਰ ਸਿੰਘ ਸਿੰਧੀਆ 'ਤੇ ਦੋਸ਼ ਲਗਾਇਆ ਹੈ ਕਿ ਉਹ ਬਾਦਲ ਪਰਿਵਾਰ ਦੇ ਨਜ਼ਦੀਕੀ ਹਨ, ਜਦਕਿ ਐਸਆਈਟੀ ਨੇ ਇਨ੍ਹਾਂ ਘਟਨਾਵਾਂ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਤੋਂ ਪੁੱਛਗਿੱਛ ਕੀਤੀ ਹੈ ਅਤੇ ਉਨ੍ਹਾਂ ਨੂੰ ਕੇਸ ਵਿਚ ਨਾਮਜਦ ਵੀ ਕੀਤਾ ਜਾ ਸਕਦਾ ਹੈ। ਇਸ ਅਰਜ਼ੀ ਦਾ ਨੋਟਿਸ ਲੈਂਦਿਆਂ ਇੰਚਾਰਜ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਸੀਜੇਐਮ ਹਰਵਿੰਦਰ ਸਿੰਘ ਸਿੰਧੀਆ ਤੋਂ 29 ਜੂਨ ਤੱਕ ਟਿੱਪਣੀ ਮੰਗੀ ਹੈ।
ਜਾਣਕਾਰੀ ਮੁਤਾਬਕ ਐਸਆਈਟੀ ਮੈਂਬਰ ਅਤੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਅਰਜ਼ੀ ਵਿੱਚ ਲਿਖਿਆ ਹੈ ਕਿ ਪੰਜਾਬ ਸਰਕਾਰ ਦੀ ਹਦਾਇਤ ‘ਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਫਾਇਰਿੰਗ ਕੇਸਾਂ ਨਾਲ ਸਬੰਧਤ ਚਾਰ ਕੇਸਾਂ ਦੀ ਐਸਆਈਟੀ ਜਾਂਚ ਕਰ ਰਹੀ ਹੈ। ਜਾਂਚ ਦੇ ਅਧਾਰ ‘ਤੇ ਮੁਲਜ਼ਮ ਖ਼ਿਲਾਫ਼ ਦੋ ਚਾਰਜਸ਼ੀਟ ਵੀ ਦਾਇਰ ਕੀਤੇ ਗਏ ਹਨ।
ਇਨ੍ਹਾਂ ਘਟਨਾਵਾਂ ਦਾ ਰਾਜਨੀਤਿਕ ਸਬੰਧ ਵੀ ਰਿਹਾ ਹੈ ਅਤੇ ਐਸਆਈਟੀ ਦੀ ਤਰਫੋਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਜਾਂਚ ਵਿਚ ਸ਼ਾਮਲ ਕੀਤਾ ਜਾ ਚੁੱਕਿਆ ਹੈ, ਜਿਨ੍ਹਾਂ ਨੂੰ ਕੇਸ ‘ਚ ਨਾਮਜ਼ਦ ਵੀ ਕੀਤਾ ਜਾ ਸਕਦਾ ਹੈ। ਕਿਉਂਕਿ ਸੀਜੇਐਮ ਹਰਵਿੰਦਰ ਸਿੰਘ ਸਿੰਧੀਆ ਬਾਦਲ ਪਰਿਵਾਰ ਦੇ ਬਹੁਤ ਨੇੜਲੇ ਹਨ, ਇਸ ਲਈ ਇਨ੍ਹਾਂ ਘਟਨਾਵਾਂ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਉਨ੍ਹਾਂ ਦੀ ਅਦਾਲਤ ਵਿੱਚ ਨਹੀਂ ਹੋਣੀ ਚਾਹੀਦੀ।
ਜ਼ਿਲ੍ਹਾ ਸੈਸ਼ਨ ਜੱਜ ਨੇ ਸੀਜੇਐਮ ਤੋਂ ਐਸਆਈਟੀ ਦੀ ਅਰਜ਼ੀ ਦਾ ਪੱਖ ਮੰਗਿਆ ਹੈ, ਪਰ ਬਿਨੈ-ਪੱਤਰ ‘ਤੇ ਬਾਦਲ ਪਰਿਵਾਰ ਦੀਆਂ ਸ਼ਿਕਾਇਤਾਂ ‘ਚ ਵਾਧਾ ਹੋਇਆ ਹੈ। ਦੋਵਾਂ ਨੂੰ ਅਪਰਾਧੀ ਵਜੋਂ ਨਾਮਜ਼ਦ ਕੀਤਾ ਗਿਆ ਹੈ। ਐਸਆਈਟੀ ਦੇ ਲਿਖਤੀ ਪੱਤਰ ਨੂੰ ਵੇਖ ਕੇ ਲਗਦਾ ਹੈ ਕਿ ਬਾਦਲ ਪਰਿਵਾਰ ਦੀਆਂ ਮੁਸ਼ਕਿਲਾਂ ਹੋਰ ਵਧਣਗੀਆਂ।
ਇਹ ਵੀ ਪੜ੍ਹੋ:
ਨਵਜੋਤ ਸਿੱਧੂ ਹੋਣਗੇ ਉੱਪ ਮੁਖ ਮੰਤਰੀ!
ਹਰਸਿਮਰਤ ਬਾਦਲ ਪਹੁੰਚੀ ਸ੍ਰੀ ਹਰਿਮੰਦਰ ਸਾਹਿਬ, ਮਥਾ ਟੇਕ ਕੀਤਾ ਰੱਬ ਦਾ ਸ਼ੁਕਰਾਨਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
![ਬੇਅਦਬੀ ਮਾਮਲੇ 'ਚ ਵੱਡਾ ਖੁਲਾਸਾ, ਬਾਦਲਾਂ ਦੇ ਨਾਂ ਦੀਆਂ ਖੜਕੀਆਂ ਤਾਰਾਂ](https://static.abplive.com/wp-content/uploads/sites/5/2020/06/27191538/1-KANWAR-PARTAP.jpg)
![ਬੇਅਦਬੀ ਮਾਮਲੇ 'ਚ ਵੱਡਾ ਖੁਲਾਸਾ, ਬਾਦਲਾਂ ਦੇ ਨਾਂ ਦੀਆਂ ਖੜਕੀਆਂ ਤਾਰਾਂ](https://static.abplive.com/wp-content/uploads/sites/5/2020/06/27191544/2-KANWAR-PARTAP.jpg)
![ਬੇਅਦਬੀ ਮਾਮਲੇ 'ਚ ਵੱਡਾ ਖੁਲਾਸਾ, ਬਾਦਲਾਂ ਦੇ ਨਾਂ ਦੀਆਂ ਖੜਕੀਆਂ ਤਾਰਾਂ](https://static.abplive.com/wp-content/uploads/sites/5/2020/06/27191555/3-KANWAR-PARTAP.jpg)
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਤਕਨਾਲੌਜੀ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)