ਮਨਵੀਰ ਕੌਰ ਦੀ ਖਾਸ ਰਿਪੋਰਟ

ਚੰਡੀਗੜ੍ਹ: ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਬਾਰੀ ਦੇ ਮਾਮਲਿਆਂ ਦੀ ਪੜਤਾਲ ਕਰ ਰਹੀ ਐਸਆਈਟੀ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਅਟਾਰਨੀ ਰਾਹੀਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਇੱਕ ਲਿਖਤੀ ਦਰਖਾਸਤ ਭੇਜੀ ਹੈ। ਜਿਸ ‘ਚ ਇਨ੍ਹਾਂ ਘਟਨਾਵਾਂ ਨਾਲ ਜੁੜੇ ਸਾਰੇ ਮਾਮਲਿਆਂ ਦੀ ਸੁਣਵਾਈ ਸੀਜੇਐਮ ਕੋਰਟ ਤੋਂ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ।

ਐਸਆਈਟੀ ਦੇ ਪ੍ਰਮੁੱਖ ਮੈਂਬਰ ਅਤੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਅਰਜ਼ੀ ਵਿਚ ਸੀਜੇਐਮ ਹਰਵਿੰਦਰ ਸਿੰਘ ਸਿੰਧੀਆ 'ਤੇ ਦੋਸ਼ ਲਗਾਇਆ ਹੈ ਕਿ ਉਹ ਬਾਦਲ ਪਰਿਵਾਰ ਦੇ ਨਜ਼ਦੀਕੀ ਹਨ, ਜਦਕਿ ਐਸਆਈਟੀ ਨੇ ਇਨ੍ਹਾਂ ਘਟਨਾਵਾਂ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਤੋਂ ਪੁੱਛਗਿੱਛ ਕੀਤੀ ਹੈ ਅਤੇ ਉਨ੍ਹਾਂ ਨੂੰ ਕੇਸ ਵਿਚ ਨਾਮਜਦ ਵੀ ਕੀਤਾ ਜਾ ਸਕਦਾ ਹੈ। ਇਸ ਅਰਜ਼ੀ ਦਾ ਨੋਟਿਸ ਲੈਂਦਿਆਂ ਇੰਚਾਰਜ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਸੀਜੇਐਮ ਹਰਵਿੰਦਰ ਸਿੰਘ ਸਿੰਧੀਆ ਤੋਂ 29 ਜੂਨ ਤੱਕ ਟਿੱਪਣੀ ਮੰਗੀ ਹੈ।

ਜਾਣਕਾਰੀ ਮੁਤਾਬਕ ਐਸਆਈਟੀ ਮੈਂਬਰ ਅਤੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਅਰਜ਼ੀ ਵਿੱਚ ਲਿਖਿਆ ਹੈ ਕਿ ਪੰਜਾਬ ਸਰਕਾਰ ਦੀ ਹਦਾਇਤ ‘ਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਫਾਇਰਿੰਗ ਕੇਸਾਂ ਨਾਲ ਸਬੰਧਤ ਚਾਰ ਕੇਸਾਂ ਦੀ ਐਸਆਈਟੀ ਜਾਂਚ ਕਰ ਰਹੀ ਹੈ। ਜਾਂਚ ਦੇ ਅਧਾਰ ‘ਤੇ ਮੁਲਜ਼ਮ ਖ਼ਿਲਾਫ਼ ਦੋ ਚਾਰਜਸ਼ੀਟ ਵੀ ਦਾਇਰ ਕੀਤੇ ਗਏ ਹਨ।

ਇਨ੍ਹਾਂ ਘਟਨਾਵਾਂ ਦਾ ਰਾਜਨੀਤਿਕ ਸਬੰਧ ਵੀ ਰਿਹਾ ਹੈ ਅਤੇ ਐਸਆਈਟੀ ਦੀ ਤਰਫੋਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਜਾਂਚ ਵਿਚ ਸ਼ਾਮਲ ਕੀਤਾ ਜਾ ਚੁੱਕਿਆ ਹੈ, ਜਿਨ੍ਹਾਂ ਨੂੰ ਕੇਸ ‘ਚ ਨਾਮਜ਼ਦ ਵੀ ਕੀਤਾ ਜਾ ਸਕਦਾ ਹੈ। ਕਿਉਂਕਿ ਸੀਜੇਐਮ ਹਰਵਿੰਦਰ ਸਿੰਘ ਸਿੰਧੀਆ ਬਾਦਲ ਪਰਿਵਾਰ ਦੇ ਬਹੁਤ ਨੇੜਲੇ ਹਨ, ਇਸ ਲਈ ਇਨ੍ਹਾਂ ਘਟਨਾਵਾਂ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਉਨ੍ਹਾਂ ਦੀ ਅਦਾਲਤ ਵਿੱਚ ਨਹੀਂ ਹੋਣੀ ਚਾਹੀਦੀ।

ਜ਼ਿਲ੍ਹਾ ਸੈਸ਼ਨ ਜੱਜ ਨੇ ਸੀਜੇਐਮ ਤੋਂ ਐਸਆਈਟੀ ਦੀ ਅਰਜ਼ੀ ਦਾ ਪੱਖ ਮੰਗਿਆ ਹੈ, ਪਰ ਬਿਨੈ-ਪੱਤਰ ‘ਤੇ ਬਾਦਲ ਪਰਿਵਾਰ ਦੀਆਂ ਸ਼ਿਕਾਇਤਾਂ ‘ਚ ਵਾਧਾ ਹੋਇਆ ਹੈ। ਦੋਵਾਂ ਨੂੰ ਅਪਰਾਧੀ ਵਜੋਂ ਨਾਮਜ਼ਦ ਕੀਤਾ ਗਿਆ ਹੈ। ਐਸਆਈਟੀ ਦੇ ਲਿਖਤੀ ਪੱਤਰ ਨੂੰ ਵੇਖ ਕੇ ਲਗਦਾ ਹੈ ਕਿ ਬਾਦਲ ਪਰਿਵਾਰ ਦੀਆਂ ਮੁਸ਼ਕਿਲਾਂ ਹੋਰ ਵਧਣਗੀਆਂ।



ਇਹ ਵੀ ਪੜ੍ਹੋ:

ਨਵਜੋਤ ਸਿੱਧੂ ਹੋਣਗੇ ਉੱਪ ਮੁਖ ਮੰਤਰੀ!

ਹਰਸਿਮਰਤ ਬਾਦਲ ਪਹੁੰਚੀ ਸ੍ਰੀ ਹਰਿਮੰਦਰ ਸਾਹਿਬ, ਮਥਾ ਟੇਕ ਕੀਤਾ ਰੱਬ ਦਾ ਸ਼ੁਕਰਾਨਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904