ਪੜਚੋਲ ਕਰੋ

Amritpal Singh: ਅੰਮ੍ਰਿਤਪਾਲ ਸਿੰਘ 'ਤੇ ਨਸ਼ਿਆਂ ਤੇ ਕੁੜੀਆਂ ਨਾਲ ਚੈਟ ਬਾਰੇ ਵੱਡਾ ਖੁਲਾਸਾ! ਪ੍ਰਧਾਨ ਮੰਤਰੀ ਬਾਜੇਕੇ ਦੀ ਵੀਡੀਓ ਵਾਇਰਲ

ਅੰਮ੍ਰਿਤਪਾਲ ਸਿੰਘ ਦੇ ਸਾਥੀ ਪ੍ਰਧਾਨ ਮੰਤਰੀ ਬਾਜੇਕੇ ਨੇ ਮੀਡੀਆ ਸਾਹਮਣੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪ੍ਰਧਾਨ ਮੰਤਰੀ ਬਾਜੇਕੇ ਨੇ ਰਾਜ ਕਰੇਗਾ ਖਾਲਸਾ ਦੇ ਨਾਅਰੇ ਲਾਏ। ਪੁਲਿਸ ਦੇ ਸਖਤ ਪਹਿਰੇ ਹੇਠ ਵੀ ਪ੍ਰਧਾਨ ਮੰਤਰੀ ਬਾਜੇਕੇ ਨਾਅਰੇ ਲਾਉਂਦਾ ਰਿਹਾ।

MP Amritpal Singh: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਉਪਰ ਨਸ਼ਿਆਂ ਦੇ ਸੇਵਨ ਦੇ ਲਾਏ ਜਾ ਰਹੇ ਇਲਜ਼ਾਮਾਂ ਬਾਰੇ ਵੱਡਾ ਖੁਲਾਸਾ ਹੋਇਆ ਹੈ। ਐਮਪੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਪ੍ਰਧਾਨ ਮੰਤਰੀ ਬਾਜੇਕੇ ਨੇ ਮੀਡੀਆ ਸਾਹਮਣੇ ਦਾਅਵਾ ਕੀਤਾ ਕਿ ਇਹ ਸਾਰਾ ਝੂਠਾ ਪ੍ਰਚਾਰ ਹੈ। ਪ੍ਰਧਾਨ ਮੰਤਰੀ ਬਾਜੇਕੇ ਨੇ ਕਿਹਾ ਕਿ ਪੁਲਿਸ ਨੇ ਕੁੱਟਮਾਰ ਕੇ ਕੁਝ ਕੋਰੇ ਕਾਗਜ਼ਾਂ ਉਪਰ ਦਸਤਖਤ ਕਰਵਾਏ ਸੀ। ਬਾਅਦ ਵਿੱਚ ਆਪਣੇ ਮਰਜ਼ੀ ਨਾਲ ਬਿਆਨ ਲਿਖ ਲਏ।

ਦਰਅਸਲ ਵੀਰਵਾਰ ਨੂੰ ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲੇ ਦੇ ਢਾਈ ਸਾਲ ਬਾਅਦ ਮਾਮਲੇ ਦੀ ਸੁਣਵਾਈ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿੱਚ ਹੋਈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਸਾਰੇ 9 ਸਾਥੀਆਂ ਸਮੇਤ ਕੁੱਲ 39 ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਹ ਸੁਣਵਾਈ ਅਜਨਾਲਾ ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਨੰਬਰ 39/2023 ਤਹਿਤ ਚੱਲ ਰਹੀ ਹੈ।

ਇਸ ਦੌਰਾਨ ਅਦਾਲਤ ਵਿੱਚ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਪ੍ਰਧਾਨ ਮੰਤਰੀ ਬਾਜੇਕੇ ਨੇ ਮੀਡੀਆ ਸਾਹਮਣੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪ੍ਰਧਾਨ ਮੰਤਰੀ ਬਾਜੇਕੇ ਨੇ ਰਾਜ ਕਰੇਗਾ ਖਾਲਸਾ ਦੇ ਨਾਅਰੇ ਲਾਏ। ਪੁਲਿਸ ਦੇ ਸਖਤ ਪਹਿਰੇ ਹੇਠ ਵੀ ਪ੍ਰਧਾਨ ਮੰਤਰੀ ਬਾਜੇਕੇ ਨਾਅਰੇ ਲਾਉਂਦਾ ਰਿਹਾ। ਇਸ ਦੌਰਾਨ ਪ੍ਰਧਾਨ ਮੰਤਰੀ ਬਾਜੇਕੇ ਨੇ ਕਿਹਾ ਕਿ ਜੋ ਦੋਸ਼ ਲਾਏ ਜਾ ਰਹੇ ਹਨ ਕਿ ਭਾਈ ਸਾਹਿਬ (ਅੰਮ੍ਰਿਤਪਾਲ ਸਿੰਘ) ਨਸ਼ੇ ਕਰਦੇ ਹਨ, ਉਹ ਬਿਲਕੁਲ ਝੂਠੇ ਹਨ। ਉਨ੍ਹਾਂ ਨੇ ਸਾਨੂੰ ਨੂੰ ਕੁੱਟ ਕੇ ਹਜ਼ਾਰਾਂ ਕਾਗਜ਼ਾਂ 'ਤੇ ਦਸਤਖਤ ਕਰਵਾਏ ਹਨ। ਨਸ਼ਿਆਂ ਬਾਰੇ ਬਿਆਨ, ਕੁੜੀਆਂ ਬਾਰੇ ਬਿਆਨ, ਸਭ ਗਲਤ ਹਨ।

ਦਰਅਸਲ ਮੀਡੀਆ ਦੇ ਇੱਕ ਹਿੱਸੇ ਵਿੱਚ ਰਿਪੋਰਟਾਂ ਆਈਆਂ ਸੀ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਡਿੱਬਰੂਗੜ੍ਹ ਜੇਲ੍ਹ ਵਿੱਚ ਨਸ਼ਾ ਕਰਦੇ ਹਨ। ਇਹ ਵੀ ਰਿਪੋਰਟਾਂ ਆਈਆਂ ਕਿ ਅੰਮ੍ਰਿਤਪਾਲ ਸਿੰਘ ਟਿੰਡਰ ਐਪ ਉਪਰ ਕੁੜੀਆਂ ਨਾਲ ਚੈਟ ਕਰਦੇ ਸੀ। ਹੈਰਾਨੀ ਦੀ ਗੱਲ ਹੈ ਕਿ ਇਹ ਖਬਰਾਂ ਤਾਂ ਨਸ਼ਰ ਹੋਈਆਂ ਪਰ ਇਸ ਦੀ ਪੁਸ਼ਟੀ ਕਿਸੇ ਵੱਡੇ ਅਧਿਕਾਰੀ ਨੇ ਨਹੀਂ ਕੀਤੀ। ਇਸ ਲਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਇਲਜ਼ਾਮ ਲਾਏ ਸੀ ਕਿ ਤਰਨ ਤਾਰਨ ਜ਼ਿਮਨੀ ਚੋਣ ਤੋਂ ਪਹਿਲਾਂ ਅਜਿਹੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।

ਦੱਸ ਦਈਏ ਕਿ 23 ਫਰਵਰੀ, 2025 ਨੂੰ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਮਰਥਕਾਂ ਨਾਲ ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲਾ ਕੀਤਾ ਸੀ। ਇਸ ਮਾਮਲੇ ਵਿੱਚ ਐਫਆਈਆਰ ਨੰਬਰ 39 ਦਰਜ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਐਨਐਸਏ ਲਗਾ ਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਸੀ। ਦੋ ਸਾਲਾਂ ਤੋਂ ਅੰਮ੍ਰਿਤਪਾਲ ਸਿੰਘ 9 ਸਾਥੀਆਂ ਸਮੇਤ ਡਿਬਰੂਗੜ੍ਹ ਵਿੱਚ ਬੰਦ ਸੀ, ਪਰ ਤਿੰਨ ਮਹੀਨੇ ਪਹਿਲਾਂ ਉਨ੍ਹਾਂ ਦੇ 9 ਸਾਥੀਆਂ ਤੋਂ ਐਨਐਸਏ ਹਟਾ ਦਿੱਤਾ ਗਿਆ ਸੀ ਤੇ ਉਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ ਸੀ। ਅੰਮ੍ਰਿਤਪਾਲ ਸਿੰਘ ਦੀ ਐਨਐਸਏ ਤੀਜੀ ਵਾਰ ਵਧਾਈ ਗਈ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget