ਫਿਰੋਜ਼ਪੁਰ: ਸਿਆਣੇ ਕਹਿੰਦੇ ਹਨ ਕਿ ਜਦ ਵਾੜ ਹੀ ਖੇਤ ਨੂੰ ਖਾਣ ਲੱਗ ਜਾਵੇ ਤਾਂ ਫਿਰ ਉਸ ਖੇਤ ਦਾ ਤਾਂ ਰੱਬ ਹੀ ਰਾਖਾ ਹੈ। ਫਿਰੋਜ਼ਪੁਰ ਕੇਂਦਰੀ ਜੇਲ੍ਹ ਦੇ ਡਾਕਟਰ ਸ਼ਸੀ ਭੂਸ਼ਣ ਤੇ ਜੋ ਕੈਦੀਆਂ ਦੇ ਇਲਾਜ ਦੇ ਨਾਲ-ਨਾਲ ਨਸ਼ਾ ਸਪਲਾਈ ਕਰਨ ਦਾ ਵੀ ਕੰਮ ਕਰ ਰਿਹਾ ਸੀ। ਜਿਸਨੂੰ ਅੱਜ STF ਫਿਰੋਜ਼ਪੁਰ ਵੱਲੋਂ ਨਸ਼ੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ। 


ਅੱਜ ਫਿਰੋਜ਼ਪੁਰ ਵਿੱਚ STF ਦੇ AIG ਸੰਦੀਪ ਸ਼ਰਮਾ ਵੱਲੋਂ ਇੱਕ ਅਹਿਮ ਮਾਮਲੇ ਨੂੰ ਲੈਕੇ ਪ੍ਰੈੱਸ ਕਾਨਫਰੰਸ ਕੀਤੀ ਗਈ। STF ਨੇ ਇੱਕ ਜੇਲ੍ਹ ਡਾਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਸਬੰਧੀ ਜਾਣਕਾਰੀ ਦਿੰਦਿਆਂ AGI ਸੰਦੀਪ ਸ਼ਰਮਾ ਨੇ ਦੱਸਿਆ ਕਿ ਡਾਕਟਰ ਸ਼ਸੀ ਭੂਸ਼ਣ ਜੇਲ੍ਹ ਵਿੱਚ ਤੈਨਾਤ ਸੀ ਜਿਸਨੂੰ ਅੱਜ ਉਨ੍ਹਾਂ ਨੇ ਗ੍ਰਿਫ਼ਤਾਰ ਕੀਤਾ ਹੈ। ਕਿਉਂਕਿ ਡਾਕਟਰ ਸ਼ਸੀ ਭੂਸ਼ਣ ਕੈਦੀਆਂ ਦੇ ਇਲਾਜ ਦੇ ਨਾਲ ਨਾਲ ਕੈਦੀਆਂ ਨੂੰ ਨਸ਼ਾ ਸਪਲਾਈ ਵੀ ਕਰਦਾ ਸੀ ਜਿਸਨੂੰ ਜਦ ਗ੍ਰਿਫ਼ਤਾਰ ਕੀਤਾ ਤਾਂ ਉਸਦੇ ਕੋਲੋਂ 8 ਗ੍ਰਾਮ ਹੈਰੋਇਨ,14 ਲਾਇਟਰ,ਵਰਤਿਆ ਹੋਇਆ ਸਿਲਵਰ ਅਤੇ ਕੁੱਝ ਸੜੇ ਹੋਏ ਨੋਟ ਵੀ ਬਰਾਮਦ ਹੋਏ ਹਨ।


ਉਨ੍ਹਾਂ ਕਿਹਾ ਪੁਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ।ਡਾਕਟਰ ਸ਼ਸੀ ਭੂਸ਼ਣ ਖੁਦ ਵੀ ਨਸ਼ੇ ਕਰਨ ਦਾ ਆਦੀ ਸੀ। ਜਿਸ ਵੱਲੋਂ ਜੇਲ੍ਹ ਦੇ ਅੰਦਰ ਅਰਸ਼ਦੀਪ ਉਰਫ ਅਰਸ਼ੀ, ਗੈਂਗਸਟਰ ਸੰਨੀ ਪ੍ਰਭਾਕਰ ਅਤੇ ਮਾਮਾ ਨਾਮ ਦੇ ਬੰਦੀਆਂ ਰਾਹੀਂ ਜੇਲ੍ਹ ਦੇ ਅੰਦਰ ਬੰਦੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ। 


ਇਸ ਵੱਲੋਂ ਜੇਲ੍ਹ ਵਿੱਚ ਬੰਦੀਆਂ ਨੂੰ ਨਸ਼ਾ ਸਪਲਾਈ ਕਰਨ ਦਾ ਬਹੁਤ ਵੱਡਾ ਰੈਕੇਟ ਚਲਾਇਆ ਜਾ ਰਿਹਾ ਸੀ ਜਿਸਨੂੰ ਕੱਲ੍ਹ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਪੁਲਿਸ ਰਿਮਾਂਡ ਲਿਆ ਜਾਵੇਗਾ ਅਤੇ ਸਖਤੀ ਨਾਲ ਪੁਛਗਿੱਛ ਕੀਤੀ ਜਾਵੇਗੀ ਜਿਸ ਤੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।


 


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ