(Source: ECI/ABP News)
Punjab News: ਪਨਬਸ 'ਚ ਚੱਲ ਰਹੇ ਵੱਡੇ ਘੁਟਾਲੇ, ਗ਼ੈਰ-ਨਿਰਧਾਰਤ ਰੂਟਾਂ ’ਤੇ ਚਲ ਰਹੀਆਂ ਬੱਸਾਂ, ਟਰਾਂਸਪੋਰਟ ਮੰਤਰੀ ਨੇ ਖੁਦ ਕੀਤਾ ਖੁਲਾਸਾ
ਲਾਲਜੀਤ ਭੁੱਲਰ ਨੇ ਦੱਸਿਆ ਕਿ "ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਗ਼ੈਰ-ਨਿਰਧਾਰਤ ਰੂਟਾਂ ’ਤੇ ਚਲ ਰਹੀਆਂ ਪਨਬੱਸ ਦੀਆਂ ਪੰਜ ਬੱਸਾਂ ਫੜੀਆਂ ਹਨ। ਇਸ ਤੋਂ ਇਲਾਵਾ ਟਿਕਟ ਗ਼ਬਨ ਦੇ ਤਿੰਨ ਹੋਰ ਮਾਮਲੇ ਵੀ ਰਿਪੋਰਟ ਕੀਤੇ ਗਏ ਹਨ।
![Punjab News: ਪਨਬਸ 'ਚ ਚੱਲ ਰਹੇ ਵੱਡੇ ਘੁਟਾਲੇ, ਗ਼ੈਰ-ਨਿਰਧਾਰਤ ਰੂਟਾਂ ’ਤੇ ਚਲ ਰਹੀਆਂ ਬੱਸਾਂ, ਟਰਾਂਸਪੋਰਟ ਮੰਤਰੀ ਨੇ ਖੁਦ ਕੀਤਾ ਖੁਲਾਸਾ Big scams going on in Panbus buses running on non scheduled routes Transport Minister himself revealed Punjab News: ਪਨਬਸ 'ਚ ਚੱਲ ਰਹੇ ਵੱਡੇ ਘੁਟਾਲੇ, ਗ਼ੈਰ-ਨਿਰਧਾਰਤ ਰੂਟਾਂ ’ਤੇ ਚਲ ਰਹੀਆਂ ਬੱਸਾਂ, ਟਰਾਂਸਪੋਰਟ ਮੰਤਰੀ ਨੇ ਖੁਦ ਕੀਤਾ ਖੁਲਾਸਾ](https://feeds.abplive.com/onecms/images/uploaded-images/2023/05/29/71c6c3c9548f851774544a0019b320a41685331126091674_original.jpg?impolicy=abp_cdn&imwidth=1200&height=675)
Punjab News: ਪਨਬਸ ਵਿੱਚ ਵੱਡਾ ਗੋਲਮਾਲ ਸਾਹਮਣੇ ਆਇਆ ਹੈ। ਪਨਬੱਸ ਦੀਆਂ ਬੱਸਾਂ ਗ਼ੈਰ-ਨਿਰਧਾਰਤ ਰੂਟਾਂ ’ਤੇ ਚਲ ਰਹੀਆਂ ਹਨ। ਇਸ ਤੋਂ ਇਲਾਵਾ ਟਿਕਟਾਂ ਵਿੱਚ ਵੀ ਗਬਨ ਹੋ ਰਿਹਾ ਹੈ। ਇਹ ਖੁਲਾਸਾ ਮਨਿਸਟਰਜ਼ ਫ਼ਲਾਇੰਗ ਸਕੁਐਡ ਦੇ ਐਕਸ਼ਨ ਦੌਰਾਨ ਹੋਇਆ ਹੈ। ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਗ਼ੈਰ-ਨਿਰਧਾਰਤ ਰੂਟਾਂ ’ਤੇ ਚੱਲ ਰਹੀਆਂ ਪੰਜ ਬੱਸਾਂ ਫੜੀਆਂ ਹਨ। ਇਸ ਤੋਂ ਇਲਾਵਾ ਤਿੰਨ ਟਿਕਟ ਗ਼ਬਨ ਮਾਮਲੇ ਫੜੇ ਹਨ। ਇਸ ਦੀ ਪੁਸ਼ਟੀ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਕੀਤੀ ਹੈ।
ਲਾਲਜੀਤ ਭੁੱਲਰ ਨੇ ਦੱਸਿਆ ਕਿ "ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਗ਼ੈਰ-ਨਿਰਧਾਰਤ ਰੂਟਾਂ ’ਤੇ ਚਲ ਰਹੀਆਂ ਪਨਬੱਸ ਦੀਆਂ ਪੰਜ ਬੱਸਾਂ ਫੜੀਆਂ ਹਨ। ਇਸ ਤੋਂ ਇਲਾਵਾ ਟਿਕਟ ਗ਼ਬਨ ਦੇ ਤਿੰਨ ਹੋਰ ਮਾਮਲੇ ਵੀ ਰਿਪੋਰਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਵਾਰੀਆਂ ਵੱਲੋਂ ਬੱਸਾਂ ਦੇ ਬਿਨਾਂ ਸਵਾਰੀ ਚੜ੍ਹਾਇਆਂ ਲੰਘ ਜਾਣ ਤੇ ਰੂਟ ਬਦਲ ਕੇ ਲੰਘ ਜਾਣ ਦੀਆਂ ਖ਼ਬਰਾਂ ਦੇ ਮੱਦੇਨਜ਼ਰ ਫ਼ਲਾਇੰਗ ਸਕੁਐਡ ਨੇ ਪਿਛਲੇ ਦਿਨੀਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ।
ਉਨ੍ਹਾਂ ਦੱਸਿਆ ਕਿ ਮੋਰਿੰਡਾ ਬਾਈਪਾਸ ’ਤੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ-ਪੀ.ਬੀ-02-ਐਲ.ਜੀ 4279, ਖੰਨਾ ਫ਼ਲਾਈਓਵਰ ’ਤੇ ਬਟਾਲਾ ਡਿਪੂ ਦੀ ਬੱਸ ਨੰਬਰ-ਪੀ.ਬੀ-06-ਬੀ.ਐਕਸ-0213, ਖੰਨਾ ਬਾਈਪਾਸ ’ਤੇ ਲੁਧਿਆਣਾ ਡਿਪੂ ਦੀ ਬੱਸ ਨੰਬਰ-ਪੀ.ਬੀ-10-ਜੀ.ਐਕਸ 5376, ਗੁਰਾਇਆ ਪੁਲ ’ਤੇ ਅੰਮ੍ਰਿਤਸਰ-1 ਡਿਪੂ ਦੀ ਬੱਸ ਨੰਬਰ-ਪੀ.ਬੀ-02-ਈ.ਜੀ 5739 ਤੇ ਬਟਾਲਾ ਡਿਪੂ ਦੀ ਬੱਸ ਨੰਬਰ-ਪੀ.ਬੀ-06-ਬੀ.ਸੀ 0216 ਨੂੰ ਨਿਰਧਾਰਤ ਰੂਟਾਂ ਨਾਲੋਂ ਬਦਲਵੇਂ ਰੂਟਾਂ ’ਤੇ ਚੱਲਣ ਲਈ ਰਿਪੋਰਟ ਕੀਤਾ ਗਿਆ ਹੈ।
ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਤਿੰਨ ਬੱਸਾਂ ਵਿੱਚ ਟਿਕਟ ਗ਼ਬਨ ਦੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਕਾਂਗੜਾ (ਹਿਮਾਚਲ ਪ੍ਰਦੇਸ਼) ਵਿਖੇ ਚੈਕਿੰਗ ਦੌਰਾਨ ਹੁਸ਼ਿਆਰਪੁਰ ਡਿਪੂ ਦੀ ਬੱਸ ਨੰਬਰ-ਪੀ.ਬੀ-07-ਬੀ.ਕਿਊ 0824 ਵਿੱਚ 90 ਰੁਪਏ ਦਾ ਟਿਕਟ ਗ਼ਬਨ, ਕੋਟ ਪੁਤਲੀ ਵਿਖੇ ਚੈਕਿੰਗ ਦੌਰਾਨ ਚੰਡੀਗੜ੍ਹ ਡਿਪੂ ਦੀ ਬੱਸ ਨੰਬਰ-ਪੀ.ਬੀ-65-ਬੀ.ਬੀ 9360 ਵਿੱਚ 30 ਰੁਪਏ ਅਤੇ ਤਿਹਾੜਾ ਵਿਖੇ ਚੈਕਿੰਗ ਦੌਰਾਨ ਜਗਰਾਉਂ ਡਿਪੂ ਦੀ ਬੱਸ ਨੰਬਰ-ਪੀ.ਬੀ-10-ਜੀ.ਐਕਸ 6852 ਵਿੱਚ 20 ਰੁਪਏ ਦਾ ਟਿਕਟ ਗ਼ਬਨ ਸਾਹਮਣੇ ਆਇਆ।
ਟਰਾਂਸਪੋਰਟ ਮੰਤਰੀ ਨੇ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਰਿਪੋਰਟ ਕੀਤੇ ਗਏ ਡਰਾਈਵਰਾਂ ਤੇ ਕੰਡਕਟਰਾਂ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਉਣ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਫ਼ਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸਖ਼ਤ ਚਿਤਾਵਨੀ ਦਿੱਤੀ ਕਿ ਸਵਾਰੀਆਂ ਦੀ ਖੱਜਲ-ਖੁਆਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)