ਸੰਗਰੂਰ: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। 2012 ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਰਾਂਖਵੀ ਸੀਟ ਬੱਲੂਆਣਾ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜ 42 ਹਜ਼ਾਰ ਵੋਟਾਂ ਲੈਣ ਵਾਲੇ ਦਲਿਤ ਨੇਤਾ ਗਿਰੀ ਰਾਜ ਰਾਜੋਰਾ ਨੇ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ ਹੈ। ਸੰਗਰੂਰ ਤੋਂ 'ਆਪ' ਸਾਂਸਦ ਭਗਵੰਤ ਮਾਨ ਨੇ ਰਜੋਰਾ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ।
ਇਸ ਮੌਕੇ ਵੱਡੀ ਗਿਣਤੀ ਵਿੱਚ ਗਿਰੀਰਾਜ ਦੇ ਸਮਰਥਕ ਉਨ੍ਹਾਂ ਦੇ ਨਾਲ ਸਨ। 'ਆਪ' ਵਿੱਚ ਸ਼ਾਮਲ ਹੋਣ ਤੋਂ ਬਾਅਦ ਗਿਰੀ ਰਾਜ ਨੇ ਕਿਹਾ ਕਿ ਕਾਂਗਰਸ ਤੇ ਕੈਪਟਨ ਅਮਰਿੰਦਰ ਦਲਿਤਾਂ ਦੇ ਹੱਕਾਂ ਦੀ ਰਾਖੀ ਨਹੀਂ ਕਰ ਸਕੇ।
ਉਨਾਂ ਕਿਹਾ ਕਿ ਬੇਸ਼ਕ ਪਾਰਟੀ ਹਾਈਕਮਾਨ ਨੇ ਉਨ੍ਹਾਂ ਨੂੰ ਪਾਰਟੀ ਦੀ ਕਮਾਨ ਵਾਪਸ ਦੇ ਦਿੱਤੀ ਹੈ ਪਰ ਅੰਦਰੂਨੀ ਗੁੱਟਬਾਜ਼ੀ ਖਤਮ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਗਰੀਬਾਂ ਦੇ ਹੱਕਾਂ ਨੂੰ ਸੁਰੱਖਿਅਤ ਰੱਖਣ ਵਿੱਚ ਸਫਲ ਨਹੀਂ ਰਹੇ, ਇਸ ਲਈ ਉਹ ਆਪ ਪਾਰਟੀ ਵਿੱਚ ਸ਼ਾਮਲ ਹੋਏ ਹਨ।