Punjab News: ਪੰਜਾਬ 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ: ਤਸਵੀਰਾਂ ਵਾਇਰਲ...
Punjab News: ਪੰਜਾਬ ਵਿੱਚ ਸਿਆਸੀ ਹਲਚਲ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਵਿਚਾਲੇ ਜ਼ੋਰਾਂ 'ਤੇ ਤਿਆਰੀਆਂ ਚੱਲ ਰਹੀਆਂ ਹਨ। ਇਸ ਵਿਚਾਲੇ ਪੰਜਾਬ ਦੀ ਮੌਜੂਦਾ ਸਰਕਾਰ...

Punjab News: ਪੰਜਾਬ ਵਿੱਚ ਸਿਆਸੀ ਹਲਚਲ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਵਿਚਾਲੇ ਜ਼ੋਰਾਂ 'ਤੇ ਤਿਆਰੀਆਂ ਚੱਲ ਰਹੀਆਂ ਹਨ। ਇਸ ਵਿਚਾਲੇ ਪੰਜਾਬ ਦੀ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਕੋਟ ਈਸੇ ਖਾਂ ਤੋਂ ਸੀਨੀਅਰ ਆਗੂ ਸ਼੍ਰੀ ਰਾਕੇਸ਼ ਕੁਮਾਰ ਮਲਹੋਤਰਾ ਜੀ ਸਾਬਕਾ ਐਮ.ਸੀ(ਮੈਂਬਰ) ਅਤੇ ਪਵਨ ਕੁਮਾਰ ਮਲਹੋਤਰਾ ਜੀ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ ਹੈ।
ਇਸਦੀ ਜਾਣਕਾਰੀ ਬਰਜਿੰਦਰ ਸਿੰਘ ਬਰਾੜ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀ ਕੀਤੀ ਗਈ ਹੈ। ਉਨ੍ਹਾਂ ਤਸਵੀਰਾਂ ਸ਼ੇਅਰ ਕਰਦਿਆਂ ਲਿਖਿਆ, ਆਪ ਨੂੰ ਵੱਡਾ ਝਟਕਾ... ਕੋਟ ਈਸੇ ਖਾਂ ਤੋਂ ਸੀਨੀਅਰ ਆਗੂ ਸ਼੍ਰੀ ਰਾਕੇਸ਼ ਕੁਮਾਰ ਮਲਹੋਤਰਾ ਜੀ ਸਾਬਕਾ ਐਮ.ਸੀ(ਮੈਂਬਰ) ਅਤੇ ਪਵਨ ਕੁਮਾਰ ਮਲਹੋਤਰਾ ਜੀ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।
View this post on Instagram
ਇਸ ਮੌਕੇ ਸ.ਨਿਹਾਲ ਸਿੰਘ ਭੁੱਲਰ ਜਿਲ੍ਹਾ ਪ੍ਰਧਾਨ ਨੇ ਦੋਹਾਂ ਆਗੂ ਸਾਹਿਬਾਨ ਨੂੰ ਸ਼ਾਮਲ ਕਰਵਾਇਆ। ਇਸ ਦੌਰਾਨ ਸ.ਹਰਮੇਲ ਸਿੰਘ ਸ਼ਹਿਰੀ ਸਰਕਲ ਪ੍ਰਧਾਨ,ਗੁਰਪ੍ਰੀਤ ਸਿੰਘ ਭੁੱਲਰ, ਜਰਨੈਲ ਸਿੰਘ ਧਾਲੀਵਾਲ, ,ਮਹਿੰਦਰ ਸਿੰਘ ਰਾਜਪੂਤ,ਅਮਨ ਗਾਬਾ,ਕੁਲਵਿੰਦਰ ਸਿੰਘ ਮਾਨ,ਤੇਜਿੰਦਰ ਸਿੰਘ ਕਾਲਾ ਚੌਹਾਨ,ਅਮਨਿੰਦਰ ਸਿੰਘ ਭੁੱਲਰ ਹਾਜ਼ਰ ਸਨ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕਈ ਪਰਿਵਾਰ ਅਤੇ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ੍ਹਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ





















