'ਆਪ' ਨੂੰ ਵੱਡਾ ਝਟਕਾ : ਸ਼ਾਮਲਾਟ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ 70 ਪਰਿਵਾਰਾਂ ਨੂੰ ਰਾਹਤ, ਅਦਾਲਤ ਵੱਲੋਂ ਸਟੇਅ
ਹਾਈਕੋਰਟ ਤੋਂ ਸਟੇਅ ਮਿਲਦੇ ਹੀ ਉਨ੍ਹਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ | ਇਸ ਮੌਕੇ ਪਿੰਡ ਦੇ ਨੰਬਰਦਾਰ ਮਹਿੰਦਰ ਸਿੰਘ ਚਹਿਲ, ਸਾਬਕਾ ਸਰਪੰਚ ਨਾਇਬ ਸਿੰਘ ਧਾਲੀਵਾਲ, ਚਰਨਜੀਤ ਸਿੰਘ ਨੰਬਰਦਾਰ..
ਮੋਹਾਲੀ : ਮੁੱਲਾਪੁਰ ਸਮੇਤ ਮੁਹਾਲੀ ਜ਼ਿਲ੍ਹੇ ਦੇ 7 ਪਿੰਡਾਂ ਦੇ 70 ਪਰਿਵਾਰਾਂ ਦੇ 1000 ਤੋਂ ਵੱਧ ਪਿੰਡ ਵਾਸੀਆਂ ’ਤੇ 110 ਸਾਲਾਂ ਤੋਂ ਤਬਾਹੀ ਦੀ ਤਲਵਾਰ ਲਟਕ ਰਹੀ ਹੈ। ਖੇਤੀ ਅਦਾਲਤ ਵਿੱਚ ਕੇਸ ਹੋਣ ਦੇ ਬਾਵਜੂਦ ਏਡੀਸੀ ਮੁਹਾਲੀ ਵੱਲੋਂ ਦਿੱਤੇ ਨੋਟਿਸ ਖ਼ਿਲਾਫ਼ ਸਟੇਅ ਮਿਲ ਗਿਆ ਹੈ। ਪੰਕਜ ਭਾਰਦਵਾਜ, ਸੀਨੀਅਰ ਐਡਵੋਕੇਟ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਇਲਾਕੇ ਦੇ ਸਮੁੱਚੇ ਲੋਕ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਦੀ ਇਸ ਲਾਪ੍ਰਵਾਹੀ ਵਾਲੀ ਕਾਰਵਾਈ ਦਾ ਸਖ਼ਤ ਵਿਰੋਧ ਕਰ ਰਹੇ ਸਨ।
ਅੱਜ ਹਾਈਕੋਰਟ ਤੋਂ ਸਟੇਅ ਮਿਲਦੇ ਹੀ ਉਨ੍ਹਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ | ਇਸ ਮੌਕੇ ਪਿੰਡ ਦੇ ਨੰਬਰਦਾਰ ਮਹਿੰਦਰ ਸਿੰਘ ਚਹਿਲ, ਸਾਬਕਾ ਸਰਪੰਚ ਨਾਇਬ ਸਿੰਘ ਧਾਲੀਵਾਲ, ਚਰਨਜੀਤ ਸਿੰਘ ਨੰਬਰਦਾਰ, ਰਾਮ ਸਿੰਘ, ਰਣਜੀਤ ਸਿੰਘ ਚਨਾਰਥਲ, ਹਰਵਿੰਦਰ ਸਿੰਘ, ਪਰਮਵੀਰ ਸਿੰਘ ਬੀੜ, ਜਸਬੀਰ ਸਿੰਘ, ਸਿੰਘ ਅਵਤਾਰ ਸਿੰਘ ਕਰਨੀਵਾਲ, ਕਾਂਗਰਸੀ ਆਗੂ ਲੱਕੀ ਅਰੋੜਾ ਤੇ ਸੀਨੀਅਰ ਆਗੂ ਸ. ਐਡਵੋਕੇਟ ਪੰਕਜ ਭਾਰਦਵਾਜ ਨੇ ਪਿੰਡ ਦੇ ਕਿਸਾਨਾਂ ਨਾਲ ਇੱਕਮੁੱਠਤਾ ਪ੍ਰਗਟਾਉਂਦਿਆਂ ਭਰੋਸਾ ਦਿੱਤਾ ਕਿ ਉਹ ਸਰਕਾਰ ਦੇ ਇਸ ਲੋਕ ਵਿਰੋਧੀ ਕਾਰਵਾਈ ਨੂੰ ਨੱਥ ਪਾਉਣ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਨ। ਇਸ ਮੌਕੇ ਪ੍ਰੈਸ ਕਾਨਫਰੰਸ ਵਿੱਚ ਸਾਬਕਾ ਸਰਪੰਚ ਸ਼ੇਰ ਸਿੰਘ ਮੱਲ, ਗੁਰਮੇਲ ਸਿੰਘ, ਜਸਬੀਰ ਸਿੰਘ ਆਦਿ ਹਾਜ਼ਰ ਸਨ।
Sidhu Moose Wala Case: ਸਿੱਧੂ ਮੂਸੇਵਾਲਾ ਕਤਲਕਾਂਡ 'ਚ ਵੱਡਾ ਖੁਲਾਸਾ, ਕਤਲ ਤੋਂ ਪਹਿਲਾਂ ਬੁਲੇਟਪਰੂਫ਼ ਗੱਡੀ ਦੀ ਰੇਕੀ
Sidhu Moose Wala Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਵੱਡਾ ਖੁਲਾਸਾ ਹੋਇਆ ਹੈ। ਸੂਤਰਾਂ ਦੀ ਮੰਨੀਏ ਤਾਂ ਪੰਜਾਬ ਪੁਲਿਸ ਦੀ ਐਸਆਈਟੀ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਉਸ ਦੀ ਬੁਲੇਟ ਪਰੂਫ਼ ਗੱਡੀ ਦੀ ਰੇਕੀ ਕੀਤੀ ਗਈ ਸੀ। ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸ਼ੂਟਰਾਂ ਨੇ ਜਲੰਧਰ ਜਾ ਕੇ ਇਹ ਪਤਾ ਲਗਾਇਆ ਕਿ ਸਿੱਧੂ ਮੂਸੇਵਾਲਾ ਦੀ ਕਾਰ ਦੇ ਸ਼ੀਸ਼ੇ ਕਿੰਨੇ MM ਦੇ ਹਨ ਤੇ ਉਸ ਦੀ ਬੁਲੇਟਪਰੂਫ ਕਾਰ ਦੇ ਪਿਛਲੇ ਪਾਸੇ ਬਾਕਸ ਹੈ ਜਾਂ ਨਹੀਂ।
ਅਸਲ 'ਚ ਬੁਲੇਟਪਰੂਫ ਗੱਡੀ ਜਲੰਧਰ 'ਚ ਬਣੀ ਹੈ, ਮੂਸੇਵਾਲਾ ਦੀ ਗੱਡੀ ਵੀ ਉਥੇ ਹੀ ਤਿਆਰ ਕੀਤੀ ਗਈ ਸੀ। ਕਤਲ ਤੋਂ ਪਹਿਲਾਂ ਫੂਲਪਰੂਫ ਪਲਾਨ ਬਣਾਇਆ ਗਿਆ ਸੀ। ਦਿੱਲੀ ਪੁਲਿਸ ਦੀ ਜਾਂਚ ਵਿੱਚ ਵੀ ਇਹ ਗੱਲ ਸਾਹਮਣੇ ਆਈ ਹੈ ਅਤੇ ਪੰਜਾਬ ਪੁਲਿਸ ਦੀ ਐਸਆਈਟੀ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਜਾਂਚ 'ਚ ਪਹਿਲਾਂ ਹੀ ਸਪੱਸ਼ਟ ਹੋ ਗਿਆ ਸੀ ਕਿ ਜਨਵਰੀ 'ਚ ਸ਼ੂਟਰ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਗਏ ਸਨ ਪਰ ਜਦੋਂ ਉਨ੍ਹਾਂ ਦੇਖਿਆ ਕਿ ਮੂਸੇਵਾਲਾ ਦੇ ਨਾਲ 8 ਸੁਰੱਖਿਆ ਗਾਰਡ ਸਨ ਅਤੇ ਸਾਰਿਆਂ ਕੋਲ AK-47 ਸੀ ਤਾਂ ਬਦਮਾਸ਼ਾਂ ਨੇ ਆਪਣਾ ਪਲਾਨ ਬਦਲ ਲਿਆ।
ਸਾਰੀ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਗਈ ਸੀ
ਸੂਤਰਾਂ ਦੀ ਮੰਨੀਏ ਤਾਂ ਇੱਕ ਪੂਰੀ ਯੋਜਨਾ ਤਿਆਰ ਕੀਤੀ ਗਈ ਸੀ ਕਿ ਮੂਸੇਵਾਲਾ ਕਿਸ ਬੁਲੇਟਪਰੂਫ ਗੱਡੀ ਵਿੱਚ ਚੱਲਦਾ ਹੈ, ਗੱਡੀ ਕਿੱਥੇ ਤਿਆਰ ਕੀਤੀ ਗਈ ਸੀ। ਉਸ ਦੇ ਨਾਲ ਕੌਣ ਰਹਿੰਦਾ ਹੈ? ਉਨ੍ਹਾਂ ਕੋਲ ਕਿਹੜੇ ਹਥਿਆਰ ਹਨ? ਸੂਤਰਾਂ ਦੀ ਮੰਨੀਏ ਤਾਂ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਆਪਣੇ ਗੁੰਡਿਆਂ ਨੂੰ ਏਐਨ-94 ਵਰਗੇ ਅਤਿ-ਆਧੁਨਿਕ ਹਥਿਆਰ ਮੁਹੱਈਆ ਕਰਵਾਏ ਸਨ। AN-94 ਇਸ ਲਈ ਜੇਕਰ ਸਿੱਧੂ ਬੁਲੇਟਪਰੂਫ ਗੱਡੀ ਵਿੱਚ ਸੀ ਤਾਂ ਵੀ ਉਸ ਨੂੰ ਨਿਸ਼ਾਨਾ ਬਣਾਇਆ ਜਾ ਸਕੇ।