Mangal Dhillon death: ਪੰਜਾਬੀ ਫਿਲਮ ਇੰਡਸਟਰੀ ਦੇ ਇੱਕ ਹੋਰ ਸਿਤਾਰੇ ਦੁਨੀਆਂ ਤੋਂ ਰੁਖਸਤ ਹੋ ਗਏ ਹਨ। ਐਕਟਰ, ਡਾਇਰੈਕਟਰ ਤੇ ਪ੍ਰੋਡਿਊਸਰ ਮੰਗਲ ਢਿੱਲੋਂ ਦਾ ਦੇਹਾਂਤ ਹੋ ਗਿਆ ਹੈ। ਪਿਛਲੇ ਕੁਝ ਸਮਾਂ ਤੋਂ ਉਹ ਲੁਧਿਆਣਾ ਦੇ ਕੈਂਸਰ ਹਸਪਤਾਲ ਵਿੱਚ ਭਰਤੀ ਸਨ ਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਸੀ।
ਮੰਗਲ ਸਿੰਘ ਢਿੱਲੋਂ (Mangal Singh Dhillon) ਜ਼ਿਲ੍ਹਾ ਫਰੀਦਕੋਟ, ਪੰਜਾਬ ਦੇ ਰਹਿਣ ਵਾਲੇ ਸਨ। ਉਹ ਇੱਕ ਅਦਾਕਾਰ ਦੇ ਨਾਲ-ਨਾਲ ਇੱਕ ਲੇਖਕ, ਨਿਰਦੇਸ਼ਕ ਤੇ ਨਿਰਮਾਤਾ ਦੇ ਤੌਰ 'ਤੇ ਫਿਲਮਾਂ ਤੇ ਸੀਰੀਅਲਾਂ ਵਿੱਚ ਕੰਮ ਕੀਤਾ ਸੀ। ਉਨ੍ਹਾਂ ਨੇ ਮੁਕਤਸਰ ਦੇ ਸਰਕਾਰੀ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ ਹੈ।
ਉਧਰਸ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੰਗਲ ਢਿੱਲੋਂ ਦੇ ਦੇਹਾਂਤ ਉੱਪਰ ਦੁਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਉੱਪਰ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਸਿਨੇਮਾ ਜਗਤ ਵਿੱਚ ਬਤੌਰ ਅਦਾਕਾਰ, ਨਿਰਦੇਸ਼ਕ ਅਤੇ ਫਿਲਮ ਨਿਰਮਾਤਾ, ਪੰਜਾਬ ਅਤੇ ਪੰਜਾਬੀਅਤ ਦਾ ਨਾਮ ਰੌਸ਼ਨ ਕਰਨ ਵਾਲੇ ਪੰਜਾਬ ਦੇ ਪੁੱਤਰ ਮੰਗਲ ਢਿੱਲੋਂ ਜੀ ਦੇ ਸਦੀਵੀ ਵਿਛੋੜੇ ਬਾਰੇ ਸੁਣ ਕੇ ਬੇਹੱਦ ਅਫ਼ਸੋਸ ਹੋਇਆ। ਸੱਚ ਹੀ ਪੰਜਾਬ ਤੇ ਮਾਂ ਬੋਲੀ ਪੰਜਾਬੀ ਨੇ ਅੱਜ ਆਪਣਾ ਇੱਕ ਮਹਾਨ ਸਪੂਤ ਖੋਹ ਦਿੱਤਾ ਹੈ। ਮਹਾਨ ਕਲਾਕਾਰ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕਰਦਾ ਹੋਇਆ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।