Punjab News: HRTC ਬੱਸਾਂ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਉਪ ਮੁੱਖ ਮੰਤਰੀ ਨੇ ਦਿੱਤਾ ਵੱਡਾ ਬਿਆਨ, ਹਿਮਾਚਲ ਦੀਆਂ 600 ਬੱਸਾਂ ਪੰਜਾਬ 'ਚ ਨਹੀਂ...
ਪੰਜਾਬ 'ਚ HRTC ਬੱਸਾਂ 'ਤੇ ਹੋਏ ਹਮਲਿਆਂ ਨੂੰ ਲੈ ਕੇ ਹੁਣ ਹਿਮਾਚਲ ਪ੍ਰਦੇਸ਼ ਸਰਕਾਰ ਨੇ ਸਖਤ ਰੁਖ ਅਪਣਾ ਲਿਆ ਹੈ। ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਇਸ ਮਾਮਲੇ 'ਤੇ ਵੱਡਾ ਬਿਆਨ ਦਿੱਤਾ ਹੈ।

ਪੰਜਾਬ 'ਚ HRTC ਬੱਸਾਂ 'ਤੇ ਹੋਏ ਹਮਲਿਆਂ ਨੂੰ ਲੈ ਕੇ ਹੁਣ ਹਿਮਾਚਲ ਪ੍ਰਦੇਸ਼ ਸਰਕਾਰ ਨੇ ਸਖਤ ਰੁਖ ਅਪਣਾ ਲਿਆ ਹੈ। ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਇਸ ਮਾਮਲੇ 'ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਪੰਜਾਬ 'ਚ HRTC ਬੱਸਾਂ ਦੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾਇਆ ਜਾਂਦਾ, ਤਦ ਤੱਕ ਹਿਮਾਚਲ ਦੀਆਂ 600 ਬੱਸਾਂ ਪੰਜਾਬ 'ਚ ਨਹੀਂ ਰੁਕਣਗੀਆਂ। ਉਨ੍ਹਾਂ ਇਹ ਵੀ ਸਾਫ ਕਰ ਦਿੱਤਾ ਕਿ ਹੁਣ ਹਿਮਾਚਲ ਦੀ ਕੋਈ ਵੀ ਬੱਸ ਪੰਜਾਬ ਦੇ ਬੱਸ ਅੱਡਿਆਂ 'ਤੇ ਪਾਰਕ ਨਹੀਂ ਹੋਏਗੀ।
ਸਵਾਰੀਆਂ, ਡਰਾਈਵਰਾਂ ਅਤੇ ਕੰਡਕਟਰਾਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਪਹਿਲ
ਮੁਕੇਸ਼ ਮੁਕੇਸ਼ ਅਗਨੀਹੋਤਰੀ ਨੇ ਦੱਸਿਆ ਕਿ ਇਸ ਮਸਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਹੋਈ ਹੈ। ਹਿਮਾਚਲ ਦੇ ਡੀਜੀਪੀ ਨੇ ਪੰਜਾਬ ਦੇ ਡੀਜੀਪੀ ਨਾਲ ਗੱਲ ਕੀਤੀ ਹੈ। ਇਹ ਮਾਮਲਾ ਕੇਂਦਰ ਸਰਕਾਰ ਦੇ ਸਾਹਮਣੇ ਵੀ ਉਠਾਇਆ ਜਾਵੇਗਾ। ਯਾਤਰੀਆਂ ਅਤੇ ਡਰਾਈਵਰ-ਕੰਡਕਟਰ ਦੀ ਸੁਰੱਖਿਆ ਸਾਡੀ ਤਰਜੀਹ ਹੈ। CM ਸੁੱਖੂ ਦੇ ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਹਿਮਾਚਲ ਦੀਆਂ ਬੱਸਾਂ ਦੀ ਭੰਨਤੋੜ ਕੀਤੀ ਗਈ ਹੈ। ਅਸੀਂ ਇਸ ਸਬੰਧੀ ਭਗਵੰਤ ਮਾਨ ਨਾਲ ਗੱਲ ਕੀਤੀ ਹੈ ਅਤੇ ਜਲਦੀ ਹੀ ਇਸਦਾ ਹੱਲ ਕੱਢਾਂਗੇ।
CM ਸੁਖਵਿੰਦਰ ਸਿੰਘ ਸੁੱਖੂ ਵੱਲੋਂ ਆਖੀ ਗਈ ਇਹ ਗੱਲ
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵੀ ਇਸ ਮਾਮਲੇ 'ਤੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਿਮਾਚਲ ਦੀਆਂ ਬੱਸਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ ਅਤੇ ਇਸ ਨੂੰ ਲੈ ਕੇ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਸਮੱਸਿਆ ਦਾ ਕੋਈ ਹੱਲ ਲੱਭਿਆ ਜਾਵੇਗਾ ਤਾਂ ਜੋ ਸਵਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਹੋਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















