ਪੜਚੋਲ ਕਰੋ

ਮਿਰਚਾਂ ਕਰਨਗੀਆਂ ਕਿਸਾਨਾਂ ਦੇ ਵਾਰੇ-ਨਿਆਰੇ! ਪੰਜਾਬ ਸਰਕਾਰ ਉਠਾਉਣ ਜਾ ਰਹੀ ਵੱਡਾ ਕਦਮ, ਕਾਸ਼ਤ, ਪ੍ਰੋਸੈਸਿੰਗ ਤੇ ਬਰੈਂਡਿੰਗ ਦੀ ਮਿਲੇਗੀ ਸਿਖਲਾਈ

ਪੰਜਾਬ ਦੇ ਕਿਸਾਨਾਂ ਲਈ ਮਿਰਚਾਂ ਦੀ ਕਾਸ਼ਤ ਵਰਦਾਨ ਸਾਬਤ ਹੋ ਸਕਦੀ ਹੈ। ਇਸ ਲਈ ਪੰਜਾਬ ਸਰਕਾਰ ਖਾਸ ਪਲਾਨਿੰਗ ਕਰ ਰਹੇ ਹੈ। ਪੰਜਾਬ ਸਰਕਾਰ ਵੱਲੋਂ ਮਿਰਚਾਂ ਦੀ ਕਾਸ਼ਤ, ਪ੍ਰੋਸੈਸਿੰਗ ਤੇ ਬਰੈਂਡਿੰਗ ਦੀ ਸਿਖਲਾਈ ਦਿੱਤੀ ਜਾਏਗੀ।

Punjab News: ਪੰਜਾਬ ਦੇ ਕਿਸਾਨਾਂ ਲਈ ਮਿਰਚਾਂ ਦੀ ਕਾਸ਼ਤ ਵਰਦਾਨ ਸਾਬਤ ਹੋ ਸਕਦੀ ਹੈ। ਇਸ ਲਈ ਪੰਜਾਬ ਸਰਕਾਰ ਖਾਸ ਪਲਾਨਿੰਗ ਕਰ ਰਹੇ ਹੈ। ਪੰਜਾਬ ਸਰਕਾਰ ਵੱਲੋਂ ਮਿਰਚਾਂ ਦੀ ਕਾਸ਼ਤ, ਪ੍ਰੋਸੈਸਿੰਗ ਤੇ ਬਰੈਂਡਿੰਗ ਦੀ ਸਿਖਲਾਈ ਦਿੱਤੀ ਜਾਏਗੀ। ਇਸ ਲਈ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਫਿਰੋਜ਼ਪੁਰ ਪੱਟੀ ‘ਚ ਮਿਰਚਾਂ ਦੀ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਖੇਤੀਬਾੜੀ ਵਿਭਾਗ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਿਸਾਨਾਂ ਨੂੰ ਮਿਰਚਾਂ ਦੀ ਕਾਸ਼ਤ, ਪ੍ਰੋਸੈਸਿੰਗ ਤੇ ਬਰੈਂਡਿੰਗ ਦੀ ਸਿਖਲਾਈ ਦੇਣ ਲਈ ਤਿਆਰ ਹੈ। 

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਿਰੋਜ਼ਪੁਰ ਪੱਟੀ ਤੇ ਸਰਹੱਦੀ ਖੇਤਰ ਵਿੱਚ ਮਿਰਚਾਂ ਦੀ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਤਲਾਸ਼ਣ 'ਤੇ ਜ਼ੋਰ ਦਿੱਤਾ। ਮੰਗਲਵਾਰ ਨੂੰ ਵਿਧਾਨ ਸਭਾ ਸਕੱਤਰੇਤ ਵਿਖੇ ਕਿਸਾਨਾਂ ਤੇ ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ, ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਤੇ ਮਾਰਕਫੈਡ ਦੇ ਮਾਹਿਰਾਂ ਤੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਸੰਧਵਾਂ ਨੇ ਕਿਹਾ ਕਿ ਫਿਰੋਜ਼ਪੁਰ ਪੱਟੀ ਤੇ ਸਰਹੱਦੀ ਖੇਤਰ ‘ਚ ਮਿਰਚਾਂ ਦੀ ਕਾਸ਼ਤ ਕਰ ਰਹੇ ਕਿਸਾਨਾਂ ਲਈ ਕੋਲਡ ਸਟੋਰ ਤੇ ਮਿਰਚਾਂ ਸੁਕਾਉਣ ਲਈ ਘੱਟ ਲਾਗਤ ਵਾਲੇ ਸੋਲਰ ਡਰਾਇਰ ਸਥਾਪਤ ਕਰਨਾ ਸਮੇਂ ਦੀ ਵੱਡੀ ਲੋੜ ਹੈ ਤੇ ਪੰਜਾਬ ਸਰਕਾਰ ਵੱਲੋਂ ਮਿਰਚ-ਕਾਸ਼ਤਕਾਰਾਂ ਦੀਆਂ ਸਮੱਸਿਆਂ ਦੇ ਨਿਬੇੜੇ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਤਜ਼ਵੀਜ ਮਾਰਕਫੈਡ ਤੇ ਪੰਜਾਬ ਐਗਰੋ ਵੱਲੋਂ ਤਿਆਰ ਕਰਕੇ ਮੁੱਖ ਮੰਤਰੀ ਪੰਜਾਬ ਨੂੰ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਿਰਚ ਕਾਸ਼ਤਕਾਰਾਂ ਦੀ ਆਮਦਨ ਵਧਾਉਣ, ਚੰਗੇ ਤੇ ਵੱਧ ਝਾੜ ਪੈਦਾ ਕਰਨ ਵਾਲੇ ਬੀਜ ਉਪਲੱਬਧ ਕਰਾਉਣ ਤੇ ਪ੍ਰੋਸੈਸਿੰਗ ਤੇ ਵੇਚਣ ਲਈ ਹਰ ਤਕਨੀਕੀ ਸਹਾਇਤਾ ਦੇਣ ਲਈ ਵਚਨਬੱਧ ਹੈ।

ਸਪੀਕਰ ਨੇ ਕਿਹਾ ਕਿ ਮਿਰਚ ਕਾਸ਼ਤਕਾਰ ਕਿਸਾਨਾਂ ਦੀ ਚੰਗੀ ਫਸਲ, ਸਮੇਂ ਸਿਰ ਮੰਡੀਕਰਨ ਤੇ ਪ੍ਰੋਸੈਸਿੰਗ ਸਬੰਧੀ, ਕਾਸ਼ਤ ਦਾ ਢੁਕਵਾਂ ਮੁੱਲ ਤੇ ਮੁਨਾਫ਼ੇ ਦੇ ਸਬੰਧ ਵਿੱਚ ਸੂਬਾ ਸਰਕਾਰ ਹਰ ਸੰਭਵ ਮਦਦ ਕਰੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਫਿਰੋਜ਼ਪੁਰ ਖੇਤਰ ਵਿੱਚ ਮਿਰਚਾਂ ਤੋਂ ਇਲਾਵਾ ਹੋਰ ਸਬਜ਼ੀਆਂ ਦੀ ਵੀ ਚੰਗੀ ਪੈਦਾਵਾਰ ਹੁੰਦੀ ਹੈ, ਇਸ ਲਈ ਮਿਰਚ-ਕਾਸ਼ਤਕਾਰੀ ਦੇ ਨਾਲ-ਨਾਲ ਹੋਰ ਸਬਜ਼ੀਆਂ ਦੀ ਕਾਸ਼ਤ ਲਈ ਵੀ ਢੁੱਕਵੇਂ ਉਪਰਾਲੇ ਕੀਤੇ ਜਾਣ।

ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਫਿਰੋਜ਼ਪੁਰ ਇਲਾਕੇ ‘ਚ ਮਿਰਚਾਂ ਦਾ ਵੱਡਾ ਕਾਰੋਬਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਿਸਾਨਾਂ ਨੂੰ ਮਿਰਚਾਂ ਦੀ ਕਾਸ਼ਤ, ਪ੍ਰੋਸੈਸਿੰਗ ਤੇ ਬਰੈਂਡਿੰਗ ਸਬੰਧੀ ਸਿਖਲਾਈ ਦੇਣ ਲਈ ਤਿਆਰ ਹੈ ਤਾਂ ਜੋ ਕਿਸਾਨ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ। 

ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ ਤੇ ਪੰਜਾਬ ਐਗਰੋ ਤੇ ਮਾਰਕਫੈਡ ਦੇ ਅਧਿਕਾਰੀਆਂ ਦੀ ਇੱਕ ਸਾਂਝੀ ਕਮੇਟੀ ਬਣਾਈ ਜਾਵੇਗੀ, ਜੋ ਮਿਰਚ ਕਾਸ਼ਤਕਾਰਾਂ ਨੂੰ ਉਤਸ਼ਾਹਿਤ ਕਰਨ ਤੇ ਹੋਰ ਵੱਖ-ਵੱਖ ਪ੍ਰਬੰਧਾਂ ਬਾਰੇ ਆਪਣੇ ਸੁਝਾਅ ਦੇਵੇਗੀ। ਉਨ੍ਹਾਂ ਕਿਹਾ ਕਿ ਬਿਨ੍ਹਾਂ ਰਸੀਦ ਬੀਜ ਵੇਚਣ ਵਾਲੇ ਵਿਕਰੇਤਾਵਾਂ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਤੇ ਮਿਰਚ ਦੇ ਬੀਜ ਤੈਅ ਮੁੱਲ ‘ਤੇ ਮਿਲਣੇ ਯਕੀਨੀ ਬਣਾਏ ਜਾਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget