BSF On Border: ਫਿਰੋਜ਼ਪੁਰ ਸਰਹੱਦ 'ਤੇ BSF ਨੂੰ ਵੱਡੀ ਕਾਮਯਾਬੀ, 3 ਕਿਲੋ ਹੈਰੋਇਨ, ਚੀਨ ਦੀ ਬਣੀ ਪਿਸਤੌਲ ਬਰਾਮਦ
BSF On Border: ਭਾਰਤ-ਪਾਕਿਸਤਾਨ ਸਰਹੱਦ 'ਤੇ BSF ਨੂੰ ਵੱਡੀ ਸਫਲਤਾ ਮਿਲੀ ਹੈ। ਫਿਰੋਜ਼ਪੁਰ ਸੈਕਟਰ ਤੋਂ ਗਸ਼ਤ ਕਰ ਰਹੇ ਜਵਾਨਾਂ ਨੇ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
Punjab News: ਬੀਐੱਸਐੱਫ ਜਵਾਨਾਂ ਨੇ 9 ਅਤੇ 10 ਫਰਵਰੀ ਦੀ ਰਾਤ ਨੂੰ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਵਿੱਚ ਘੁਸਪੈਠ ਦੀ ਕੋਸ਼ਿਸ਼ ਕਰਨ ਤੋਂ ਬਾਅਦ ਫਿਰੋਜ਼ਪੁਰ ਸੈਕਟਰ ਵਿੱਚ 3 ਕਿਲੋ ਹੈਰੋਇਨ, 1 ਚੀਨ ਦੀ ਬਣੀ ਪਿਸਤੌਲ, ਕਾਰਤੂਸ ਅਤੇ ਇੱਕ ਮੈਗਜ਼ੀਨ ਬਰਾਮਦ ਕੀਤਾ ਹੈ।
Punjab | BSF troops have recovered approx 3 kg heroin, 1 China-made pistol, cartridges and a magazine in the Ferozepur sector after a drone attempted intrusion into India from the Pakistan side on the intervening night of 9th & 10th February pic.twitter.com/ObAMYZqqyH
— ANI (@ANI) February 10, 2023
'ਕੁੱਲ 16 ਗੋਲੀਆਂ ਚਲਾਈਆਂ ਗਈਆਂ'
ਬੀਐਸਐਫ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬੁੱਧਵਾਰ ਰਾਤ ਕਰੀਬ 9.40 ਵਜੇ ਗੁਰਦਾਸਪੁਰ ਵਿੱਚ ਆਦੀਆ ਸਰਹੱਦੀ ਚੌਕੀ ਨੇੜੇ ਇੱਕ ਡਰੋਨ ਦੇਖਿਆ ਗਿਆ ਅਤੇ ਫੋਰਸ ਦੇ ਜਵਾਨਾਂ ਵੱਲੋਂ ਗੋਲੀਬਾਰੀ ਕਰਨ ਤੋਂ ਬਾਅਦ ਇਹ ਪਾਕਿਸਤਾਨ ਵੱਲ ਪਰਤਿਆ। ਅਧਿਕਾਰੀ ਨੇ ਦੱਸਿਆ ਕਿ ਬੀਐਸਐਫ ਜਵਾਨਾਂ ਨੇ ਪਾਕਿਸਤਾਨੀ ਡਰੋਨ 'ਤੇ ਕੁੱਲ 16 ਗੋਲੀਆਂ ਦਾਗੀਆਂ ਅਤੇ ਲਾਈਟ ਬੰਬ ਦੀ ਵਰਤੋਂ ਵੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਤਲਾਸ਼ੀ ਮੁਹਿੰਮ ਜਾਰੀ ਹੈ।
ਪਾਕਿਸਤਾਨ ਤੋਂ ਲਗਾਤਾਰ ਘੁਸਪੈਠ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ।
ਭਾਰਤ ਕਸ਼ਮੀਰ ਤੋਂ ਗੁਜਰਾਤ ਤੱਕ ਪਾਕਿਸਤਾਨ ਨਾਲ ਆਪਣੀ ਸਰਹੱਦ ਸਾਂਝੀ ਕਰਦਾ ਹੈ। ਹਰ ਰੋਜ਼ ਪਾਕਿਸਤਾਨ ਦੇਸ਼ ਇਸ ਸਰਹੱਦ 'ਤੇ ਕੋਈ ਨਾ ਕੋਈ ਨਾਪਾਕ ਹਰਕਤਾਂ ਕਰਦਾ ਰਹਿੰਦਾ ਹੈ। ਮਿਸਾਲ ਵਜੋਂ ਕਸ਼ਮੀਰ ਵਿੱਚ ਦਹਿਸ਼ਤਗਰਦਾਂ ਨੂੰ ਭਾਰਤ ਵਿੱਚ ਭੇਜਣ ਦੀ ਕੋਸ਼ਿਸ਼, ਪੰਜਾਬ ਵਿੱਚ ਡਰੋਨਾਂ ਰਾਹੀਂ ਨਸ਼ੇ ਅਤੇ ਗੁਜਰਾਤ ਵਿੱਚ ਪਾਕਿਸਤਾਨੀ ਮਛੇਰਿਆਂ ਦਾ ਭਾਰਤ ਦੀ ਸਮੁੰਦਰੀ ਸਰਹੱਦ ਵਿੱਚ ਦਾਖ਼ਲ ਹੋਣਾ।
ਇਹ ਵੀ ਪੜ੍ਹੋ: ISRO Launch: ISRO ਦਾ ਸਭ ਤੋਂ ਛੋਟਾ ਰਾਕੇਟ SSLV-D2 ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਲਾਂਚ, ਜਾਣੋ ਖਾਸੀਅਤ
ਭਾਰਤ ਹਮੇਸ਼ਾ ਹੀ ਪਾਕਿਸਤਾਨ ਦੀਆਂ ਇਨ੍ਹਾਂ ਹਰਕਤਾਂ ਦਾ ਜਵਾਬ ਸੰਜਮ ਨਾਲ ਦਿੰਦਾ ਰਿਹਾ ਹੈ। ਹਾਲਾਂਕਿ ਹੁਣ ਗੁਜਰਾਤ ਖੇਤਰ ਵਿੱਚ ਇਸ ਦੇ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਪਾਕਿਸਤਾਨੀ ਮਛੇਰਿਆਂ ਅਤੇ ਮੱਛੀਆਂ ਫੜਨ ਵਾਲੀਆਂ ਕਿਸ਼ਤੀਆਂ ਦੀ ਘੁਸਪੈਠ ਦੇ ਮੱਦੇਨਜ਼ਰ ਭੁਜ ਸੈਕਟਰ ਦੇ ਨਾਲ-ਨਾਲ ਇਸ ਖੇਤਰ ਵਿੱਚ ਅੱਠ ਬਹੁ-ਮੰਜ਼ਿਲਾ ਬੰਕਰ ਕਮ ਨਿਗਰਾਨੀ ਚੌਕੀਆਂ ਦੇ ਨਿਰਮਾਣ ਲਈ 50 ਕਰੋੜ ਰੁਪਏ ਮਨਜ਼ੂਰ ਕੀਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।