ਪੜਚੋਲ ਕਰੋ
Advertisement
ਅਕਾਲੀਆਂ ਲਈ ਮੁਸੀਬਤ ਬਣਿਆ ‘ਬੇਅਦਬੀ ਦਾ ਕੱਚਾ ਚਿੱਠਾ’, ਘਰ-ਘਰ ਪਹੁੰਚ ਰਿਹਾ ਕਿਤਾਬਚਾ
ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਲਈ ਸਭ ਤੋਂ ਵੱਡੀ ਔਕੜ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਉਸ ਮਗਰੋਂ ਵਾਪਰਿਆ ਗੋਲੀ ਕਾਂਡ ਹੀ ਹੈ। ਇਸ ਬਾਰੇ ਦੋਵਾਂ ਸ਼੍ਰੋਮਣੀ ਅਕਾਲੀ ਦਲ ਤੇ ਵਿਰੋਧੀਆਂ ਵੱਲੋਂ ਨਿੱਤ ਨਵੇਂ ਦਾਅਵੇ ਕੀਤਾ ਜਾ ਰਹੇ ਹਨ। ਅਜਿਹੇ ਵਿੱਚ ਪੰਜਾਬ ਦੇ ਪਿੰਡਾਂ ਤੱਕ ਪਹੁੰਚੇ ਇੱਕ ਕਿਤਾਬਚੇ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਇਸ ਕਿਤਾਬਚੇ ਵਿੱਚ ਬੇਅਦਬੀ ਤੇ ਗੋਲੀ ਕਾਂਡ ਦੇ ਕੱਚਾ ਚਿੱਠਾ ਖੋਲ੍ਹਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਹ ਕਿਤਾਬਚਾ ਅਕਾਲੀ ਦਲ ਲਈ ਮੁਸੀਬਤ ਬਣੇ ਰਿਹਾ ਹੈ।
ਚੰਡੀਗੜ੍ਹ: ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਲਈ ਸਭ ਤੋਂ ਵੱਡੀ ਔਕੜ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਉਸ ਮਗਰੋਂ ਵਾਪਰਿਆ ਗੋਲੀ ਕਾਂਡ ਹੀ ਹੈ। ਇਸ ਬਾਰੇ ਦੋਵਾਂ ਸ਼੍ਰੋਮਣੀ ਅਕਾਲੀ ਦਲ ਤੇ ਵਿਰੋਧੀਆਂ ਵੱਲੋਂ ਨਿੱਤ ਨਵੇਂ ਦਾਅਵੇ ਕੀਤਾ ਜਾ ਰਹੇ ਹਨ। ਅਜਿਹੇ ਵਿੱਚ ਪੰਜਾਬ ਦੇ ਪਿੰਡਾਂ ਤੱਕ ਪਹੁੰਚੇ ਇੱਕ ਕਿਤਾਬਚੇ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਇਸ ਕਿਤਾਬਚੇ ਵਿੱਚ ਬੇਅਦਬੀ ਤੇ ਗੋਲੀ ਕਾਂਡ ਦੇ ਕੱਚਾ ਚਿੱਠਾ ਖੋਲ੍ਹਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਹ ਕਿਤਾਬਚਾ ਅਕਾਲੀ ਦਲ ਲਈ ਮੁਸੀਬਤ ਬਣੇ ਰਿਹਾ ਹੈ।
ਦਰਅਸਲ ‘ਬੇਅਦਬੀ ਦਾ ਕੱਚਾ ਚਿੱਠਾ’ ਨਾਮੀ ਇਹ ਕਿਤਾਬਚਾ ਪੰਥਕ ਅਸੈਂਬਲੀ ਸ੍ਰੀ ਅੰਮ੍ਰਿਤਸਰ ਵੱਲੋਂ ਪ੍ਰਕਾਸ਼ਤ ਕੀਤਾ ਗਿਆ ਹੈ। ਇਸ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁਝ ਲੋਕ ਆਪਣੇ ਤੌਰ ’ਤੇ ਛਪਵਾ ਲੋਕਾਂ ’ਚ ਵੰਡ ਰਹੇ ਹਨ। ਕੁੱਲ 60 ਸਫ਼ਿਆਂ ਦਾ ਇਹ ਕਿਤਾਬਚਾ ਪਟਿਆਲਾ ਵਿੱਚ ਗੁਰਮੇਹਰ ਪਬਲੀਕੇਸ਼ਨ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ, ਜਿਸ ਦਾ ਖਰਚਾ ਬਲਵਿੰਦਰ ਸਿੰਘ ਜਾਤੀਵਾਲ ਸਾਬਕਾ ਜੀਐਮ ਵੇਰਕਾ ਤੇ ਹੋਰ ਕਈ ਸਿੱਖਾਂ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ ਹੈ।
ਇਸ ਕਿਤਾਬਚੇ ਦਾ ਸੰਪਾਦਨ ਗੁਰਤੇਜ ਸਿੰਘ ਤੇ ਪੱਤਰਕਾਰ ਜਸਪਾਲ ਸਿੰਘ ਸਿੱਧੂ ਵੱਲੋਂ ਕੀਤਾ ਗਿਆ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਘਟਨਾਵਾਂ ਦਾ ਜ਼ਿਕਰ ਕੀਤਾ ਗਿਆ ਹੈ। ਇਸ ਵਿੱਚ ਪਹਿਲੀ ਜੂਨ 2015 ਦੌਰਾਨ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋਣ, ਬਰਗਾੜੀ ਵਿੱਚ 12 ਅਕਤੂਬਰ, 2015 ਨੂੰ ਪਾਵਨ ਸਰੂਪ ਦੇ ਅੰਗ ਖਿੱਲਰੇ ਮਿਲਣ, ਗੁਰੂਸਰ, ਮੱਲ ਕੇ, ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਸਮੇਤ ਹੋਰ ਕਈ ਘਟਨਾਵਾਂ ਦਾ ਸਬੂਤਾਂ ਸਮੇਤ ਵਰਣਨ ਹੈ।
ਇਸ ਕਿਤਾਬਚੇ ਵਿੱਚ ਡੇਰਾ ਮੁਖੀ ਨਾਲ ਜੁੜੀਆਂ ਘਟਨਾਵਾਂ ਬਾਰੇ ਵੀ ਦੱਸਿਆ ਗਿਆ ਹੈ। ਇਸ ਵਿੱਚ ਡੇਰਾ ਮੁਖੀ ਦੀ ਫ਼ਿਲਮ ਨੂੰ ਪੰਜਾਬ ਵਿੱਚ ਰਿਲੀਜ਼ ਕਰਨ ਬਾਰੇ ਵੀ ਜ਼ਿਕਰ ਮਿਲਦਾ ਹੈ। ਇਸੇ ਤਰ੍ਹਾਂ ਛੇ ਪਿੰਡਾਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਦਾ ਵਿਸਥਾਰਪੂਰਵਕ ਜ਼ਿਕਰ ਹੈ। ਇਨ੍ਹਾਂ ਘਟਨਾਵਾਂ ਬਾਰੇ ਜਸਟਿਸ ਰਣਜੀਤ ਸਿੰਘ ਦੀ ਟਿੱਪਣੀ ਵੀ ਕਿਤਾਬਚੇ ਵਿੱਚ ਛਾਪੀ ਗਈ ਹੈ। ਬਰਗਾੜੀ ਵਿੱਚ ਵਾਪਰੀਆਂ ਦੋ ਘਟਨਾਵਾਂ ਤੇ ਕੰਧਾਂ ’ਤੇ ਲੱਗੇ ਪੋਸਟਰਾਂ ਬਾਰੇ ਵੀ ਦੱਸਿਆ ਗਿਆ ਹੈ।
ਇਸ ’ਚ ਕੋਟਕਪੂਰਾ ਤੇ ਬਹਿਬਲ ਕਲਾਂ ਦੀਆਂ ਘਟਨਾਵਾਂ ਦਾ ਖਾਸ ਜ਼ਿਕਰ ਆਉਂਦਾ ਹੈ। ਕਿਤਾਬਚੇ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਤਤਕਾਲੀ ਉਪ ਮੁੱਖ ਮੰਤਰੀ ਦੀ ਭੂਮਿਕਾ ਬਾਰੇ ਦੱਸਿਆ ਗਿਆ ਹੈ। ਇਹ ਵੀ ਦੱਸਿਆ ਗਿਆ ਹੈ ਕਿ ਕਿਵੇਂ ਬਾਦਲ ਦਾ ਡੇਰਾ ਸਿਰਸਾ ਦੇ ਮੁਖੀ ਨਾਲ ਮੇਲ ਮਿਲਾਪ ਚੱਲਦਾ ਰਿਹਾ। ਇਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੇਅਦਬੀ ਸਬੰਧੀ ਭੂਮਿਕਾ ਬਾਰੇ ਵੀ ਚਾਨਣਾ ਪਾਇਆ ਗਿਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਬਣਾਏ ਗਏ ਗੈਰ-ਸਰਕਾਰੀ ਨਾਗਰਿਕ ਕਮਿਸ਼ਨ ਜਸਟਿਸ ਮਾਰਕੰਡੇ ਕਾਟਜੂ ਵੱਲੋਂ ਕੀਤੀਆਂ ਟਿੱਪਣੀਆਂ ਦਾ ਵਿਸਥਾਰ ਪੂਰਵਕ ਜ਼ਿਕਰ ਹੈ। ਕਿਤਾਬਚੇ ਵਿੱਚ ਡੇਰਾ ਸਿਰਸਾ ਦਾ ਪਿਛੋਕੜ ਵੀ ਮਿਲਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਕਾਰੋਬਾਰ
ਜਲੰਧਰ
ਪੰਜਾਬ
Advertisement