Punjab monsoon Update: ਪੰਜਾਬ 'ਚ ਮੁੜ ਆਸਮਾਨੋਂ ਅੱਗ ਵਰ੍ਹਨ ਲੱਗੀ ਹੈ। ਲੋਕਾਂ ਨੂੰ ਅਗਲੇ ਚਾਰ ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਤੇ ਅੱਠ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.0 ਡਿਗਰੀ ਦਾ ਵਾਧਾ ਹੋਇਆ ਹੈ। ਅੱਜ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੌਰਾਨ ਰਾਹਤ ਹੀ ਖਬਰ ਵੀ ਆਈ ਹੈ। 


ਮੌਸਮ ਵਿਭਾਗ ਅਨੁਸਾਰ ਮਾਨਸੂਨ 27 ਜੂਨ ਤੱਕ ਪੰਜਾਬ ਵਿਚ ਦਸਤਕ ਦੇਵੇਗਾ। ਮਾਨਸੂਨ ਆਪਣੇ ਤੈਅ ਸਮੇਂ ਉਤੇ ਪਹੁੰਚ ਰਿਹਾ ਹੈ। ਵਿਭਾਗ ਅਨੁਮਾਨ ਅਨੁਸਾਰ 27 ਤੋਂ ਚੰਡੀਗੜ੍ਹ ਸਮੇਤ ਪੰਜਾਬ ਹਰਿਆਣਾ ‘ਚ ਮਾਨਸੂਨ ਦੇ ਆਉਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਇਸ ਤਰੀਕ ਤੋਂ ਪੰਜਾਬ ਵਿਚ ਮਾਨਸੂਨ ਸਰਗਰਮ ਹੋ ਜਾਵੇਗੀ। 


ਇਸ ਸਮੇਂ ਦੌਰਾਨ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਨੇ ਲਗਾਤਾਰ ਰਫਤਾਰ ਫੜੀ ਹੋਈ ਹੈ। ਹੁਣ ਤੱਕ ਦੀ ਰਿਪੋਰਟ ਮੁਤਾਬਕ ਮਾਨਸੂਨ ਆਪਣੇ ਤੈਅ ਸਮੇਂ ਤੋਂ ਲਗਾਤਾਰ ਹਫਤੇ ਜਾਂ 3 ਪਹਿਲਾਂ ਪਹੁੰਚ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਦੇ ਅੱਗੇ ਵਧਣ ਦੇ ਹਾਲਾਤ ਬਿਲਕੁਲ ਅਨੁਕੂਲ ਹਨ। ਇਹ ਉਤਰੀ ਭਾਰਤ ਵੱਲ ਤੇਜ਼ੀ ਨਾਲ ਵਧ ਰਿਹਾ ਹੈ। ਫਿਲਹਾਲ ਮਾਨਸੂਨ ਓਡੀਸ਼ਾ, ਆਂਧਰਾ ਪ੍ਰਦੇਸ਼ ਅਤੇ ਦੱਖਣੀ ਮਹਾਰਾਸ਼ਟਰ ‘ਚ ਪਹੁੰਚ ਗਿਆ ਹੈ।


ਦੂਜੇ ਪਾਸੇ ਸੂਬੇ ਵਿੱਚ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਵਿਭਾਗ ਨੇ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਅੱਠ ਘੰਟੇ ਬਿਜਲੀ ਦੇਣ ਦੀ ਤਿਆਰੀ ਕਰ ਲਈ ਹੈ। ਅਜਿਹੇ 'ਚ ਕੇਂਦਰ ਨੂੰ 1000 ਮੈਗਾਵਾਟ ਹੋਰ ਬਿਜਲੀ ਦੇਣ ਲਈ ਕਿਹਾ ਗਿਆ ਹੈ। ਰਾਜ ਦੀ ਕੁੱਲ ਬਿਜਲੀ ਉਤਪਾਦਨ ਸਮਰੱਥਾ 6500 ਮੈਗਾਵਾਟ ਹੈ, ਜਿਸ ਦੇ ਹੁਣ 15500 ਮੈਗਾਵਾਟ ਤੱਕ ਪਹੁੰਚਣ ਦੀ ਸੰਭਾਵਨਾ ਹੈ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।