Punjab News: ਪੰਜਾਬ 'ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਈ ਹੈ। ਦਰਅਸਲ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਉਮੀਦਵਾਰ ਵਲੋਂ ਦਿੱਤੀ ਜਾਂਦੀ NOC ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਗਿਆ ਹੈ।
ਇਸ ਫ਼ੈਸਲੇ ਦੇ ਮੁਤਾਬਕ ਹੁਣ ਉਮੀਦਵਾਰ NOC ਦੀ ਥਾਂ ਐਫੀਡੇਵਿਟ ਦੇ ਸਕਣਗੇ। ਜਾਣਕਾਰੀ ਮੁਤਾਬਕ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੌਰਾਨ ਕਈ ਸਿਆਸੀ ਪਾਰਟੀਆਂ ਨੇ ਐੱਨ. ਓ. ਸੀ. ਨਾ ਮਿਲਣ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਰਾਜ ਚੋਣ ਕਮਿਸ਼ਨ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ।