Sidhu Moosewala Murder Case: ਸਿੱਧੂ ਮੂਸੇਵਾਲਾ ਕਤਲਕਾਂਡ 'ਚ ਵੱਡਾ ਅਪਡੇਟ! ਮੁਲਜ਼ਮ ਜੀਵਨ ਜੋਤ ਕਾਬੂ, ਦਿੱਲੀ ਏਅਰਪੋਰਟ ਤੋਂ ਚੁੱਕਿਆ
ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਜੀ ਹਾਂ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਜੀਵਨ ਜੋਤ ਨੂੰ ਦਿੱਲੀ ਏਅਰਪੋਰਟ ਤੋਂ ਕਾਬੂ ਕੀਤਾ ਗਿਆ ਹੈ।

Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਜੀ ਹਾਂ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਜੀਵਨ ਜੋਤ ਨੂੰ ਦਿੱਲੀ ਏਅਰਪੋਰਟ ਤੋਂ ਕਾਬੂ ਕੀਤਾ ਗਿਆ ਹੈ। ਕਾਫੀ ਸਮੇਂ ਤੋਂ ਪੰਜਾਬ ਪੁਲਿਸ ਇਸ ਦੀ ਭਾਲ ਕਰ ਰਹੀ ਸੀ। ਜਲਦ ਹੀ ਮਾਨਸਾ ਪੁਲਿਸ ਦਿੱਲੀ ਪਹੁੰਚ ਇਸ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਵਾਪਸ ਮਾਨਸਾ ਲੈ ਕੇ ਆਵੇਗੀ।
ਭਗੌੜੇ ਜੀਵਨ ਜੋਤ ਨੂੰ ਪੰਜਾਬ ਪੁਲਿਸ ਮਾਨਸਾ ਲੈ ਕੇ ਆਵੇਗੀ। ਜ਼ਿਕਰਯੋਗ ਹੈ ਕਿ ਮਾਨਸਾ ਪੁਲਿਸ ਜੀਵਨ ਜੋਤ ਦੀ ਭਾਲ ਕਰ ਰਹੀ ਸੀ। ਦਿੱਲੀ ਏਅਰਪੋਰਟ ਤੋਂ ਜੀਵਨ ਜੋਤ ਉਰਫ ਜੁਗਨੂੰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜੀਵਨ ਜੋਤ ਦਾ ਨਾਮ ਮੂਸੇਵਾਲਾ ਕਤਲਕਾਂਡ ‘ਚ ਆਇਆ ਸੀ।
ਦੱਸ ਦਈਏ 29 ਮਈ, 2022 ਦੀ ਸ਼ਾਮ ਮਸ਼ਹੂਰ ਪੰਜਾਬੀ ਗਾਇਕ, ਗੀਤਕਾਰ ਅਤੇ ਅਦਾਕਾਰ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰ ਕੇ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ।
ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਅਤੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਇਸ ਕਤਲਕਾਂਡ ਦਾ ਮਾਸਟਮਾਈਂਡ ਨਿਕਲਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















