ਪੰਜਾਬ 'ਚ Akali-BJP ਦੀ ਸੀਟ ਸ਼ੇਅਰਿੰਗ ਫਾਈਨਲ, SAD ਨਾਲ 3 ਸੀਟਾਂ ਤੋਂ ਵੱਧ 'ਤੇ ਲੜੇਗੀ ਭਾਜਪਾ, ਕੌਣ ਹੋਵੇਗਾ CM ਚਿਹਰਾ? ਜਾਣੋ
Punjab News: ਪੰਜਾਬ ਚੋਣਾਂ ਤੋਂ ਪਹਿਲਾਂ, ਭਾਜਪਾ ਅਤੇ ਅਕਾਲੀ ਦਲ (Shiromani Akali Dal) ਦਾ ਗੱਠਜੋੜ ਫਾਈਨਲ ਹੇ ਗਿਆ ਹੈ, ਜਿਸ ਵਿੱਚ ਸੀਟਾਂ ਦੀ ਵੰਡ ਦੇ ਫਾਰਮੂਲੇ ਤੋਂ ਲੈ ਕੇ ਮੁੱਖ ਮੰਤਰੀ ਦੇ ਚਿਹਰੇ ਤੱਕ ਸਭ ਕੁਝ ਸ਼ਾਮਲ ਹੈ।

Punjab News: ਪੰਜਾਬ ਚੋਣਾਂ ਤੋਂ ਪਹਿਲਾਂ, ਭਾਜਪਾ ਅਤੇ ਅਕਾਲੀ ਦਲ (Shiromani Akali Dal) ਦਾ ਗੱਠਜੋੜ ਫਾਈਨਲ ਹੇ ਗਿਆ ਹੈ, ਜਿਸ ਵਿੱਚ ਸੀਟਾਂ ਦੀ ਵੰਡ ਦੇ ਫਾਰਮੂਲੇ ਤੋਂ ਲੈ ਕੇ ਮੁੱਖ ਮੰਤਰੀ ਦੇ ਚਿਹਰੇ ਤੱਕ ਸਭ ਕੁਝ ਸ਼ਾਮਲ ਹੈ। ਇੰਨਾ ਤਾਂ ਤੈਅ ਹੋ ਗਿਆ ਹੈ ਕਿ ਭਾਜਪਾ 2027 ਦੀਆਂ ਚੋਣਾਂ ਵਿੱਚ ਵੱਡੇ ਭਰਾ ਦੀ ਭੂਮਿਕਾ ਨਿਭਾਏਗੀ, ਭਾਵ ਇਹ ਅਕਾਲੀ ਦਲ ਨਾਲੋਂ ਵੱਧ ਸੀਟਾਂ ਲੜੇਗੀ।
ਭਾਜਪਾ ਸੂਤਰਾਂ ਅਨੁਸਾਰ, ਸੀਟਾਂ ਦੀ ਵੰਡ ਦਾ ਫਾਰਮੂਲਾ 2024 ਦੀਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ 'ਤੇ ਅਧਾਰਤ ਹੈ। ਲੋਕ ਸਭਾ ਚੋਣਾਂ ਵਿੱਚ ਭਾਜਪਾ 23 ਸੀਟਾਂ 'ਤੇ ਪਹਿਲੇ, 7 'ਤੇ ਦੂਜੇ ਅਤੇ 28 'ਤੇ ਤੀਜੇ ਸਥਾਨ 'ਤੇ ਰਹੀ। ਇਸ ਤੋਂ ਇਲਾਵਾ, ਭਾਜਪਾ ਨੇ ਦੋ ਹੋਰ ਸੀਟਾਂ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਦੇ ਚਿਹਰੇ ਨੂੰ ਵੀ ਅੰਤਿਮ ਰੂਪ ਦਿੱਤਾ ਗਿਆ ਹੈ। ਨਤੀਜਿਆਂ ਤੋਂ ਪਹਿਲਾਂ ਗੱਠਜੋੜ ਕਿਸੇ ਨੂੰ ਵੀ ਮੁੱਖ ਮੰਤਰੀ ਦਾ ਚਿਹਰਾ ਨਹੀਂ ਬਣਾਏਗਾ।
ਸੂਤਰਾਂ ਅਨੁਸਾਰ, ਭਾਜਪਾ ਅਤੇ ਅਕਾਲੀ ਦਲ ਨੇ ਮੁੱਖ ਮੰਤਰੀ ਦੇ ਚਿਹਰੇ 'ਤੇ ਵੀ ਚਰਚਾ ਕੀਤੀ। ਅਕਾਲੀ ਦਲ ਨੇ ਸੁਖਬੀਰ ਬਾਦਲ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪ੍ਰਸਤਾਵਿਤ ਕੀਤਾ। ਭਾਜਪਾ ਨੇ ਜਵਾਬ ਵਿੱਚ ਕਿਹਾ ਕਿ ਦੋਵੇਂ ਪਾਰਟੀਆਂ ਲਗਭਗ ਬਰਾਬਰ ਸੀਟਾਂ 'ਤੇ ਚੋਣ ਲੜ ਰਹੀਆਂ ਹਨ। ਭਾਜਪਾ ਮੋਦੀ ਦੇ ਨਾਮ 'ਤੇ ਚੋਣਾਂ ਲੜੇਗੀ। ਚੋਣਾਂ ਤੋਂ ਬਾਅਦ ਜਿਸ ਦੀ ਸਭ ਤੋਂ ਵੱਧ ਸੀਟਾਂ ਆਉਣਗੀਆਂ, ਉਸ ਪਾਰਟੀ ਦਾ ਸੀਐਮ ਚਿਹਰਾ ਬਣੇਗਾ ਅਤੇ ਦੂਜੀ ਪਾਰਟੀ ਦਾ ਡਿਪਟੀ ਸੀਐਮ ਹੋਵੇਗਾ।
ਇੱਥੇ ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿੱਚ ਕੁਝ ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ, ਜਿਸ ਨੂੰ ਲੈਕੇ ਹਰੇਕ ਪਾਰਟੀ ਨੇ ਤਿਆਰੀ ਖਿੱਚ ਲਈ ਹੈ। ਉੱਥੇ ਹੀ ਭਾਜਪਾ ਅਤੇ ਅਕਾਲੀ ਦਲ ਦੇ ਗੱਠਜੋੜ ਨੂੰ ਲੈਕੇ ਸਿਆਸੀ ਹਲਕਿਆਂ ਵਿੱਚ ਕਾਫੀ ਚਰਚਾਵਾਂ ਚੱਲ ਰਹੀਆਂ ਹਨ। ਇਸ ਗੱਠਜੋੜ ਬਾਰੇ ਦੋਹਾਂ ਪਾਰਟੀਆਂ ਵਿਚਾਲੇ ਗੱਲਬਾਤ ਤਾਂ ਕਾਫੀ ਸਮੇਂ ਤੋਂ ਚੱਲ ਰਹੀ ਹੈ ਪਰ ਰਸਮੀ ਐਲਾਨ ਹਾਲੇ ਤੱਕ ਨਹੀਂ ਕੀਤਾ ਗਿਆ ਹੈ। ਕਿਤੇ ਨਾ ਕਿਤੇ ਗੱਠਜੋੜ ਨੂੰ ਲੈਕੇ ਕਾਫੀ ਸੰਕੇਤ ਮਿਲ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















