Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Bikram Singh Majithia News: ਪੰਜਾਬ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਅਦਾਲਤ ਨੇ ਮਜੀਠਾ ਪੁਲਿਸ ਸਟੇਸ਼ਨ...

Bikram Singh Majithia News: ਪੰਜਾਬ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਅਦਾਲਤ ਨੇ ਮਜੀਠਾ ਪੁਲਿਸ ਸਟੇਸ਼ਨ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਨੇ ਪਹਿਲਾਂ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ। ਹੁਣ ਉਨ੍ਹਾਂ ਨੂੰ ਪੱਕੀ ਜ਼ਮਾਨਤ ਦੇ ਦਿੱਤੀ ਗਈ ਹੈ।
ਮਜੀਠਾ ਪੁਲਿਸ ਥਾਣੇ 'ਤੇ ਕਥਿਤ ਹਮਲੇ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਦੀ ਪੱਕੀ ਜ਼ਮਾਨਤ ਦੀ ਅਰਜ਼ੀ 'ਤੇ ਅਦਾਲਤ ਨੇ ਸੁਣਵਾਈ ਕਰਦਿਆਂ ਫ਼ੈਸਲਾ ਸੁਣਾਇਆ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਅਦਾਲਤ ਵਿੱਚ ਪੱਕੀ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਹੋਈ ਸੀ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਨੂੰ ਸੁਣਿਆ ਹੈ ਅਤੇ ਸ਼ਾਮ ਵੇਲੇ ਇਸ ਕੇਸ ਸਬੰਧੀ ਫ਼ੈਸਲੇ ਨੂੰ ਅੱਜ 4 ਜੁਲਾਈ ਲਈ ਰਾਖਵਾਂ ਰੱਖ ਲਿਆ ਸੀ।
ਇਸ ਤੋਂ ਪਹਿਲਾਂ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਇਸ ਮਾਮਲੇ ਵਿੱਚ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ। ਹੁਣ ਅਦਾਲਤ ਵਿੱਚ ਪੱਕੀ ਜ਼ਮਾਨਤ ਵਾਸਤੇ ਅਰਜ਼ੀ ਦਾਇਰ ਕੀਤੀ ਗਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















